ਪਾਕਿ ਸਰਕਾਰ ਨੇ ISI ਨੂੰ ਕਾਲ ਇੰਟਰਸੈਪਟ ਕਰਨ ਦਾ ਅਧਿਕਾਰ ਦੇ ਕੇ ਲੋਕਾਂ ਦੇ ਮੌਲਿਕ ਅਧਿਕਾਰਾਂ ’ਤੇ ਮਾਰਿਆ ਡਾਕਾ
Wednesday, Jul 10, 2024 - 01:10 PM (IST)
ਗੁਰਦਾਸਪੁਰ/ਪਾਕਿਸਤਾਨ(ਵਿਨੋਦ)- ਪਾਕਿਸਤਾਨ ਸਰਕਾਰ ਨੇ ਲੋਕਾਂ ਦੇ ਅਧਿਕਾਰਾਂ 'ਤੇ ਡਾਕਾ ਮਾਰਦੇ ਹੋਏ ਪਾਕਿਸਤਾਨ ਦੀ ਗੁਪਤਚਰ ਏਜੰਸੀ ਆਈ.ਐੱਸ.ਆਈ. ਨੂੰ ਕਿਸੇ ਵੀ ਵਿਅਕਤੀ ਜਾਂ ਸੰਸਥਾਂ ਦੀ ਮੋਬਾਇਲ ਕਾਲ, ਟੈਲੀਫੋਨ ਕਾਲ ਅਤੇ ਸੰਦੇਸ਼ ਨੂੰ ਇੰਟਰਸੈਪਟ ਕਰਨ ਦਾ ਅਧਿਕਾਰ ਦਿੱਤਾ। ਸਰਹੱਦ ਪਾਰ ਦੇ ਸੂਤਰਾਂ ਅਨੁਸਾਰ ਇਸ ਸਬੰਧ ਵਿੱਚ ਜਾਰੀ ਇੱਕ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਦੇ ਸੂਚਨਾ ਤਕਨਾਲੋਜੀ ਅਤੇ ਦੂਰਸੰਚਾਰ ਮੰਤਰਾਲੇ ਨੇ ਰਾਸ਼ਟਰੀ ਸੁਰੱਖਿਆ ਦੇ ਹਿੱਤ ਵਿੱਚ ਕਾਲਾਂ ਨੂੰ ਰੋਕਣ ਅਤੇ ਟਰੇਸ ਕਰਨ ਲਈ ਇੰਟਰ-ਸਰਵਿਸ ਇੰਟੈਲੀਜੈਂਸ (ਆਈ. ਐੱਸ. ਆਈ) ਨੂੰ ਅਧਿਕਾਰਤ ਕੀਤਾ ਹੈ।
ਇਹ ਵੀ ਪੜ੍ਹੋ- ਰਾਵੀ ਦਰਿਆ ਤੋਂ ਪਾਰਲੇ ਪਿੰਡਾਂ ਦੇ ਬੱਚਿਆਂ ਦਾ ਭਵਿੱਖ ਦਾਅ 'ਤੇ, ਅੱਠਵੀਂ ਤੋਂ ਬਾਅਦ ਪੜ੍ਹਨ ਲਈ ਹੋਣਾ ਪੈ ਰਿਹੈ ਖੱਜਲ
ਸੂਤਰਾਂ ਮੁਤਾਬਕ ਮੰਤਰਾਲੇ ਦੇ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਦੂਰਸੰਚਾਰ (ਪੁਨਰਗਠਨ) ਐਕਟ, 1996 ਦੀ ਧਾਰਾ 54 ਤਹਿਤ ਆਈ. ਐੱਸ. ਆਈ. ਨੂੰ ਅਧਿਕਾਰ ਦਿੱਤਾ ਗਿਆ ਸੀ। ਧਾਰਾ 54 ਦੁਆਰਾ ਪ੍ਰਦਾਨ ਕੀਤੀਆਂ ਗਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ, ਰਾਸ਼ਟਰੀ ਸੁਰੱਖਿਆ ਦੇ ਹਿੱਤ 'ਚ ਅਤੇ ਕਿਸੇ ਅਪਰਾਧ ਦੇ ਖਦਸ਼ੇ ਵਿੱਚ ਫੈਡਰਲ ਸਰਕਾਰ ਸਮੇਂ-ਸਮੇਂ ’ਤੇ ਗ੍ਰੇਡ 18 ਦੇ ਰੈਂਕ ਤੋਂ ਹੇਠਾਂ ਦੇ ਅਧਿਕਾਰੀਆਂ ਨੂੰ ਨਾਮਜ਼ਦ ਅਤੇ ਅੰਤਰ-ਅਧਿਕਾਰਤ ਕਰ ਸਕਦੀ ਹੈ।
ਇਹ ਵੀ ਪੜ੍ਹੋ- ਕਰਾਚੀ ਦੇ ਇਕ ਸਕੂਲ ਦੇ ਹੈੱਡਮਾਸਟਰ ਨੇ 10 ਸਾਲਾ ਵਿਦਿਆਰਥਣ ਨੂੰ ਬਣਾਇਆ ਹਵਸ ਦਾ ਸ਼ਿਕਾਰ
ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਇੰਟਰ ਸਰਵਿਸਿਜ਼ ਇੰਟੈਲੀਜੈਂਸ (ਆਈ. ਐੱਸ. ਆਈ.) ਐਕਟ ਦੀ ਧਾਰਾ 54 ਦੇ ਤਹਿਤ ਕਿਸੇ ਵੀ ਦੂਰਸੰਚਾਰ ਪ੍ਰਣਾਲੀ ਰਾਹੀਂ ਕਾਲਾਂ ਅਤੇ ਸੰਦੇਸ਼ਾਂ ਨੂੰ ਰੋਕ ਸਕਦਾ ਹੈ ਜਾਂ ਟਰੇਸ ਕਰ ਸਕਦਾ ਹੈ। ਧਿਆਨ ਯੋਗ ਹੈ ਕਿ ਦਸੰਬਰ 2023 ਵਿੱਚ, ਆਡੀਓ ਲੀਕ ਨਾਲ ਸਬੰਧਤ ਇੱਕ ਮਾਮਲੇ ਦੀ ਸੁਣਵਾਈ ਕਰਦੇ ਹੋਏ ਇਸਲਾਮਾਬਾਦ ਹਾਈ ਕੋਰਟ ਨੂੰ ਸੂਚਿਤ ਕੀਤਾ ਗਿਆ ਸੀ ਕਿ ਸਰਕਾਰ ਨੇ ਕਿਸੇ ਵੀ ਖੁਫੀਆ ਏਜੰਸੀ ਨੂੰ ਆਡੀਓ ਗੱਲਬਾਤ ਨੂੰ ਟੈਪ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਪਾਕਿਸਤਾਨ ਦੇ ਅਟਾਰਨੀ ਜਨਰਲ (ਏ. ਜੀ. ਪੀ.) ਮਨਸੂਰ ਉਸਮਾਨ ਅਵਾਨ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਤਨੀ ਬੁਸ਼ਰਾ ਬੀਬੀ ਦੁਆਰਾ ਲੀਕ ਹੋਈ ਗੱਲਬਾਤ ਵਿਰੁੱਧ ਕਾਰਵਾਈ ਦੀ ਮੰਗ ਕਰਨ ਵਾਲੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੂੰ ਜਾਣਕਾਰੀ ਦਿੱਤੀ ਪਰ ਹੁਣ ਪਾਕਿਸਤਾਨ ਸਰਕਾਰ ਨੇ ਆਈ.ਐੱਸ.ਆਈ. ਇਹ ਅਧਿਕਾਰ ਦਿੱਤਾ ਹੈ ਜਿਸ ਨਾਲ ਪਾਕਿਸਤਾਨ ਵਿੱਚ ਆਈ. ਐੱਸ. ਆਈ. ਦੀ ਤਾਕਤ ਵਿੱਚ ਬਹੁਤ ਵਾਧਾ ਹੋਵੇਗਾ।
ਇਹ ਵੀ ਪੜ੍ਹੋ- GNDU ’ਚ ਰਾਖਵਾਂਕਰਨ ਕੋਟਾ ਘਟਾਉਣ ਦੇ ਵਿਰੋਧ ’ਚ ਰੋਸ ਪ੍ਰਦਰਸ਼ਨ, ਵਿਦਿਆਰਥੀਆਂ ਨੇ ਦਿੱਤੀ ਇਹ ਚਿਤਾਵਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8