ਪਾਕਿਸਤਾਨ ''ਚ ਧਮਾਕਾ, 4 ਸਰਕਾਰੀ ਅਧਿਕਾਰੀਆਂ ਦੀ ਮੌਤ
Wednesday, Jul 02, 2025 - 04:58 PM (IST)

ਪੇਸ਼ਾਵਰ (ਪੀ.ਟੀ.ਆਈ.)- ਪਾਕਿਸਤਾਨ ਵਿਚ ਧਮਾਕੇ ਹੋਣਾ ਆਮ ਗੱਲ ਹੋ ਗਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿੱਚ ਹੋਏ ਬੰਬ ਧਮਾਕੇ ਵਿੱਚ ਇੱਕ ਸਹਾਇਕ ਕਮਿਸ਼ਨਰ ਸਮੇਤ ਚਾਰ ਸਰਕਾਰੀ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ 11 ਹੋਰ ਜ਼ਖਮੀ ਹੋ ਗਏ। ਪੁਲਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ।
ਹੋਰ ਮ੍ਰਿਤਕਾਂ ਦੀ ਪਛਾਣ ਸਹਾਇਕ ਸਬ-ਇੰਸਪੈਕਟਰ ਨੂਰ ਹਕੀਮ, ਲੇਵੀਜ਼ ਤਹਿਸੀਲਦਾਰ ਵਕੀਲ ਖਾਨ ਅਤੇ ਕਾਂਸਟੇਬਲ ਰਸ਼ੀਦ ਵਜੋਂ ਹੋਈ ਹੈ। ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਬਾਜੌਰ ਕਬਾਇਲੀ ਜ਼ਿਲ੍ਹੇ ਦੇ ਖਾਰ ਤਹਿਸੀਲ ਵਿੱਚ ਮੇਲਾ ਗਰਾਊਂਡ ਨੇੜੇ ਹੋਏ ਇਸ ਧਮਾਕੇ ਵਿੱਚ ਬਾਜੌਰ ਜ਼ਿਲ੍ਹੇ ਦੀ ਨਵਾਗਈ ਤਹਿਸੀਲ ਦੇ ਸਹਾਇਕ ਕਮਿਸ਼ਨਰ ਫੈਜ਼ਲ ਸੁਲਤਾਨ ਦੀ ਗੱਡੀ ਨੂੰ ਨਿਸ਼ਾਨਾ ਬਣਾਇਆ ਗਿਆ। ਸੁਰੱਖਿਆ ਬਲਾਂ ਨੇ ਤੇਜ਼ੀ ਨਾਲ ਇਲਾਕੇ ਨੂੰ ਘੇਰ ਲਿਆ ਹੈ, ਜਦੋਂ ਕਿ ਹਮਲੇ ਦੀ ਜਾਂਚ ਜਾਰੀ ਹੈ।
ਪੜ੍ਹੋ ਇਹ ਅਹਿਮ ਖ਼ਬਰ-26 ਹਜ਼ਾਰ ਫੁੱਟ ਤੱਕ ਹੇਠਾਂ ਆਈ ਫਲਾਈਟ, ਆਕਸੀਜਨ ਮਾਸਕ ਡਿੱਗੇ, ਯਾਤਰੀਆਂ ਦੇ ਸੁੱਕੇ ਸਾਹ
ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ ਦੇ ਸੂਚਨਾ ਸਲਾਹਕਾਰ ਬੈਰਿਸਟਰ ਸੈਫ ਨੇ ਬੰਬ ਧਮਾਕੇ ਦੀ ਨਿੰਦਾ ਕਰਦੇ ਹੋਏ ਇਸਨੂੰ "ਬਹੁਤ ਹੀ ਦੁਖਦਾਈ ਘਟਨਾ" ਕਰਾਰ ਦਿੱਤਾ ਹੈ। ਨਾਲ ਹੀ ਕਿਹਾ ਕਿ ਸਹਾਇਕ ਕਮਿਸ਼ਨਰ ਅਤੇ ਤਹਿਸੀਲਦਾਰ ਸਮੇਤ ਕੀਮਤੀ ਜਾਨਾਂ ਦਾ ਨੁਕਸਾਨ ਬਹੁਤ ਦੁਖਦਾਈ ਹੈ। ਰਾਜ ਵਿਰੋਧੀ ਤੱਤਾਂ ਨੂੰ ਉਨ੍ਹਾਂ ਦੇ ਨਾਪਾਕ ਮਨਸੂਬਿਆਂ ਵਿੱਚ ਸਫਲ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਅਲੀ ਅਮੀਨ ਗੰਡਾਪੁਰ ਨੇ ਘਟਨਾ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।