ਆਸਟ੍ਰੇਲੀਆ ’ਚ ਸੇਵਾ ਨਿਭਾਅ ਰਹੇ ਗ੍ਰੰਥੀ ਸਿੰਘ ਨੇ ਪੜ੍ਹਾਈ ’ਚ ਗੱਡੇ ਝੰਡੇ, ਜਿੱਤਿਆ ਗੋਲਡ ਮੈਡਲ
Saturday, Aug 01, 2026 - 06:04 PM (IST)
ਮੈਲਬੋਰਨ, (ਮਨਦੀਪ ਸਿੰਘ ਸੈਣੀ)-ਅੰਮ੍ਰਿਤਸਰ ਦੇ ਸਰਹੱਦੀ ਪਿੰਡ ਮੁਗਲ ਚੱਕ ਦੇ ਸਪੁੱਤਰ ਭਾਈ ਸੁਰਿੰਦਰ ਸਿੰਘ ਨੇ ਇੱਕ ਵੱਡੀ ਇਤਿਹਾਸਕ ਉਪਲਬਧੀ ਹਾਸਲ ਕੀਤੀ ਹੈ। ਮੈਲਬਰਨ ਸ਼ਹਿਰ ਵਿੱਚ ਸਥਿਤ ਸਿੱਖਾਂ ਦੇ ਪ੍ਰਮੁੱਖ ਧਾਰਮਿਕ ਅਸਥਾਨ ਗੁਰਦੁਆਰਾ ਹੌਪਰਸ ਕਰੋਸਿੰਗ ਵਿਖੇ ਗ੍ਰੰਥੀ ਸਿੰਘ ਵਜੋਂ ਸੇਵਾਵਾਂ ਨਿਭਾ ਰਹੇ ਭਾਈ ਸੁਰਿੰਦਰ ਸਿੰਘ ਨੇ 49 ਸਾਲ ਦੀ ਉਮਰ ਵਿੱਚ ਮੁੜ ਪੜ੍ਹਾਈ ਸ਼ੁਰੂ ਕੀਤੀ ਸੀ ਤੇ 55 ਸਾਲ ਦੀ ਉਮਰ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ (ਅੰਮ੍ਰਿਤਸਰ) ਤੋਂ ਐੱਮ.ਏ. ਸੰਸਕ੍ਰਿਤ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਆਪਣੇ ਨਾਮ ਕੀਤਾ ਹੈ।
ਸੰਸਕ੍ਰਿਤ ਵਿਸ਼ੇ ਵਿੱਚ ਯੂਨੀਵਰਸਿਟੀ ਵਿੱਚੋਂ ਅੱਵਲ ਰਹਿ ਕੇ ਭਾਈ ਸੁਰਿੰਦਰ ਸਿੰਘ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਜੇਕਰ ਮਨ ਵਿੱਚ ਜਜ਼ਬਾ ਹੋਵੇ ਤਾਂ ਉਮਰ ਕਦੇ ਵੀ ਸਿੱਖਿਆ ਪ੍ਰਾਪਤੀ ਵਿੱਚ ਰੁਕਾਵਟ ਨਹੀਂ ਬਣਦੀ। ਸੀਮਤ ਸਾਧਨਾਂ ਤੋਂ ਸ਼ੁਰੂ ਹੋਇਆ ਇਹ ਸਫ਼ਰ ਅੱਜ ਯੂਨੀਵਰਸਿਟੀ ਦੇ ਗੋਲਡ ਮੈਡਲ ਤੱਕ ਪਹੁੰਚਿਆ ਹੈ। ਆਪਣੀ ਧਾਰਮਿਕ ਸੇਵਾ ਦੇ ਨਾਲ-ਨਾਲ ਉੱਚ ਸਿੱਖਿਆ ਹਾਸਲ ਕਰਕੇ ਉਹ ਅੱਜ ਦੇ ਨੌਜਵਾਨਾਂ ਲਈ ਇੱਕ ਵੱਡਾ ਪ੍ਰੇਰਣਾ ਸਰੋਤ ਬਣੇ ਹਨ।
ਇਸ ਮਾਣਮੱਤੀ ਉਪਲਬਧੀ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਗੁਰਦੁਆਰਾ ਹੌਪਰਸ ਕਰੋਸਿੰਗ ਦੀ ਪ੍ਰਬੰਧਕ ਕਮੇਟੀ ਵੱਲੋਂ ਭਾਈ ਸੁਰਿੰਦਰ ਸਿੰਘ ਜੀ ਨੂੰ ਉਚੇਚੇ ਤੌਰ 'ਤੇ ਸਨਮਾਨਿਤ ਕੀਤਾ ਗਿਆ। ਆਪਣੀ ਇਸ ਸਫ਼ਲਤਾ 'ਤੇ ਸੰਦੇਸ਼ ਦਿੰਦਿਆਂ ਭਾਈ ਸੁਰਿੰਦਰ ਸਿੰਘ ਨੇ ਆਖਿਆ, "ਜਜ਼ਬਾ ਹੋਵੇ ਤਾਂ ਰਸਤੇ ਆਪਣੇ ਆਪ ਬਣ ਜਾਂਦੇ ਹਨ, ਉਮਰ ਸਿਰਫ਼ ਇੱਕ ਗਿਣਤੀ ਹੈ।" ਉਨ੍ਹਾਂ ਦੀ ਇਸ ਪ੍ਰਾਪਤੀ ਲਈ ਸਿੱਖ ਸੰਗਤਾਂ ਵੱਲੋਂ ਹਾਰਦਿਕ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
