ਇਟਲੀ ਦੇ ਸ਼ਹਿਰ ਪੁਨਤੀਨੀਆ ਵਿਖੇ ਵਿਸ਼ਾਲ ਕਬੱਡੀ ਟੂਰਨਾਮੈਂਟ 26 ਮਈ ਨੂੰ

05/23/2024 10:48:11 AM

ਮਿਲਾਨ/ਇਟਲੀ (ਸਾਬੀ ਚੀਨੀਆ): ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਵੱਲੋਂ ਪੰਜਾਬੀ ਵਿਰਸੇ ਨੂੰ ਸਾਂਭਣ ਅਤੇ ਖ਼ਾਸ ਕਰਕੇ ਵਿਦੇਸ਼ੀ ਧਰਤੀ 'ਤੇ ਰਹਿ ਰਹੇ ਬੱਚਿਆਂ ਨੂੰ ਆਪਣੇ ਵਿਰਸੇ ਨਾਲ ਜੁੜੀ ਰੱਖਣ ਲਈ ਸਮੇਂ-ਸਮੇਂ ਸਿਰ ਕੋਸ਼ਿਸ਼ ਕੀਤੀਆਂ ਜਾਂਦੀਆਂ ਹਨ ਤਾਂ ਜੋ ਉਨਾਂ ਨੂੰ ਪੰਜਾਬੀ ਖੇਡਾਂ ਅਤੇ ਪੁਰਾਤਨ ਰੀਤੀ ਰਿਵਾਜਾਂ ਤੋਂ ਜਾਣੂ ਕਰਵਾਇਆ ਜਾ ਸਕੇ। ਇੰਨੀ ਦਿਨੀ ਇਟਲੀ ਦੇ ਖੇਡ ਪ੍ਰੋਮਟਰਾਂ ਵੱਲੋਂ ਨੌਜਵਾਨਾਂ ਦਾ ਖੇਡਾਂ ਪ੍ਰਤੀ ਉਤਸ਼ਾਹ ਵਧਾਉਣ ਲਈ ਵੱਖ-ਵੱਖ ਸ਼ਹਿਰਾਂ ਵਿੱਚ ਕਬੱਡੀ ਟੂਰਨਾਮੈਂਟ ਕਰਵਾਏ ਜਾ ਰਹੇ ਹਨ ਤਾਂ ਜੋ ਉਹ ਪੰਜਾਬੀ ਬੋਲੀ ਅਤੇ ਵਿਰਸੇ ਨਾਲ ਜੁੜੇ ਰਹਿਣ। ਇਸ ਹੀ ਤਰ੍ਹਾਂ ਦਾ ਇੱਕ ਖੇਡ ਮੇਲਾ 26 ਮਈ ਦਿਨ ਐਤਵਾਰ ਨੂੰ ਸੈਂਟਰ ਇਟਲੀ ਦੇ ਕਸਬਾ ਪੁਨਤੀਨੀਆ ਦੇ ਖੇਡ ਮੈਦਾਨ ਵਿੱਚ ਕਰਵਾਇਆ ਜਾਵੇਗਾ।

ਪੜ੍ਹੋ ਇਹ ਅਹਿਮ ਖ਼ਬਰ-ਆਸਟ੍ਰੇਲੀਆ ਤੋਂ ਮੰਦਭਾਗੀ ਖ਼ਬਰ, ਸੜਕ ਹਾਦਸੇ 'ਚ ਪੰਜਾਬੀ ਨੌਜਵਾਨ ਦੀ ਮੌਤ

ਇਜਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੁਰਦੁਆਰਾ ਸਿੰਘ ਸਭਾ ਪੁਨਤੀਨੀਆ 47 ਨੰਬਰ ਰੋਡ ਦੇ ਮੁੱਖ ਸੇਵਾਦਾਰ ਦਲਜੀਤ ਸਿੰਘ ਸੋਢੀ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਇਲਾਕੇ ਵਿੱਚ ਕਦੇ ਕੋਈ ਕਬੱਡੀ ਟੂਰਨਾਮੈਂਟ ਨਹੀ ਹੋ ਸਕਿਆ। ਕਬੱਡੀ ਪ੍ਰੇਮੀਆਂ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਇਲਾਕੇ ਦੇ ਨੌਜਵਾਨਾਂ ਦੇ ਸਹਿਯੋਗ ਨਾਲ ਪੁਨੀਤੀਨੀਆ ਵਿਖੇ ਪਹਿਲੀ ਵਾਰੀ ਕੋਈ ਖੇਡ ਮੇਲਾ ਕਰਵਾਉਣ ਜਾ ਰਹੇ ਹਨ ਜਿਸ ਵਿਚ ਪਹੁੰਚਣ ਲਈ ਸਮੂਹ ਖੇਡ ਪ੍ਰੇਮੀਆਂ ਕਬੱਡੀ ਕਲੱਬਾਂ ਅਤੇ ਖੇਡ ਪ੍ਰਮੋਟਰਾਂ ਨੂੰ ਖੁੱਲ੍ਹਾ ਸੱਦਾ ਪੱਤਰ ਦਿੱਤਾ ਜਾਂਦਾ ਹੈ। ਉਨਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਤੂ ਰਹਿਣ ਵਾਲੀ ਟੀਮ ਨੂੰ 2100 ਯੂਰੋ ਅਤੇ ਦੂਜੇ ਸਥਾਨ ਤੇ ਰਹਿਣ ਵਾਲੀ ਟੀਮ ਨੂੰ 1800  ਯੂਰੋ ਦਾ ਇਨਾਮ ਦਿੱਤਾ ਜਾਵੇਗਾ ਜਦ ਕਿ ਦੂਰੋਂ ਆਉਣ ਵਾਲੀਆ ਟੀਮਾਂ ਨੂੰ ਕਿਰਾਇਆ ਦਿੱਤਾ ਜਾਵੇਗਾ ਆਏ ਹੋਏ ਪਤਵੰਤਿਆਂ ਨੂੰ ਵਿਸ਼ੇਸ਼ ਤੌਰ 'ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਜਾਵੇਗਾ ਇਸ ਮੌਕੇ ਛੋਟੇ ਬੱਚਿਆਂ ਦੀਆਂ ਦੌੜਾਂ ਵੀ ਕਰਵਾਈਆਂ ਜਾਣਗੀਆਂ। ਪਰਿਵਾਰਾਂ ਦੇ ਬੈਠਣ ਲਈ ਯੋਗ ਪ੍ਰਬੰਧ ਕੀਤੇ ਗਏ ਹਨ। ਪਹਿਲਾ ਇਨਾਮ ਪੁਨਤੀਨੀਆ ਦੇ ਨੌਜਵਾਨਾਂ ਵੱਲੋਂ ਦੂਜਾ ਇਨਾਮ ਚੜ੍ਹਦੀ ਕਲ੍ਹਾ ਸਪੋਰਟਸ ਕੱਲਬ ਲਵੀਨੀਓ ਵੱਲੋਂ ਤੇ ਟਰਾਫੀਆਂ ਦੀ ਸੇਵਾ ਸ਼ਹੀਦ ਊਧਮ ਸਿੰਘ ਕਲੱਬ ਰੋਮ ਦੁਆਰਾ ਕੀਤੀ ਜਾਵੇਗੀ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News