ਬੰਗਲਾਦੇਸ਼ ''ਚ ਲੂ ਕਾਰਨ ਸਰਕਾਰੀ ਸਕੂਲ ਕੁਝ ਦਿਨ੍ਹਾਂ ਲਈ ਬੰਦ
06/05/2023 4:19:56 PM

ਢਾਕਾ (ਵਾਰਤਾ)- ਬੰਗਲਾਦੇਸ਼ ਦੇ ਜਨਤਕ ਸਿੱਖਿਆ ਮੰਤਰਾਲਾ ਵੱਲੋਂ ਐਤਵਾਰ ਨੂੰ ਜਾਰੀ ਇਕ ਬਿਆਨ ਅਨੁਸਾਰ ਦੇਸ਼ ਵਿਚ ਪੈ ਰਹੀ ਗਰਮੀ ਅਤੇ ਲੂ ਕਾਰਨ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਅਗਲੇ 4 ਦਿਨਾਂ ਲਈ ਬੰਦ ਕਰਨ ਦਾ ਫੈਸਲਾ ਕੀਤਾ ਹੈ। ਮੰਤਰਾਲਾ ਦੇ ਬਿਆਨ ਮੁਤਾਬਕ ਇਹ ਫੈਸਲਾ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ।
ਬੰਗਲਾਦੇਸ਼ 'ਚ ਗਰਮੀ ਆਪਣੇ ਸਿਖਰ 'ਤੇ ਹੈ ਅਤੇ ਇਸ ਨੇ ਦੇਸ਼ ਦੀ ਰਾਜਧਾਨੀ ਢਾਕਾ ਦੇ ਕਈ ਇਲਾਕਿਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ, ਜਿਸ ਨਾਲ ਉੱਥੇ ਤਾਪਮਾਨ ਰਿਕਾਰਡ ਪੱਧਰ 'ਤੇ ਪਹੁੰਚ ਗਿਆ ਹੈ ਅਤੇ ਜੇਕਰ ਗਰਮੀ ਦਾ ਕਹਿਰ ਜਾਰੀ ਰਹਿੰਦਾ ਹੈ ਤਾਂ ਅਧਿਕਾਰੀਆਂ ਵੱਲੋਂ ਵਾਧੂ ਰੋਕਥਾਮ ਉਪਾਅ ਕੀਤੇ ਜਾਣ ਦੀ ਸੰਭਾਵਨਾ ਹੈ।