ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਿਤ ਸਮਾਗਮ ਵਿਲੇਤਰੀ ਵਿਖੇ 31 ਮਾਰਚ ਨੂੰ
Wednesday, Mar 13, 2024 - 11:15 PM (IST)
ਰੋਮ ਇਟਲੀ (ਕੈਂਥ) - ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਆਗਮਨ ਪੁਰਬ ਨੂੰ ਸਮਰਪਿਤ ਜਿੱਥੇ ਦੇਸ਼ਾਂ ਵਿਦੇਸ਼ਾਂ ਵਿੱਚ ਸੰਗਤਾਂ ਵਲੋਂ ਵਿਸ਼ਾਲ ਗੁਰਮਿਤ ਸਮਾਗਮ ਅਤੇ ਨਗਰ ਕੀਰਤਨ ਸਜਾਏ ਜਾ ਰਹੇ ਹਨ। ਉੱਥੇ ਇਟਲੀ ਦੇ ਰੋਮ ਇਲਾਕੇ ਦੇ ਪ੍ਰਸਿੱਧ ਸ਼ਹਿਰ ਵਿਲੇਤਰੀ ਵਿਖੇ ਸਥਿਤ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ 8 ਮਾਰਚ ਤੋਂ ਲੜੀਵਾਰ ਸਮਾਗਮਾਂ ਦੀ ਆਰੰਭਤਾ ਕੀਤੀ ਗਈ ਹੈ। ਇਨ੍ਹਾਂ ਸਮਾਗਮਾਂ ਬਾਰੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਇਸ ਮਹਾਨ ਅਤੇ ਪਵਿੱਤਰ ਦਿਵਸ ਮੌਕੇ 29 ਮਾਰਚ ਦਿਨ ਸ਼ੁਕਰਵਾਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੀ 11 ਵਜੇ ਆਰੰਭਤਾ ਹੋਵੇਗੀ ਅਤੇ 31 ਮਾਰਚ ਦਿਨ ਐਤਵਾਰ ਸਵੇਰੇ 10 ਵਜੇ ਨਿਸ਼ਾਨ ਸਾਹਿਬ ਦੇ ਬਸਤਰ ਬਦਲਣ ਦੀ ਸੇਵਾ ਕੀਤੀ ਜਾਵੇਗੀ। ਉਪਰੰਤ 11 ਵਜੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਸੰਪੂਰਨਤਾਂ ਨਾਲ ਭੋਗ ਪਾਏ ਜਾਣਗੇ। ਉਪਰੰਤ ਪੰਥ ਦੇ ਪ੍ਰਸਿੱਧ ਕੀਰਤਾਨੀਏ ਭਾਈ ਗੁਰਮੀਤ ਸਿੰਘ ਸੰਧੂ (ਇੰਗਲੈਡ ਵਾਲੇ) ਸੰਗਤਾਂ ਕੀਰਤਨ ਸਰਵਣ ਕਰਵਾਉਣਗੇ। ਪ੍ਰਬੰਧਕਾਂ ਵਲੋਂ ਹੋਰ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ 8 ਮਾਰਚ ਤੋਂ ਲੈ ਕੇ 25 ਮਾਰਚ 2024 ਤੱਕ ਹਰ ਹਫਤੇ ਸ਼ੁੱਕਰਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਸੰਗਤਾਂ ਵਲੋਂ ਆਰੰਭ ਹੋਣਗੇ ਤਾਂ ਹਰ ਐਤਵਾਰ ਹਫ਼ਤਾਵਾਰੀ ਗੁਰਮਿਤ ਸਮਾਗਮ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਇਸ ਦੇ ਨਾਲ ਹੀ ਵੱਖ-ਵੱਖ ਜੱਥਿਆਂ ਵਲੋਂ ਕੀਰਤਨ ਦਰਬਾਰ ਸਜਾਏ ਜਾਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਇਲਾਕੇ ਭਰ ਦੀਆਂ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਇਸ ਗੁਰਮਿਤ ਸਮਾਗਮਾਂ ਦਾ ਬਣਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਇਸ ਮੌਕੇ ਗੁਰੂ ਦੇ ਅਨੇਕਾਂ ਪ੍ਰਕਾਰ ਦੇ ਲੰਗਰ ਅਟੁੱਟ ਵਰਤਾਏ ਜਾਣਗੇ।