ਨਵਾਜ਼ ਸ਼ਰੀਫ ਨੂੰ ਦੇਸ਼ ਵਾਪਿਸ ਲਿਆਏਗੀ ਸਰਕਾਰ : ਫਵਾਦ ਚੌਧਰੀ

Wednesday, Dec 29, 2021 - 11:26 AM (IST)

ਨਵਾਜ਼ ਸ਼ਰੀਫ ਨੂੰ ਦੇਸ਼ ਵਾਪਿਸ ਲਿਆਏਗੀ ਸਰਕਾਰ : ਫਵਾਦ ਚੌਧਰੀ

ਇਸਲਾਮਾਬਾਦ (ਯੂ.ਐਨ.ਆਈ.): ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਸਵੈ-ਜਲਾਵਤਨੀ ਵਿਚ ਰਹਿ ਰਹੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਦੇਸ਼ ਵਾਪਸ ਲਿਆਏਗੀ। ਪਾਕਿਸਤਾਨੀ ਅਖਬਾਰ ਡਾਨ ਨੇ ਬੁੱਧਵਾਰ ਨੂੰ ਆਪਣੀ ਰਿਪੋਰਟ 'ਚ ਇਹ ਜਾਣਕਾਰੀ ਦਿੱਤੀ। 

ਪੜ੍ਹੋ ਇਹ ਅਹਿਮ ਖਬਰ- ਆਸਟ੍ਰੇਲੀਆ 'ਚ 'ਓਮੀਕਰੋਨ' ਦੀ ਦਹਿਸ਼ਤ, PM ਮੌਰੀਸਨ ਨੇ ਬੁਲਾਈ ਐਮਰਜੈਂਸੀ ਮੀਟਿੰਗ

ਚੌਧਰੀ ਨੇ ਮੰਗਲਵਾਰ ਨੂੰ ਕੈਬਨਿਟ ਦੀ ਮੀਟਿੰਗ ਤੋਂ ਬਾਅਦ ਰਾਸ਼ਟਰੀ ਸੁਰੱਖਿਆ ਸਲਾਹਕਾਰ ਡਾਕਟਰ ਮੋਇਦ ਯੂਸਫ ਨਾਲ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਨਵਾਜ਼ ਸ਼ਰੀਫ ਕਦੇ ਵੀ ਆਪਣੀ ਮਰਜ਼ੀ ਨਾਲ ਦੇਸ਼ ਨਹੀਂ ਪਰਤਣਗੇ। ਸਰਕਾਰ ਯੂਕੇ ਨਾਲ ਇਸ ਸਬੰਧ ਵਿੱਚ ਇੱਕ ਸਮਝੌਤੇ ਨੂੰ ਅੰਤਿਮ ਰੂਪ ਦੇਣ ਦੀ ਉਡੀਕ ਕਰ ਰਹੀ ਹੈ। ਇਸ ਤੋਂ ਬਾਅਦ ਉਨ੍ਹਾਂ ਨੂੰ ਦੇਸ਼ ਵਾਪਿਸ ਲਿਆਵਾਂਗੇ।


author

Vandana

Content Editor

Related News