ਲਾਹੌਰ ਦੇ ਅਲਾਮਾ ਇਕਬਾਲ ਕੌਮਾਂਤਰੀ ਹਵਾਈ ਅੱਡੇ ਦਾ GPS ਸਿਸਟਮ ਕਈ ਦਿਨਾਂ ਤੋਂ ਖ਼ਰਾਬ

12/12/2022 6:19:56 PM

ਗੁਰਦਾਸਪੁਰ/ਲਾਹੌਰ (ਵਿਨੋਦ)–ਲਾਹੌਰ ਦੇ ਅਲਾਮਾ ਇਕਬਾਲ ਕੌਮਾਂਤਰੀ ਹਵਾਈ ਅੱਡੇ ਦਾ ਜੀ. ਪੀ. ਐੱਸ. ਸਿਸਟਮ ਕੁਝ ਦਿਨਾਂ ਤੋਂ ਖ਼ਰਾਬ ਹੋਣ ਕਾਰਨ ਪਾਇਲਟਾਂ ਨੇ ਜਹਾਜ਼ਾਂ ਦੇ ਉਡਾਣ ਭਰਨ ਅਤੇ ਹਵਾਈ ਅੱਡੇ ’ਤੇ ਉਤਰਨ ਵੇਲੇ ਕਿਸੇ ਵੱਡੇ ਹਾਦਸੇ ਦੇ ਹੋਣ ਦੀ ਚਿਤਾਵਨੀ ਦਿੱਤੀ ਹੈ। ਲਾਹੌਰ ਹਵਾਈ ਅੱਡੇ ’ਤੇ ਪਹੁੰਚਣ ਤੋਂ ਪਹਿਲਾਂ 150 ਕਿਲੋਮੀਟਰ ਦੀ ਦੂਰੀ ’ਤੇ ਇਹ ਸਮੱਸਿਆ ਪਾਇਲਟਾਂ ਨੂੰ ਲੈਂਡਿੰਗ ਤੇ ਟੇਕ-ਆਫ ਦੌਰਾਨ ਪੇਸ਼ ਆਉਂਦੀ ਹੈ। ਸਭ ਤੋਂ ਪਹਿਲਾਂ 8 ਦਸੰਬਰ ਨੂੰ ਆਬੂ ਧਾਬੀ ਤੋਂ ਆਏ ਜਹਾਜ਼ ਨੇ ਇਹ ਸ਼ਿਕਾਇਤ ਦਰਜ ਕਰਵਾਈ ਸੀ। ਇਸ ਤੋਂ ਬਾਅਦ ਲਗਾਤਾਰ ਅਜਿਹੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਜਾ ਰਹੀਆਂ ਹਨ। ਪਾਇਲਟਾਂ ਨੇ ਕਿਹਾ ਕਿ ਜੀ. ਪੀ. ਐੱਸ. ਸਿਸਟਮ ਖਰਾਬ ਹੋਣ ਕਾਰਨ ਉਹ ਲਾਹੌਰ ਹਵਾਈ ਅੱਡੇ ’ਤੇ ਲੈਂਡਿੰਗ ਕਰਨ ’ਚ ਅਸਮਰੱਥ ਹਨ ਅਤੇ 7 ਉਡਾਣਾਂ ਬਿਨਾਂ ਲੈਂਡ ਕੀਤੇ ਵਾਪਸ ਚਲੀਆਂ ਗਈਆਂ।

ਇਹ ਵੀ ਪੜ੍ਹੋ : ਹੁਸ਼ਿਆਰਪੁਰ ਦੇ ਸਰਦਾਰ ਦਾ ਕਮਾਲ ਵੇਖ ਕਰੋਗੇ ਤਾਰੀਫ਼ਾਂ, ਤਿਆਰ ਕੀਤਾ ਭਾਰਤ ਦਾ ਸਭ ਤੋਂ ਵੱਡਾ 40 ਕਿਲੋ ਦਾ 'ਬਰਗਰ'

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


shivani attri

Content Editor

Related News