ਈਰਾਨ-ਇਜ਼ਰਾਈਲ ਤਣਾਅ ਕਾਰਨ ਅਰਥਵਿਵਸਥਾ ''ਤੇ ਪੈਣ ਵਾਲੇ ਪ੍ਰਭਾਵ ਤੋਂ ਨਜਿੱਠਣ ਲਈ ਸਰਕਾਰ ਤਿਆਰ

Friday, Apr 19, 2024 - 04:04 PM (IST)

ਈਰਾਨ-ਇਜ਼ਰਾਈਲ ਤਣਾਅ ਕਾਰਨ ਅਰਥਵਿਵਸਥਾ ''ਤੇ ਪੈਣ ਵਾਲੇ ਪ੍ਰਭਾਵ ਤੋਂ ਨਜਿੱਠਣ ਲਈ ਸਰਕਾਰ ਤਿਆਰ

ਬਿਜ਼ਨੈੱਸ ਡੈਸਕ : ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਈਰਾਨ ਅਤੇ ਇਜ਼ਰਾਈਲ ਵਿਚਾਲੇ ਵਧਦੇ ਤਣਾਅ ਤੋਂ ਬਾਅਦ ਅਰਥਵਿਵਸਥਾ 'ਤੇ ਪੈਣ ਵਾਲੇ ਕਿਸੇ ਵੀ ਪ੍ਰਭਾਵ ਨੂੰ ਘੱਟ ਕਰਨ ਲਈ ਭਾਰਤ ਸਰਕਾਰ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਸਰਕਾਰ ਮੌਜੂਦਾ ਸਥਿਤੀ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੈ।

ਇਹ ਵੀ ਪੜ੍ਹੋ - ਰਿਸ਼ਤੇਦਾਰਾਂ ਨੂੰ ਮਿਲਣ ਗਿਆ ਸੀ ਪਰਿਵਾਰ, ਵਾਪਸ ਪਰਤੇ ਤਾਂ ਘਰ ਦੇ ਹਾਲਾਤ ਵੇਖ ਉੱਡੇ ਹੋਸ਼

ਇਸ ਇੰਟਰਵਿਊ ਦੌਰਾਨ ਵਿੱਤ ਮੰਤਰੀ ਸੀਤਾਰਮਨ ਨੇ ਕਿਹਾ ਕਿ ਜਿਵੇਂ-ਜਿਵੇਂ ਹਾਲਾਤ ਬਦਲਦੇ ਰਹਿਣਗੇ, ਭਾਰਤ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਅਸੀਂ ਫ਼ੈਸਲੇ ਲੈਣ ਲਈ ਤਿਆਰੀ ਕਰ ਰਹੇ ਹਾਂ। ਇਸ ਤਣਾਅ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ਵਿਚ ਵੱਡੀ ਤੇਜ਼ੀ ਹੁਣ ਤੱਕ ਵੇਖਣ ਨੂੰ ਨਹੀਂ ਮਿਲੀ। ਹਾਲਾਂਕਿ ਮੱਧ ਪੂਰਬ ਵਿਚ ਕਿਸੇ ਤਰ੍ਹਾਂ ਦਾ ਤਣਾਅ ਵੱਧਣ ਨਾਲ ਭਾਰਤ ਲਈ ਕੱਚੇ ਤੇਲ ਦਾ ਆਯਾਤ ਕਰਨਾ ਮਹਿੰਗਾ ਹੋ ਸਕਦਾ ਹੈ। ਇਸ ਨਾਲ ਭਾਰਤ ਦਾ ਆਯਾਤ ਬਿੱਲ ਵੱਧ ਸਕਦਾ ਹੈ। ਕੱਚਾ ਤੇਲ ਆਯਾਤ ਕਰਨ ਦੇ ਮਾਮਲੇ ਵਿਚ ਭਾਰਤ ਦੁਨੀਆ ਦਾ ਤੀਜਾ ਸਭ ਤੋਂ ਵੱਡਾ ਦੇਸ਼ ਹੈ ਅਤੇ ਆਪਣੇ ਖਪਤ ਦਾ 85 ਫ਼ੀਸਦੀ ਕੱਚਾ ਤੇਲ ਭਾਰਤ ਨੂੰ ਆਯਾਤ ਕਰਦਾ ਹੈ। 

ਇਹ ਵੀ ਪੜ੍ਹੋ - ਚੋਣਾਂ ਦੇ ਮੌਸਮ ’ਚ ਵੀ ਨਹੀਂ ਵੱਧ ਰਹੀ ਡੀਜ਼ਲ ਦੀ ਖਪਤ, ਆਈ ਜ਼ਬਰਦਸਤ ਗਿਰਾਵਟ

ਵਿੱਤ ਮੰਤਰੀ ਨੇ ਕਿਹਾ ਕਿ ਪੱਛਮੀ ਦੇਸ਼ਾਂ ਵੱਲੋਂ ਲਾਈਆਂ ਗਈਆਂ ਪਾਬੰਦੀਆਂ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ 'ਚ ਆਈ ਗਿਰਾਵਟ ਤੋਂ ਭਾਰਤ ਨੂੰ ਰਾਹਤ ਦੇਣ ਲਈ ਰੂਸ ਤੋਂ ਕੱਚੇ ਤੇਲ ਦਾ ਆਯਾਤ ਕੀਤਾ ਗਿਆ ਸੀ। ਇਸੇ ਤਰ੍ਹਾਂ ਜਦੋਂ ਵੀ ਅਜਿਹੀਆਂ ਚੁਣੌਤੀਆਂ ਸਾਹਮਣੇ ਆਉਂਦੀਆਂ ਹਨ ਤਾਂ ਸਰਕਾਰੀ ਵਿਭਾਗਾਂ ਨਾਲ ਵਿਚਾਰ ਵਟਾਂਦਰੇ ਤੋਂ ਬਾਅਦ ਭਾਰਤ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਫ਼ੈਸਲੇ ਲਏ ਜਾਣਗੇ। ਨਿਰਮਲਾ ਸੀਤਾਰਮਨ ਨੇ ਕਿਹਾ ਕਿ ਅਸੀਂ ਪੂਰੀ ਤਰ੍ਹਾਂ ਚੌਕਸ ਰਹਾਂਗੇ।

ਇਹ ਵੀ ਪੜ੍ਹੋ - ਚੋਣਾਂ ਤੋਂ ਬਾਅਦ ਲੋਕਾਂ ਨੂੰ ਲੱਗੇਗਾ ਵੱਡਾ ਝਟਕਾ, ਮੋਬਾਈਲ ਰਿਚਾਰਜ ਹੋਣਗੇ ਮਹਿੰਗੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News