ਗ੍ਰੇਨਵਿਲ ਹੋਮ ਪਾਰਕ ''ਚ ਪੰਜਾਬੀਆਂ ਨੇ ਖੇਤੀਬਾੜੀ ਕਾਨੂੰਨ ਵਾਪਸ ਕਰਨ ਦੇ PM ਮੋਦੀ ਦੇ ਐਲਾਨ ਦਾ ਕੀਤਾ ਸਵਾਗਤ

Wednesday, Nov 24, 2021 - 01:32 AM (IST)

ਫਰਿਜ਼ਨੋ (ਕੈਲੀਫੋਰਨੀਆਂ) (ਗੁਰਿੰਦਰਜੀਤ ਨੀਟਾ ਮਾਛੀਕੇ)-ਬੀਤੇ ਐਤਵਾਰ ਨੂੰ ਫਰਿਜ਼ਨੋ ਦੇ ਗ੍ਰੇਨਵਿਲ ਹੋਮ ਨੇਬਰਹੁੱਡ ਪਾਰਕ 'ਚ ਸ਼ਾਮ ਨੂੰ ਪੰਜਾਬੀਆਂ ਦਾ ਇੱਕ ਇੱਕਠ ਹੋਇਆ। ਇਸ ਦੌਰਾਨ ਜਿੱਥੇ ਗੁਰੂ ਨਾਨਕ ਦੇਵ ਜੀ ਦੇ 552ਵੇਂ ਗੁਰਪੁਰਬ ਸਬੰਧੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਗਿਆ, ਉਥੇ ਨਾਲ ਦੀ ਨਾਲ ਦਿੱਲੀ ਦੀਆਂ ਸਰਹੱਦਾਂ ਤੇ ਇੱਕ ਸਾਲ ਤੋਂ ਚੱਲ ਰਹੇ ਕਿਸਾਨ ਅੰਦੋਲਨ ਦੀ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ, ਅਤੇ ਮੋਦੀ ਵੱਲੋਂ ਤਿੰਨੇ ਖੇਤੀ ਕਨੂੰਨ ਰੱਦ ਕਰਨ ਦੇ ਦਿੱਤੇ ਬਿਆਨ ਦਾ ਸੁਆਗਤ ਕੀਤਾ ਗਿਆ।

ਇਹ ਵੀ ਪੜ੍ਹੋ : ਬਿਟਕੁਆਇਨ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ

ਇਸ ਇੱਕਠ 'ਚ ਕਿਸਾਨੀ ਨੂੰ ਪਿਆਰ ਕਰਨ ਵਾਲੇ ਬਹੁਤ ਸਾਰੇ ਲੋਕ ਔਰਤਾਂ ਸਮੇਤ ਹਾਜ਼ਰ ਹੋਏ। ਬਲਬੀਰ ਸਿੰਘ ਹੇਰਾਂ, ਪਰਮਜੀਤ ਸਿੰਘ ਹੇਰਾਂ, ਪ੍ਰੋਫੈਸਰ ਦਰਸ਼ਨ ਸਿੰਘ ਸੰਧੂ, ਮਲਕੀਅਤ ਸਿੰਘ ਕਿੰਗਰਾ, ਗੁਰਨਾਮ ਸਿੰਘ, ਸ਼ਮਸ਼ੇਰ ਸਿੰਘ ਬਰਾੜ ਅਤੇ ਨਵਦੀਪ ਸਿੰਘ ਧਾਲੀਵਾਲ ਆਦਿ ਬੁਲਾਰਿਆਂ ਨੇ ਸੰਬੋਧਨ ਕੀਤਾ। ਉਨ੍ਹਾਂ ਨੇ ਸੰਯੁਕਤ ਕਿਸਾਨ ਮੋਰਚੇ ਦੇ ਲਗਭਗ ਇੱਕ ਸਾਲ ਦੇ ਯਤਨਾਂ ਨੂੰ ਸਲਾਹਿਆ ਅਤੇ ਕਿਸਾਨ ਮੋਰਚੇ ਦੌਰਾਨ ਆਪਣੀਆਂ ਜਾਨਾਂ ਗੁਆਉਣ ਵਾਲੇ 700 ਤੋਂ ਵੱਧ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ। ਬੁਲਾਰਿਆਂ ਨੇ ਪੀ.ਐੱਮ. ਮੋਦੀ ਨੂੰ ਮੋਰਚੇ ਦੌਰਾਨ ਜਾਨ ਗਵਾਉਣ ਵਾਲੇ ਸਾਰੇ ਸ਼ਹੀਦ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਕਿਹਾ। ਇਸ ਮੌਕੇ ਬੁਲਾਰਿਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਵੱਲੋਂ ਉਗਾਈ ਹਰ ਫਸਲ ਤੇ ਐੱਮ.ਐੱਸ.ਪੀ. ਨਿਰਧਾਰਤ ਕਰਨ ਲਈ ਕਾਨੂੰਨ ਲਿਆਉਣ। 

ਇਹ ਵੀ ਪੜ੍ਹੋ : ਇਜ਼ਰਾਈਲ ਨੇ 5 ਤੋਂ 11 ਸਾਲ ਦੇ ਬੱਚਿਆਂ ਦਾ ਕੋਰੋਨਾ ਟੀਕਾਕਰਨ ਕੀਤਾ ਸ਼ੁਰੂ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Karan Kumar

Content Editor

Related News