ਅਮਰੀਕਾ ਦੇ ਸੂਬੇ ਜਾਰਜੀਆ ਦੇ ਗਵਰਨਰ ਨੇ ਅਧਿਆਪਕਾਂ ਨੂੰ ਸਕੂਲਾਂ ''ਚ ਬੰਦੂਕਾਂ ਰੱਖਣ ਦੀ ਕੀਤੀ ਵਕਾਲਤ

Friday, Oct 27, 2023 - 10:08 AM (IST)

ਅਮਰੀਕਾ ਦੇ ਸੂਬੇ ਜਾਰਜੀਆ ਦੇ ਗਵਰਨਰ ਨੇ ਅਧਿਆਪਕਾਂ ਨੂੰ ਸਕੂਲਾਂ ''ਚ ਬੰਦੂਕਾਂ ਰੱਖਣ ਦੀ ਕੀਤੀ ਵਕਾਲਤ

ਵਾਸ਼ਿੰਗਟਨ (ਰਾਜ ਗੋਗਨਾ)- ਅਮਰੀਕਾ 'ਚ ਜਨਤਕ ਥਾਵਾਂ ਤੇ ਸਕੂਲਾਂ ਵਿਚ ਗੋਲੀਬਾਰੀ ਦੀਆਂ ਘਟਨਾਵਾਂ ਦਿਨੋਂ-ਦਿਨ ਵੱਧ ਰਹੀਆਂ ਹਨ ਅਤੇ ਅਮਰੀਕੀ ਸਰਕਾਰ ਬੰਦੂਕ ਹਿੰਸਾ 'ਤੇ ਕਾਬੂ ਪਾਉਣ 'ਚ ਅਸਫ਼ਲ ਰਹੀ ਹੈ। ਦਰਅਸਲ ਅਮਰੀਕਾ ਦੇ ਮੇਨ ਸੂਬੇ ਦੇ ਲੇਵਿਸਟਨ ਸ਼ਹਿਰ ਵਿੱਚ ਬੀਤੇ ਦਿਨ ਵਾਪਰੀ ਸਮੂਹਿਕ ਗੋਲੀਬਾਰੀ ਦੀ ਘਟਨਾ ਵਿੱਚ 22 ਲੋਕਾਂ ਦੀ ਮੌਤ ਹੋ ਗਈ ਸੀ, ਜਦੋਂਕਿ ਇਸ ਤੋਂ ਪਹਿਲਾਂ ਵੀ ਅਮਰੀਕਾ ਵਿਚ ਕਈ ਜਨਤਕ ਥਾਵਾਂ ਅਤੇ ਸਕੂਲਾਂ ਨੂੰ ਨਿਸ਼ਾਨਾ ਬਣਾਇਆ ਜਾ ਚੁੱਕਾ ਹੈ, ਜਿਸ ਦੇ ਮੱਦੇਨਜ਼ਰ ਅਮਰੀਕੀ ਸੂਬੇ ਜਾਰਜੀਆ ਦੇ ਲੈਫਟੀਨੈਂਟ ਗਵਰਨਰ ਨੇ ਅਧਿਆਪਕਾਂ ਨੂੰ ਸਕੂਲਾਂ ਵਿੱਚ ਬੰਦੂਕਾਂ ਰੱਖਣ ਦੀ ਵਕਾਲਤ ਕੀਤੀ ਹੈ। ਇਸ ਦੇ ਲਈ ਉਨ੍ਹਾਂ ਨੇ ਅਧਿਆਪਕਾਂ ਨੂੰ ਬੰਦੂਕਾਂ ਨੂੰ ਚਲਾਉਣ ਦੀ ਲੋੜੀਂਦੀ ਸਿਖਲਾਈ ਦੇਣ ਦੀ ਗੱਲ ਵੀ ਕਹੀ ਹੈ, ਤਾਂ ਜੋ ਜੇਕਰ ਕੋਈ ਹਮਲਾਵਰ ਸਕੂਲ ਵਿੱਚ ਅੰਨ੍ਹੇਵਾਹ ਗੋਲੀ ਚਲਾਵੇ ਤਾਂ ਅਧਿਆਪਕ ਉਸ ਦਾ ਜਵਾਬ ਦੇ ਸਕਣ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਕਤਰ ’ਚ 8 ਸਾਬਕਾ ਭਾਰਤੀ ਸਮੁੰਦਰੀ ਫ਼ੌਜੀਆਂ ਨੂੰ ਮੌਤ ਦੀ ਸਜ਼ਾ, ਲੱਗਾ ਸੀ ਇਹ ਦੋਸ਼

ਜੇਕਰ ਇਹ ਪ੍ਰਸਤਾਵ ਲਾਗੂ ਹੁੰਦਾ ਹੈ ਤਾਂ ਇਸ ਨਾਲ ਸਰਕਾਰ 'ਤੇ ਵੀ ਭਾਰੀ ਬੋਝ ਪਵੇਗਾ। ਲੈਫਟੀਨੈਂਟ ਗਵਰਨਰ ਦਾ ਕਹਿਣਾ ਹੈ ਕਿ ਸਕੂਲਾਂ ਦੀ ਸੁਰੱਖਿਆ 'ਤੇ ਖ਼ਰਚ ਕਰਨਾ ਜ਼ਰੂਰੀ ਹੈ। ਅਧਿਆਪਕਾਂ ਅਤੇ ਸਟਾਫ਼ ਨੂੰ ਹਥਿਆਰਾਂ ਦੀ ਵਰਤੋਂ ਕਰਨ ਦੀ ਸਿਖਲਾਈ ਵੀ ਦਿੱਤੀ ਜਾਵੇਗੀ। ਇਸ ਵਿਚ ਪ੍ਰਤੀ ਸਕੂਲ ਪ੍ਰਤੀ ਸਾਲ 10,000 ਡਾਲਰ ਤੱਕ ਦਾ ਖ਼ਰਚ ਹੋ ਸਕਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸਕੂਲਾਂ ਵਿੱਚ ਸੁਰੱਖਿਆ ਗਾਰਡ ਲਗਾਉਣ ਲਈ ਵੀ ਕਿਹਾ ਹੈ।

ਇਹ ਵੀ ਪੜ੍ਹੋ: ਗੁਆਂਢੀ ਘੱਟ ਰੇਟ ’ਤੇ ਵੇਚ ਰਿਹਾ ਸੀ ਸਬਜ਼ੀ, ਵਜ੍ਹਾ ਪੁੱਛਣ ’ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਜਾਨਲੇਵਾ ਹਮਲਾ

ਜ਼ਿਕਰਯੋਗ ਹੈ ਕਿ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵੀ ਸਕੂਲਾਂ 'ਚ ਸੁਰੱਖਿਆ ਗਾਰਡਾਂ ਨੂੰ ਹਥਿਆਰਬੰਦ ਕਰਨ ਦੇ ਪੱਖ 'ਚ ਹਨ। ਉਹਨਾਂ ਦਾ ਮੰਨਣਾ ਹੈ ਕਿ ਜ਼ਿਆਦਾਤਰ ਹਮਲਾਵਰ ਸਕੂਲਾਂ ਨੂੰ ਹੀ ਨਿਸ਼ਾਨਾ ਬਣਾ ਰਹੇ ਹਨ, ਕਿਉਂਕਿ ਇੱਥੇ ਕੋਈ ਸੁਰੱਖਿਆ ਗਾਰਡ ਬੰਦੂਕਾਂ ਨਾਲ ਤਾਇਨਾਤ ਨਹੀਂ ਹਨ। ਹਾਲਾਂਕਿ ਕਈ ਲੋਕ ਜਾਰਜੀਆ ਦੇ ਲੈਫਟੀਨੈਂਟ ਗਵਰਨਰ ਦੇ ਪ੍ਰਸਤਾਵ ਦਾ ਵਿਰੋਧ ਵੀ ਕਰ ਰਹੇ ਹਨ। ਜਾਰਜੀਆ ਐਸੋਸੀਏਸ਼ਨ ਆਫ ਐਜੂਕੇਟਰਜ਼ ਦੀ ਪ੍ਰਧਾਨ ਲੀਜ਼ਾ ਮੋਰਗਨ ਦੇ ਮੁਤਾਬਕ ਅਮਰੀਕਨ ਸਰਕਾਰ ਨੂੰ ਇਸ ਸਮੱਸਿਆ ਦੇ ਹੱਲ ਲਈ ਕਿਸੇ ਹੋਰ ਬਦਲ 'ਤੇ ਵਿਚਾਰ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ: ਇਮਰਾਨ ਦੀ ਨਵਾਜ਼ ਸ਼ਰੀਫ ਨੂੰ ਚੁਣੌਤੀ, ਜਿੱਥੋਂ ਚੋਣ ਲੜੋਗੇ, ਮੈਂ ਵੀ ਉੱਥੋਂ ਹੀ ਲੜਾਂਗਾ (ਵੀਡੀਓ)

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


author

cherry

Content Editor

Related News