ਅਮਰੀਕਾ ਦੇ ਕੈਲੀਫੌਰਨੀਆ 'ਚ ਹੋਈ ਵੱਡੀ ਵਾਰਦਾਤ, ਅਣਪਛਾਤਿਆਂ ਨੇ ਗ੍ਰੰਥੀ ਸਿੰਘ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

Monday, Feb 26, 2024 - 04:36 AM (IST)

ਅਮਰੀਕਾ ਦੇ ਕੈਲੀਫੌਰਨੀਆ 'ਚ ਹੋਈ ਵੱਡੀ ਵਾਰਦਾਤ, ਅਣਪਛਾਤਿਆਂ ਨੇ ਗ੍ਰੰਥੀ ਸਿੰਘ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ

ਨਿਊਯਾਰਕ (ਰਾਜ ਗੋਗਨਾ)- ਬੀਤੇ ਦਿਨ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਸੂਬੇ ਦੇ ਸੇਲਮਾ ਟਾਊਨ ਤੋਂ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇਕ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦੀ ਬੀਤੀ ਰਾਤ 10:30 ਵਜੇ ਦੇ ਕਰੀਬ ਕਿਸੇ ਅਣਪਛਾਤੇ ਵਿਅਕਤੀ ਨੇ ਗੋਲੀ ਮਾਰ ਕੇ ਉਸ ਦਾ ਗੁਰਦੁਆਰਾ ਸਾਹਿਬ ਤੋਂ ਬਾਹਰ ਕਤਲ ਕਰ ਦਿੱਤੀ ਹੈ।

ਇਹ ਮੰਦਭਾਗੀ ਘਟਨਾ ਬੀਤੀ ਰਾਤ ਕਰੀਬ 10:30 ਵਜੇ ਦੇ ਕਰੀਬ ਉਸ ਵੇਲੇ ਵਾਪਰੀ ਜਦੋਂ ਗ੍ਰੰਥੀ ਸਿੰਘ ਗੁਰਦੁਆਰਾ ਸਾਹਿਬ ਦੇ ਬਾਹਰ ਟਹਿਲ ਰਿਹਾ ਸੀ। ਹਮਲਾਵਰ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫ਼ਰਾਰ ਹੋ ਗਏ। ਮ੍ਰਿਤਕ ਗ੍ਰੰਥੀ ਦੀ ਪਛਾਣ ਰਾਜ ਸਿੰਘ ਵਜੋਂ ਹੋਈ ਹੈ। 

ਇਹ ਵੀ ਪੜ੍ਹੋ- ਹਰਿਆਣਾ ਦੇ ਸਾਬਕਾ ਵਿਧਾਇਕ ਦਾ ਗੋਲ਼ੀਆਂ ਮਾਰ ਕੇ ਕੀਤਾ ਕਤਲ, 1 ਸੁਰੱਖਿਆ ਕਰਮਚਾਰੀ ਦੀ ਵੀ ਹੋਈ ਮੌਤ

ਜਾਣਕਾਰੀ ਅਨੁਸਾਰ 29 ਸਾਲਾ ਗ੍ਰੰਥੀ ਰਾਜ ਸਿੰਘ ਸੇਲਮਾ ਦੇ ਗੁਰਦੁਆਰਾ ਸਾਹਿਬ ਵਿਖੇ ਕੀਰਤਨ ਕਰਨ ਦੀ ਵੀ ਸੇਵਾ ਨਿਭਾਉਂਦਾ ਸੀ। ਪਰ ਰਾਤੀਂ ਕਰੀਬ ਸਾਢੇ 10 ਵਜੇ ਜਦੋਂ ਉਹ ਗੁਰਦੁਆਰਾ ਸਾਹਿਬ ਤੋਂ ਬਾਹਰ ਆਇਆ ਤਾਂ ਕੁਝ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਇਹ ਘਟਨਾ ਗੁਰਦੁਆਰਾ ਸਾਹਿਬ ਦੀ ਚਾਰ ਦੀਵਾਰੀ ਤੋਂ ਬਾਹਰ ਵਾਪਰੀ, ਜਦੋਂ ਤੱਕ ਗੋਲੀਆਂ ਦੀ ਆਵਾਜ਼ ਸੁਣ ਕੇ ਅੰਦਰੋਂ ਕੋਈ ਬਾਹਰ ਆਇਆ, ਉਦੋਂ ਤੱਕ ਹਮਲਾਵਰ ਉਥੋਂ ਫ਼ਰਾਰ ਹੋ ਚੁੱਕੇ ਸੀ। ਮ੍ਰਿਤਕ ਗ੍ਰੰਥੀ ਦਾ ਭਾਰਤ ਤੋ ਪਿਛੋਕੜ ਉੱਤਰ ਪ੍ਰਦੇਸ਼ ਦੇ ਬਿਜਨੌਰ ਦੇ ਨਾਲ ਸੀ ਅਤੇ ਉਹ ਇਕੱਲਾ ਹੀ ਇੱਥੇ ਰਹਿੰਦਾ ਸੀ।

ਇਹ ਵੀ ਪੜ੍ਹੋ- ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਨੂੰ ਗੱਡੀ ਹੇਠਾਂ ਦੇ ਕੇ ਮਾਰਿਆ, ਫਰਾਰ ਹੁੰਦੇ ਸਮੇਂ ਹੋ ਗਿਆ ਇਕ ਹੋਰ ਵੱਡਾ ਕਾਂਡ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News