ਇਮਰਾਨ ਸਰਕਾਰ ਵੱਲੋਂ ਜਬਰ-ਜ਼ਿਨਾਹ ਦੇ ਦੋਸ਼ੀਆਂ ਨੂੰ ਨਪੁੰਸਕ ਬਣਾਉਣ ਵਾਲੇ ਕਾਨੂੰਨ ਨੂੰ ਮਨਜ਼ੂਰੀ

Wednesday, Nov 25, 2020 - 01:37 PM (IST)

ਇਮਰਾਨ ਸਰਕਾਰ ਵੱਲੋਂ ਜਬਰ-ਜ਼ਿਨਾਹ ਦੇ ਦੋਸ਼ੀਆਂ ਨੂੰ ਨਪੁੰਸਕ ਬਣਾਉਣ ਵਾਲੇ ਕਾਨੂੰਨ ਨੂੰ ਮਨਜ਼ੂਰੀ

ਇਸਲਾਮਾਬਾਦ (ਬਿਊਰੋ): ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਮੰਗਲਵਾਰ ਨੂੰ ਜਬਰ-ਜ਼ਿਨਾਹ ਦੇ ਦੋਸ਼ੀਆਂ ਨੂੰ ਰਸਾਇਣਿਕ ਤਰੀਕੇ ਨਾਲ ਨਪੁੰਸਕ ਬਣਾਉਣ ਅਤੇ ਯੌਨ ਸ਼ੋਸ਼ਣ ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਸੰਬੰਧੀ ਕਾਨੂੰਨ ਨੂੰ ਮਨਜ਼ੂਰੀ ਦੇ ਦਿੱਤੀ। ਸੰਘੀ ਕੈਬਨਿਟ ਦੀ ਬੈਠਕ ਵਿਚ ਇਮਰਾਨ ਨੇ ਕਾਨੂੰਨ ਨੂੰ ਮਨਜ਼ੂਰੀ ਦੇਣ 'ਤੇ ਸਹਿਮਤੀ ਜ਼ਾਹਰ ਕੀਤੀ ਹੈ। ਇਸ ਮੀਟਿੰਗ ਵਿਚ ਕਾਨੂੰਨ ਮੰਤਰਾਲੇ ਨੇ ਪ੍ਰਸਤਾਵਿਤ ਆਰਡੀਨੈਂਸ ਦਾ ਖਰੜਾ ਪੇਸ਼ ਕੀਤਾ ਸੀ। ਇੱਥੇ ਦੱਸ ਦਈਏ ਕਿ ਇਸ ਕਾਨੂੰਨ 'ਤੇ ਮਨੁੱਖੀ ਅਧਿਕਾਰ ਸੰਗਠਨਾਂ ਨੇ ਇਤਰਾਜ਼ ਜ਼ਾਹਰ ਕੀਤਾ ਹੈ।

ਜੀਓ ਟੀਵੀ ਦੇ ਮੁਤਾਬਕ, ਫਿਲਹਾਲ ਕਾਨੂੰਨ ਨੂੰ ਸਿਰਫ ਸਿਧਾਂਤਕ ਮਨਜ਼ੂਰੀ ਦਿੱਤੀ ਗਈ ਹੈ ਅਤੇ ਅਧਿਕਾਰਤ ਤੌਰ 'ਤੇ ਇਸ ਦੀ ਘੋਸ਼ਣਾ ਨਹੀਂ ਕੀਤੀ ਗਈ ਹੈ। ਇਸ ਆਰਡੀਨੈਂਸ ਦੇ ਖਰੜੇ ਵਿਚ ਪੁਲਸ ਵਿਚ ਬੀਬੀਆਂ ਦੀ ਭੂਮਿਕਾ ਵਧਾਉਣ, ਬਲਾਤਕਾਰ ਦੇ ਮਾਮਲਿਆਂ ਦੀ ਤੇਜ਼ੀ ਨਾਲ ਸੁਣਵਾਈ ਅਤੇ ਗਵਾਹਾਂ ਦੀ ਸੁਰੱਖਿਆ ਸ਼ਾਮਲ ਹੈ। ਇਮਰਾਨ ਖਾਨ ਨੇ ਇਸ ਨੂੰ ਗੰਭੀਰ ਮਾਮਲਾ ਦੱਸਦਿਆਂ ਕਿਹਾ ਕਿ ਇਸ ਵਿਚ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਨੇ ਕਿਹਾ,''ਸਾਨੂੰ ਆਪਣੇ ਨਾਗਰਿਕਾਂ ਦੇ ਲਈ ਸੁਰੱਖਿਅਤ ਵਾਤਾਵਰਨ ਯਕੀਨੀ ਕਰਨ ਦੀ ਲੋੜ ਹੈ। 

ਪੜ੍ਹੋ ਇਹ ਅਹਿਮ ਖਬਰ- ਈਕੋਸਿੱਖ ਵੱਲੋਂ ਜੋਅ ਬਾਈਡੇਨ ਦੇ 'ਧਰਤੀ ਦੇ ਤਾਪਮਾਨ' ਬਾਰੇ ਲਏ ਫ਼ੈਸਲੇ ਦਾ ਭਰਵਾਂ ਸਵਾਗਤ

ਬੀਬੀਆਂ ਦੀ ਸੁਰੱਖਿਆ ਲਈ ਚੁੱਕਿਆ ਗਿਆ ਕਦਮ
ਪੀ.ਐੱਮ. ਇਮਰਾਨ ਖਾਨ ਨੇ ਕਿਹਾ ਕਿ ਕਾਨੂੰਨ ਸਪਸ਼ੱਟ ਅਤੇ ਪਾਰਦਰਸ਼ੀ ਹੋਵੇਗਾ, ਜਿਸ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇਗੀ। ਇਮਰਾਨ ਨੇ ਕਿਹਾ ਕਿ ਬਲਾਤਕਾਰ ਪੀੜਤਾਂ ਬਿਨਾਂ ਕਿਸੇ ਡਰ ਦੇ ਸ਼ਿਕਾਇਤ ਦਰਜ ਕਰਾ ਸਕਣਗੀਆਂ ਅਤੇ ਸਰਕਾਰ ਉਹਨਾਂ ਦੀ ਪਛਾਣ ਲੁਕੋ ਕੇ ਰੱਖੇਗੀ। ਪੀ.ਐੱਮ. ਨੇ ਕਿਹਾ ਕਿ ਨਪੁੰਸਕ ਬਣਾਉਣਾ ਇਕ ਸ਼ੁਰੂਆਤ ਹੋਵੇਗੀ।ਰਿਪੋਰਟ ਮੁਤਾਬਕ, ਕੁਝ ਸੰਘੀ ਮੰਤਰੀਆਂ ਨੇ ਬਲਾਤਕਾਰ ਦੇ ਦੋਸ਼ੀਆਂ ਨੂੰ ਜਨਤਕ ਤੌਰ 'ਤੇ ਫਾਂਸੀ ਦੇਣ ਦੀ ਵੀ ਸਿਫਾਰਿਸ਼ ਕੀਤੀ ਸੀ। ਸੱਤਾਧਾਰੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਦੇ ਸਾਂਸਦ ਫੈਸਲ ਜਾਵੇਦ ਖਾਨ ਨੇ ਟਵਿੱਟਰ 'ਤੇ ਲਿਖਿਆ ਕਿ ਕਾਨੂੰਨ ਜਲਦੀ ਹੀ ਸੰਸਦ ਵਿਚ ਪੇਸ਼ ਕੀਤਾ ਜਾਵੇਗਾ।

ਪੜ੍ਹੋ ਇਹ ਅਹਿਮ ਖਬਰ- ਦੁਬਈ ਸਮੇਤ ਵਿਦੇਸ਼ ਜਾਣ ਵਾਲਿਆਂ ਲਈ ਬੇਹੱਦ ਖਾਸ ਖ਼ਬਰ


author

Vandana

Content Editor

Related News