ਪਾਕਿ ''ਚ ਤੇਲ ਦੀਆਂ ਕੀਮਤਾਂ ''ਚ ਹੋਇਆ ਭਾਰੀ ਵਾਧਾ
Friday, May 27, 2022 - 02:13 AM (IST)

ਇਸਲਾਮਾਬਾਦ-ਪਾਕਿਸਤਾਨ ਸਰਕਾਰ ਨੇ ਵੀਰਵਾਰ ਨੂੰ ਪੈਟਰੋਲੀਅਮ ਉਤਪਾਦਾਂ ਦੀਆਂ ਕੀਮਤਾਂ 'ਚ 30 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਇਹ ਵਾਧਾ ਅੱਧੀ ਰਾਤ ਤੋਂ ਲਾਗੂ ਹੋਵੇਗਾ। ਇਸ ਤੋਂ ਬਾਅਦ ਪੈਟਰੋਲ 179.85 ਰੁਪਏ ਪ੍ਰਤੀ ਲੀਟਰ, ਡੀਜ਼ਲ 174.15 ਰੁਪਏ ਪ੍ਰਤੀ ਲੀਟਰ ਅਤੇ ਮਿੱਟੀ ਦਾ ਤੇਲ 155.95 ਰੁਪਏ ਪ੍ਰਤੀ ਲਿਟਰ ਮਿਲੇਗਾ।
ਇਹ ਵੀ ਪੜ੍ਹੋ : ਸਰਕਾਰ ਵੱਲੋਂ ਜੂਨ ਮਹੀਨੇ ਤੱਕ 5,000 ਏਕੜ ਜ਼ਮੀਨ ਕਬਜ਼ਾ ਮੁਕਤ ਕਰਵਾਉਣ ਦਾ ਟੀਚਾ : ਕੁਲਦੀਪ ਧਾਲੀਵਾਲ
ਵਿੱਤ ਮੰਤਰੀ ਮਿਫਤਾਹ ਇਸਮਾਈਲ ਨੇ ਇਥੇ ਇਕ ਪ੍ਰੈੱਸ ਕਾਨਫਰੰਸ 'ਚ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਨਵੀਆਂ ਕੀਮਤਾਂ ਅੱਧੀ ਰਾਤ ਤੋਂ ਲਾਗੂ ਹੋ ਜਾਣਗੀਆਂ। ਇਸ ਤੋਂ ਇਕ ਦਿਨ ਪਹਿਲਾਂ ਕਤਰ 'ਚ ਪਾਕਿਸਤਾਨ ਸਰਕਾਰ ਅਤੇ ਅੰਤਰਰਾਸ਼ਟਰੀ ਮੁਦਰਾ ਫੰਡ ਦਰਮਿਆਨ ਆਰਥਿਕ ਸਹਾਇਤਾ ਨੂੰ ਲੈ ਕੇ ਹੋਈ ਗੱਲਬਾਤ ਬੇਨਤੀਜਾ ਰਹੀ ਸੀ।
ਇਹ ਵੀ ਪੜ੍ਹੋ : VEL vs TRL : ਟ੍ਰੇਲਬਲੇਜਰਸ ਨੇ ਵੋਲੇਸਿਟੀ ਨੂੰ 16 ਦੌੜਾਂ ਨਾਲ ਹਰਾਇਆ
ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ