ਪਾਕਿ ਦਾ ਅੱਤਵਾਦੀਆਂ ਲਈ ਮੁੜ ਜਾਗਿਆ ਪਿਆਰ, ਮੰਤਰੀ ਫਵਾਦ ਚੌਧਰੀ ਨੇ ਕਿਹਾ ''ਅੱਤਵਾਦੀਆਂ ਨੂੰ ਮਿਲੇ ਇਕ ਮੌਕਾ''
Wednesday, Nov 10, 2021 - 03:53 PM (IST)
ਇਸਲਾਮਾਬਾਦ — ਅੱਤਵਾਦ ਦੀ ਪਨਾਹਗਾਹ ਬਣਿਆ ਦੇਸ਼ ਪਾਕਿਸਤਾਨ ਆਪਣੇ ਦੋਹਰੇ ਕਿਰਦਾਰ ਕਾਰਨ ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐੱਫ. ਏ. ਟੀ. ਐੱਫ.) ਤੋਂ ਇਲਾਵਾ ਪੂਰੀ ਦੁਨੀਆ ਦੇ ਨਿਸ਼ਾਨੇ 'ਤੇ ਹੈ। FATF ਦੇ ਸਾਹਮਣੇ ਅੱਤਵਾਦ ਖ਼ਿਲਾਫ਼ ਕਾਰਵਾਈ ਦਾ ਵਾਅਦਾ ਕਰਨ ਵਾਲਾ ਪਾਕਿਸਤਾਨ ਆਪਣੇ ਵਾਅਦਿਆਂ ਤੋਂ ਉਲਟ ਕੰਮ ਕਰ ਰਿਹਾ ਹੈ। ਅੱਤਵਾਦੀ ਸੰਗਠਨਾਂ ਨੂੰ ਹਮੇਸ਼ਾ ਸਮਰਥਨ ਅਤੇ ਫੰਡ ਦੇਣ ਵਾਲੇ ਪਾਕਿਸਤਾਨ ਦਾ ਇਕ ਵਾਰ ਫਿਰ ਅੱਤਵਾਦੀਆਂ ਨਾਲ ਪਿਆਰ ਵਧ ਗਿਆ ਹੈ। ਹੁਣ ਪਾਕਿਸਤਾਨ ਦੇ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਇਸ ਗੱਲ ਨੂੰ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਟੈਕਸਾਸ : ਐਸਟ੍ਰੋਵਰਲਡ ਮਿਊਜ਼ਿਕ ਫੈਸਟੀਵਲ ਹਾਦਸੇ ਲਈ ਟ੍ਰੈਵਿਸ ਸਕਾਟ ਤੇ ਡਰੇਕ ’ਤੇ ਕੀਤਾ ਮੁਕੱਦਮਾ
ਮੰਗਲਵਾਰ ਨੂੰ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਕਿਹਾ ਕਿ ''ਸਰਕਾਰ ਹਿੰਸਾ ਛੱਡ ਕੇ ਸੰਵਿਧਾਨ ਨੂੰ ਅਪਣਾਉਣ ਵਾਲੇ ਅੱਤਵਾਦੀਆਂ ਨੂੰ ਮੌਕਾ ਦੇਣਾ ਚਾਹੁੰਦੀ ਹੈ। ਚੌਧਰੀ ਨੇ ਇੱਥੇ ਕੈਬਨਿਟ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਗੱਲ ਕਹੀ। ਬੈਠਕ 'ਚ ਦੇਸ਼ ਦੀ ਮੌਜੂਦਾ ਸੁਰੱਖਿਆ ਸਥਿਤੀ ਸਮੇਤ ਕਈ ਮੁੱਦਿਆਂ 'ਤੇ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਨਾਲ ਜੁੜੇ ਕੁਝ ਸਮੂਹ ਹਿੰਸਾ ਛੱਡਣਾ ਚਾਹੁੰਦੇ ਹਨ ਅਤੇ ਸਰਕਾਰ ਵੀ ਉਨ੍ਹਾਂ ਨੂੰ ਆਮ ਜ਼ਿੰਦਗੀ 'ਚ ਪਰਤਣ ਦਾ ਮੌਕਾ ਦੇਣਾ ਚਾਹੁੰਦੀ ਹੈ। ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਇਕ ਦਿਨ ਪਹਿਲਾਂ ਸੰਸਦ ਮੈਂਬਰਾਂ ਨੂੰ ਰਾਸ਼ਟਰੀ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਦਿੱਤੀ ਸੀ। ਚੌਧਰੀ ਨੇ ਸੋਮਵਾਰ ਨੂੰ ਕਿਹਾ ਸੀ ਕਿ ਸਰਕਾਰ ਅਤੇ ਪਾਬੰਦੀਸ਼ੁਦਾ ਸੰਗਠਨ ਵਿਚਾਲੇ ਜੰਗਬੰਦੀ ਸਮਝੌਤਾ ਹੋ ਗਿਆ ਹੈ।''
ਇਹ ਵੀ ਪੜ੍ਹੋ : ਟੈਕਸਾਸ : ਐਸਟ੍ਰੋਵਰਲਡ ਮਿਊਜ਼ਿਕ ਫੈਸਟੀਵਲ ਹਾਦਸੇ ਲਈ ਟ੍ਰੈਵਿਸ ਸਕਾਟ ਤੇ ਡਰੇਕ ’ਤੇ ਕੀਤਾ ਮੁਕੱਦਮਾ
ਫੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੇ ਇਕ ਦਿਨ ਪਹਿਲਾਂ ਸੰਸਦ ਮੈਂਬਰਾਂ ਨੂੰ ਰਾਸ਼ਟਰੀ ਸੁਰੱਖਿਆ ਸਥਿਤੀ ਬਾਰੇ ਜਾਣਕਾਰੀ ਦਿੱਤੀ ਸੀ। ਚੌਧਰੀ ਨੇ ਸੋਮਵਾਰ ਨੂੰ ਕਿਹਾ ਸੀ ਕਿ ਸਰਕਾਰ ਅਤੇ ਪਾਬੰਦੀਸ਼ੁਦਾ ਸੰਗਠਨ ਵਿਚਾਲੇ ਜੰਗਬੰਦੀ ਸਮਝੌਤਾ ਹੋ ਗਿਆ ਹੈ। ਸਿਰਫ਼ ਦੋ ਦਿਨ ਪਹਿਲਾਂ, ਪਾਕਿਸਤਾਨੀ ਅਧਿਕਾਰੀਆਂ ਨੇ ਪਿਛਲੇ 14 ਸਾਲਾਂ 'ਚ ਸੁਰੱਖਿਆ ਬਲਾਂ ਅਤੇ ਨਾਗਰਿਕਾਂ 'ਤੇ ਕਈ ਹਮਲਿਆਂ ਲਈ ਜ਼ਿੰਮੇਵਾਰ ਇੱਕ ਵੱਡੇ ਅੱਤਵਾਦੀ ਸੰਗਠਨ ਨਾਲ ਇੱਕ ਮਹੀਨੇ ਦੀ ਜੰਗਬੰਦੀ ਦਾ ਐਲਾਨ ਕੀਤਾ ਸੀ। ਸਰਕਾਰੀ ਬੁਲਾਰੇ ਫਵਾਦ ਚੌਧਰੀ ਨੇ ਟਵਿੱਟਰ 'ਤੇ ਕਿਹਾ ਕਿ ਅਫਗਾਨਿਸਤਾਨ ਦੀ ਤਾਲਿਬਾਨ ਸਰਕਾਰ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਜਾਂ ਟੀ. ਟੀ. ਪੀ. ਵਿਚਕਾਰ ਜੰਗਬੰਦੀ ਸਥਾਪਤ ਕਰਨ 'ਚ ਮਦਦ ਕੀਤੀ।
ਇਹ ਵੀ ਪੜ੍ਹੋ : ਟੈਕਸਾਸ : ਐਸਟ੍ਰੋਵਰਲਡ ਮਿਊਜ਼ਿਕ ਫੈਸਟੀਵਲ ਹਾਦਸੇ ਲਈ ਟ੍ਰੈਵਿਸ ਸਕਾਟ ਤੇ ਡਰੇਕ ’ਤੇ ਕੀਤਾ ਮੁਕੱਦਮਾ
ਨੋਟ - ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਜ਼ਰੂਰ ਦੱਸੋ।