ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ 26,27 ਅਤੇ 28 ਜੂਨ ਨੂੰ
Tuesday, Jun 23, 2026 - 03:28 PM (IST)
ਰੇਜੋ ਇਮੀਲੀਆ (ਦਲਵੀਰ ਸਿੰਘ ਕੈਂਥ) ਇਹਨੀਂ ਦਿਨੀਂ ਧੰਨ ਧੰਨ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੀ ਸ਼ਹੀਦੀ ਨੂੰ ਸਮਰਪਿਤ ਗੁਰਮਤਿ ਸਮਾਗਮ ਪੂਰੀ ਦੁਨੀਆ ਵਿੱਚ ਵੱਸਦੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾ ਰਹੀਆਂ ਹਨ। ਇਸੇ ਹੀ ਲੜੀ ਤਹਿਤ ਗੁਰਦੁਆਰਾ ਸਿੰਘ ਸਭਾ ਨੋਵੇਲਾਰਾ ਵਿਖੇ ਸਮੂਹ ਟਰੱਕ ਡਰਾਈਵਰ ਵੀਰਾਂ ਵੱਲੋਂ 26 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਾਰੰਭ ਕਰਵਾਏ ਜਾਣਗੇ, ਜਿਨਾਂ ਦੇ ਭੋਗ 28 ਜੂਨ ਦਿਨ ਐਤਵਾਰ ਨੂੰ ਸਵੇਰ ਵੇਲੇ ਪੈਣਗੇ।

ਉਪਰੰਤ ਹੋਰਨਾ ਤੋਂ ਇਲਾਵਾ ਸਿੱਖ ਪੰਥ ਦਾ ਪ੍ਰਵਾਨਤ ਢਾਡੀ ਜਥਾ ਗਿਆਨੀ ਸਰੂਪ ਸਿੰਘ ਕਡਿਆਣਾ ਆਪਣੀ ਬੁਲੰਦ ਆਵਾਜ਼ ਅਤੇ ਆਪਣੇ ਵਿਲੱਖਣ ਅੰਦਾਜ ਵਿੱਚ ਗੁਰੂ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਨੂੰ ਵਾਰਾਂ ਰਾਹੀ ਸੰਗਤਾਂ ਨੂੰ ਸੁਣਾ ਕੇ ਨਿਹਾਲ ਕਰੇਗਾ। ਇਹ ਸਮਾਗਮ ਟਰੱਕ ਡਰਾਈਵਰ ਵੀਰਾਂ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਵੀਰਾਂ ਵੱਲੋਂ ਸਮੂਹ ਇਟਲੀ ਨਿਵਾਸੀ ਸੰਗਤਾਂ ਦੇ ਚਰਨਾਂ ਵਿੱਚ ਬੇਨਤੀ ਹੈ ਕਿ ਤਿੰਨੇ ਹੀ ਦਿਨ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਸੇਵਾਵਾਂ ਕਰੋ ਗੁਰੂ ਸਾਹਿਬ ਜੀ ਦੇ ਇਤਿਹਾਸ ਤੋਂ ਜਾਣੂ ਹੋਵੋ ਅਤੇ ਗੁਰਬਾਣੀ ਰਾਹੀਂ ਆਪਣਾ ਜੀਵਨ ਸਫਲ ਕਰੋ ਜੀ। ਇਸ ਮੌਕੇ ਆਈਆਂ ਹੋਈਆਂ ਸੰਗਤਾਂ ਲਈ ਗੁਰੂ ਸਾਹਿਬ ਜੀ ਵੱਲੋਂ ਬਖਸ਼ਿਸ਼ ਕੀਤੇ ਹੋਏ ਭੰਡਾਰਿਆਂ ਵਿੱਚੋਂ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
