ਪਾਕਿਸਤਾਨ ’ਚ ਸਰਕਾਰੀ ਕਰਮਚਾਰੀ ਨਹੀਂ ਕਰ ਸਕਣਗੇ ਸੋਸ਼ਲ ਮੀਡੀਆ ਦੀ ਵਰਤੋਂ

Saturday, Aug 28, 2021 - 03:24 PM (IST)

ਪਾਕਿਸਤਾਨ ’ਚ ਸਰਕਾਰੀ ਕਰਮਚਾਰੀ ਨਹੀਂ ਕਰ ਸਕਣਗੇ ਸੋਸ਼ਲ ਮੀਡੀਆ ਦੀ ਵਰਤੋਂ

ਇਸਲਾਮਾਬਾਦ (ਵਾਰਤਾ) : ਪਾਕਿਸਤਾਨ ਨੇ ਅਧਿਕਾਰਤ ਸੂਚਨਾਵਾਂ ਅਤੇ ਦਸਤਾਵੇਜ਼ਾਂ ਨੂੰ ਲੀਕ ਹੋਣ ਤੋਂ ਰੋਕਣ ਲਈ ਸਾਰੇ ਕਰਮਚਾਰੀਆਂ ਦੇ ਸੋਸ਼ਲ ਮੀਡੀਆ ਪਲੇਟਫਾਰਮ ਦੀ ਵਰਤੋਂ ਕਰਨ ’ਤੇ ਰੋਕ ਲਗਾ ਦਿੱਤੀ ਹੈ। ਸਥਾਪਨਾ ਵਿਭਾਗ ਵੱਲੋਂ ਹਾਲ ਹੀ ਵਿਚ ਜਾਰੀ ਸੂਚਨਾ ਮੁਤਾਬਕ ਕੋਈ ਵੀ ਸਰਕਾਰੀ ਕਰਮਚਾਰੀ ਸਰਕਾਰ ਦੀ ਇਜਾਜ਼ਤ ਦੇ ਬਿਨਾਂ ਕਿਸੇ ਵੀ ਮੀਡੀਆ ਪਲੇਟਫਾਰਮ ਦੀ ਵਰਤੋਂ ਨਹੀਂ ਕਰ ਸਕੇਗਾ। ਸੂਚਨਾ ਵਿਚ ਕਿਹਾ ਗਿਆ ਹੈ ਕਿ ਨਿਰਦੇਸ਼ਾਂ ਦਾ ਉਦੇਸ਼ ਕਿਸੇ ਸਰਕਾਰੀ ਸੰਗਠਨ ਵੱਲੋਂ ਸੋਸ਼ਲ ਮੀਡੀਆ ਦੇ ਕਿਸੇ ਵੀ ਰਚਨਾਤਮਕ ਅਤੇ ਸਕਾਰਾਤਮਕ ਵਰਤੋਂ ਨੂੰ ਨਿਰਉਤਸ਼ਾਰਤ ਕਰਨਾ ਨਹੀਂ ਸਗੋਂ ਅਧਿਕਾਰਤ ਸੂਚਨਾਵਾਂ ਅਤੇ ਦਸਤਾਵੇਜ਼ਾਂ ਨੂੰ ਲੀਕ ਹੋਣ ਤੋਂ ਰੋਕਣਾ ਹੈ।

ਸੂਚਨਾ ਵਿਚ ਸਰਕਾਰੀ ਕਰਮਚਾਰੀ (ਆਚਰਣ) ਨਿਯਮ-1964 ਦੇ ਤਹਿਤ ਸਰਕਾਰੀ ਕਰਮਚਾਰੀਆਂ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਸਮੇਤ ਵੱਖ-ਵੱਖ ਮੀਡੀਆ ਮੰਚਾਂ 'ਤੇ ਸਰਕਾਰੀ ਕਰਮਚਾਰੀਆਂ ਦੀ ਹਿੱਸੇਦਾਰੀ ਨੂੰ ਕੰਟਰੋਲ ਕਰਨ ਲਈ ਵਿਸਤ੍ਰਿਤ ਨਿਰਦੇਸ਼ ਦਿੱਤੇ ਗਏ ਹਨ। ਸੂਚਨਾ ਵਿਚ ਕਿਹਾ ਗਿਆ ਹੈ ਕਿ ਨਿਯਮ ਦੀ ਧਾਰਾ 19 ਤਹਿਤ ਕਿਸੇ ਸਰਕਾਰੀ ਕਰਮਚਾਰੀ ਨੂੰ ਨਿੱਜੀ ਵਿਅਕਤੀ ਅਤੇ ਪ੍ਰੈਸ ਨਾਲ ਅਧਿਕਾਰਤ ਜਾਣਕਾਰੀ ਜਾਂ ਦਸਤਾਵੇਜ਼ ਸਾਂਝੇ ਕਰਨ ਦੀ ਮਨਾਹੀ ਹੈ।


author

cherry

Content Editor

Related News