648ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਸਮਾਗਮ 27 ਅਪ੍ਰੈਲ ਨੂੰ

Sunday, Apr 20, 2025 - 10:17 AM (IST)

648ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ ਵਿਸ਼ਾਲ ਸਮਾਗਮ 27 ਅਪ੍ਰੈਲ ਨੂੰ

ਰੋਮ (ਕੈਂਥ)- ਦੁੱਤਕਾਰੇ, ਲਤਾੜੇ ਤੇ ਪਛਾੜੇ ਸਮਾਜ ਦੇ ਹੱਕਾਂ ਖਾਤਿਰ ਸਾਰੀ ਜ਼ਿੰਦਗੀ ਸੰਘਰਸ਼ ਕਰਨ ਵਾਲੇ ਗਰੀਬਾਂ ਦੇ ਮਸੀਹਾ, ਮਹਾਨ ਕ੍ਰਾਂਤੀਕਾਰੀ, ਅਧਿਆਤਮਕਵਾਦੀ, ਸ਼੍ਰੋਮਣੀ ਸੰਤ ਧੰਨ-ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 648ਵਾਂ ਪ੍ਰਕਾਸ਼ ਦਿਵਸ ਦੁਨੀਆਂ ਭਰ ਵਿੱਚ ਸਮੂਹ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾ, ਉਤਸਾਹ ਅਤੇ ਧੂਮ-ਧਾਮ ਮਨਾਇਆ ਜਾ ਰਿਹਾ ਹੈ। ਇਸ ਮਹਾਨ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਪ੍ਰਕਾਸ਼ ਪੁਰਬ ਸਮਾਗਮ 27 ਅਪ੍ਰੈਲ ਦਿਨ ਐਤਵਾਰ 2025 ਨੂੰ ਇਟਲੀ ਦੇ ਸਭ ਤੋਂ ਵੱਧ ਭਾਰਤੀਆਂ ਦੀ ਵਸੋਂ ਵਾਲੇ ਸੂਬੇ ਲੰਬਾਰਦੀਆ ਦੇ ਸ਼੍ਰੀ ਗੁਰੂ ਰਵਿਦਾਸ ਟੈਂਪਲ ਮਨੈਰਬਿਓ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਆਰੰਭੇ ਸ੍ਰੀ ਆਖੰਡ ਜਾਪਾਂ ਦੇ ਭੋਗ ਉਪੰਰਤ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਜਾਵੇਗਾ।

PunjabKesari

ਪੜ੍ਹੋ ਇਹ ਅਹਿਮ ਖ਼ਬਰ-37ਵੀਆਂ ਸਿੱਖ ਖੇਡਾਂ ਦੇ ਰੰਗ 'ਚ ਰੰਗਿਆ ਗਿਆ ਸਿਡਨੀ (ਤਸਵੀਰਾਂ)

ਜਿਸ ਵਿੱਚ ਇਟਲੀ ਦੇ ਪ੍ਰਸਿੱਧ ਕੀਰਤਨੀਏ ਜੱਥਾ ਬਾਬਾ ਜੀਵਨ ਸਿੰਘ ਮਾਨਤੋਵਾ ਵਾਲੇ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਸੰਦੇਸ਼ ਨੂੰ ਆਪਣੀ ਮਾਧੁਰ ਬਾਣੀ ਰਾਹੀ ਸਰਵਣ ਕਰਵਾਉਣਗੇ।ਇਸ ਮੌਕੇ ਪੰਜਾਬ (ਭਾਰਤ) ਦੀ ਧਰਤੀ ਤੋਂ ਉਚੇਚੇ ਤੌਰ 'ਤੇ ਪਹੁੰਚੇ ਪ੍ਰਸਿੱਧ ਮਿਸ਼ਨਰੀ ਗਾਇਕ ਵਿੱਕੀ ਬਹਾਦਰਕੇ ਆਪਣੀ ਬੁਲੰਦ ਤੇ ਦਮਦਾਰ ਆਵਾਜ਼ ਨਾਲ ਸੰਗਤਾਂ ਨੂੰ ਗੁਰੂ ਸਾਹਿਬ ਦੇ ਮਿਸ਼ਨ ਦਾ ਹੋਕਾ ਦਿੰਦੇ ਹੋਏ ਬੇਗਮਪੁਰੇ ਦੇ ਕਾਫ਼ਲੇ ਨਾਲ ਜੁੜਨ ਲਈ ਜਾਗਰੂਕ ਕਰਨਗੇ। ਪ੍ਰੈੱਸ ਨੂੰ ਇਹ ਜਾਣਕਾਰੀ ਪ੍ਰਧਾਨ ਅਨਿਲ ਕੁਮਾਰ ਟੂਰਾ ਨੇ ਦਿੰਦਿਆਂ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਮਹਾਨ ਸਮਾਗਮ ਵਿੱਚ ਇਲਾਕੇ ਭਰ ਤੋਂ ਸੰਗਤਾਂ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਰਹੀਆਂ ਹਨ ਜਿਹਨਾਂ ਦੇ ਪ੍ਰਬੰਧ ਜ਼ੋਰਾਂ ਨਾਲ ਕੀਤੇ ਜਾ ਰਹੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।


author

Vandana

Content Editor

Related News