24 ਮਾਰਚ ਨੂੰ ਸਜੇਗਾ ਸਤਿਗੁਰੂ ਰਵਿਦਾਸ ਮਹਾਰਾਜ ਜੀ 647ਵੇਂ ਆਗਮਨ ਪੁਰਬ ਨੁੰ ਸਮਰਪਿਤ ਵਿਸ਼ਾਲ ਨਗਰ ਕੀਰਤਨ

Wednesday, Mar 20, 2024 - 04:51 AM (IST)

24 ਮਾਰਚ ਨੂੰ ਸਜੇਗਾ ਸਤਿਗੁਰੂ ਰਵਿਦਾਸ ਮਹਾਰਾਜ ਜੀ 647ਵੇਂ ਆਗਮਨ ਪੁਰਬ ਨੁੰ ਸਮਰਪਿਤ ਵਿਸ਼ਾਲ ਨਗਰ ਕੀਰਤਨ

ਰੋਮ (ਕੈਂਥ) - ਮਹਾਨ ਕ੍ਰਾਂਤੀਕਾਰੀ, ਅਧਿਆਤਮਕਵਾਦੀ, ਯੁੱਗ ਪੁਰਸ਼, ਸ਼੍ਰੋਮਣੀ ਸੰਤ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋਹਰਮਾਦਾ ਤੇਰਾਚੀਨਾ (ਲਾਤੀਨਾ) ਵੱਲੋਂ ਇਲਾਕੇ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਨਾਲ 24 ਮਾਰਚ 2024 ਦਿਨ ਐਤਵਾਰ ਨੂੰ ਸਜਾਇਆ ਗਿਆ। ਇਸ ਮੌਕੇ ਸ਼੍ਰੀ ਆਖੰਡ ਪਾਠ ਸਾਹਿਬ ਜੀ 21 ਮਾਰਚ ਨੂੰ ਆਰੰਭ ਹੋਣਗੇ ਦੇ 23 ਮਾਰਚ ਨੂੰ ਉਹਨਾਂ ਦੇ ਭੋਗ ਉਪੰਰਤ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਜਾਵੇਗਾ ਜਿਸ ਵਿੱਚ ਇਲਾਹੀ ਬਾਣੀ ਦਾ ਕੀਰਤਨ ਹੋਵੇਗਾ। 24 ਮਾਰਚ ਨੂੰ ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਅਤੇ ਪੰਜਾਬ ਨਿਸ਼ਾਨਚੀ ਸਿੰ ਘਾਂ ਦੀ ਅਗਵਾਈ ਵਿੱਚ ਅਲੌਕਿਕ ਨਗਰ ਕੀਰਤਨ ਦੁਪਿਹਰ 1 ਵਜੇ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋਕੇ ਪਿੰਡ ਬੋਰਗੋ ਹਰਮਾਦੇ ਦੀ ਪਰਿਕਰਮਾ ਕਰੇਗਾ।

ਨਗਰ ਕੀਰਤਨ ਦੇ ਵੱਖ-ਵੱਖ ਪੜਾਵਾਂ ਮੌਕੇ ਜਿੱਥੇ ਅਨੇਕਾਂ ਪ੍ਰਕਾਰ ਦੇ ਸੇਵਾਦਾਰਾਂ ਵੱਲੋਂ ਪ੍ਰਸ਼ਾਦ ਵਰਤਾਏ ਜਾਣਗੇ ਉੱਥੇ ਹੀ ਪੰਥ ਦੇ ਪ੍ਰਸਿੱਧ ਰਾਗੀ, ਢਾਡੀ ਅਤੇ ਕੀਰਤਨੀ ਜੱਥੇ ਵੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਇਨਕਲਾਬੀ ਜੀਵਨ ਦਾ ਬਿਰਤਾਂਤ ਆਪਣੀ ਬੁਲੰਦ ਅਤੇ ਸੁਰੀਲੀਆਂ ਆਵਾਜਾਂ ਦੁਆਰਾ ਸੰਗਤਾਂ ਦੇ ਸਨਮੁੱਖ ਪੇਸ਼ ਕਰਨਗੇ। ਇਸ ਵਿਸ਼ਾਲ  ਨਗਰ ਕੀਤਰਨ ਸੰਬਧੀ ਗੁਰਦੁਆਰਾ ਸਾਹਿਬ ਸਿੰਘ ਸਭਾ ਬੋਰਗੋਹਰਮਾਦਾ ਤੇਰਾਚੀਨਾ (ਲਾਤੀਨਾ) ਦੀ ਪ੍ਰਬੰਧਕ ਕਮੇਟੀ ਨੇ ਸਮੁੱਚੀ ਸਾਧ ਸੰਗਤ ਨੂੰ ਨਗਰ ਕੀਰਤਨ ਵਿੱਚ ਹੁੰਮ-ਹੁੰਮਾਂ ਕੇ ਪਹੁੰਚਣ ਦੀ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਿੱਖਿਆਂ ਜਿਸ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਦੀ ਬਾਣੀ ਵੀ ਸ਼ੁਸ਼ੋਭਿਤ ਹੈ। ਗੁਰਬਾਣੀ ਅਨੁਸਾਰ ਆਪਣਾ ਜੀਵਨ ਢਾਲਣਾ ਚਾਹੀਦਾ ਹੈ ਅਤੇ ਹਮੇਸ਼ਾਂ ਹੀ ਵਹਿਮਾਂ-ਭਰਮਾਂ ਤੇ ਅੰਧ ਵਿਸ਼ਵਾਸਾਂ ਤੋਂ ਉਪੱਰ ਉੱਠ ਕੇ ਗੁਰੂ ਸਾਹਿਬ 'ਤੇ ਨਿਹਚੈ ਰੱਖਣਾ ਚਾਹੀਦਾ ਹੈ। ਇਸ ਨਗਰ ਕੀਰਤਨ ਸੰਬਧੀ ਸੰਗਤਾਂ ਵਿੱਚ ਬਹੁਤ ਉਤਸ਼ਾਹ ਦੇਖਿਆ ਜਾ ਰਿਹਾ ਹੈ।
PunjabKesari


author

Inder Prajapati

Content Editor

Related News