ਇਟਲੀ ਦੇ ਗੁਰਦੁਆਰਾ ਸ਼ਹੀਦਾਂ ਚਾਰ ਸਾਹਿਬਜ਼ਾਦੇ ਕਾਜਲਪੁਸਟਰਲੈਂਗੋ ਵਿਖੇ ਕਰਵਾਇਆ ਮਹਾਨ ਗੁਰਮਤਿ ਸਮਾਗਮ
Saturday, May 16, 2026 - 08:41 PM (IST)
ਮਿਲਾਨ (ਸਾਬੀ ਚੀਨੀਆ) : ਦਸਮੇਸ਼ ਪਿਤਾ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਸਿਰਜੇ ਖਾਲਸਾ ਪੰਥ ਦਾ ਸਾਜਨਾ ਦਿਵਸ ਸੰਸਾਰ ਭਰ 'ਚ ਵੱਸਦੀ ਸਿੱਖ ਸੰਗਤ ਵੱਲੋਂ ਬਹੁਤ ਹੀ ਜੋਸੋ ਖਰੋਸ ਨਾਲ ਮਨਾਇਆ ਜਾ ਰਿਹਾ ਹੈ। ਇਸ ਮਹਾਨ ਦਿਹਾੜੇ ਨੂੰ ਬੜੀ ਸ਼ਰਧਾ ਭਾਵਨਾ ਨਾਲ ਮਨਾਉਦਿਆਂ ਇਟਲੀ ਦੀਆ ਸੰਗਤਾਂ ਦੇ ਸਹਿਯੋਗ ਨਾਲ ਵੱਖ-ਵੱਖ ਸਮਾਗਮ ਉਲੀਕੇ ਜਾ ਰਹੇ ਹਨ।

ਇਸੇ ਲੜੀ ਤਹਿਤ ਗੁਰਦੁਆਰਾ ਸ਼ਹੀਦਾਂ ਚਾਰ ਸਾਹਿਬਜ਼ਾਦੇ ਕਾਜਲਪੁਸਟਰਲੈਂਗੋ (ਲੋਧੀ) ਵਿਖੇ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਤਿੰਨ ਰੋਜ਼ਾ ਸਮਾਗਮ ਮੌਕੇ ਇਲਾਕੇ ਭਰ ਤੋਂ ਪੁੱਜੀਆ ਸੰਗਤਾਂ ਨੇ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਨਤਮਸਤਕ ਹੋਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਅਤੇ ਸਮਾਗਮ ਦੀ ਰੌਣਕ ਨੂੰ ਵਧਾਇਆ। ਸ਼ੁੱਕਰਵਾਰ ਨੂੰ ਆਰੰਭ ਹੋਏ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਐਤਵਾਰ ਨੂੰ ਪਾਏ ਗਏ। ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਹੈਡ ਗ੍ਰੰਥੀ ਭਾਈ ਹਰਵੰਤ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।

ਉਪਰੰਤ ਸਜਾਏ ਗਏ ਦੀਵਾਨਾਂ ਦੀ ਆਰੰਭਤਾ ਭਾਈ ਬਲਜਿੰਦਰ ਸਿੰਘ ਪੰਜੋਖਰਾ ਸਾਹਿਬ ਵਾਲਿਆਂ ਦੇ ਕੀਰਤਨੀ ਜੱਥੇ ਨੇ ਕੀਤੀ। ਉਪਰੰਤ ਇਟਲੀ ਦੇ ਪ੍ਰਸਿੱਧ ਕਵੀਸ਼ਰੀ ਜੱਥੇ ਭਾਈ ਗੁਰਮੁੱਖ ਸਿੰਘ ਜੌਹਲ ਅਤੇ ਸਾਥੀਆ ਨੇ ਕਵੀਸ਼ਰੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਇੰਡੀਆ ਦੀ ਧਰਤੀ ਤੋਂ ਉੱਚੇ ਤੌਰ 'ਤੇ ਪੁੱਜੇ ਢਾਡੀ ਭਾਈ ਗੁਰਸੇਵਕ ਸਿੰਘ ਅਤੇ ਸਾਥੀਆਂ ਨੇ ਸੰਗਤਾਂ ਨੂੰ ਸਿੱਖ ਕੌਮ ਦਾ ਗੋਰਵਮਈ ਇਤਿਹਾਸ ਸਰਵਣ ਕਰਵਾਇਆ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਜੀ ਆਇਆ ਆਖਦਿਆ ਖਾਲਸਾ ਪੰਥ ਸਾਜਨਾ ਦਿਵਸ 'ਤੇ ਕਰਵਾਏ ਜਾ ਰਹੇ ਗੁਰਮਤਿ ਸਮਾਗਮ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੁਆਰਾ ਅਕਾਲ ਪੁਰਖ ਦਾ ਜਸ ਗਾਉਦਿਆਂ ਜੋ ਉਪਦੇਸ਼ ਤੇ ਸਿੱਖਿਆਵਾਂ ਸਾਨੂੰ ਦਿੱਤੀਆਂ ਸਨ, ਆਓ ਉਨ੍ਹਾਂ ਦੇ ਵੱਧ ਤੋ ਵੱਧ ਧਾਰਨੀ ਬਣੀਏ।

ਇਸ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬ ਤੋਂ ਪ੍ਰਬੰਧਕ ਕਮੇਟੀਆਂ, ਕਾਜਲਪੁਸਟਰਲੈਂਗੋ (ਲੋਧੀ) ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਤੋਂ ਇਲਾਵਾ ਹੋਰ ਵੀ ਬਹੁਤ ਸਾਰੀਆਂ ਸਿੱਖ ਸੰਗਤਾਂ ਸਮੇਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਆਦਿ ਹਾਜ਼ਰ ਸਨ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਕਾਜਲਪੁਸਟਰਲੈਂਗੋ (ਲੋਧੀ) ਦੇ ਪ੍ਰਸ਼ਾਸ਼ਨਿਕ ਅਧਿਕਾਰੀਆਂ, ਅਹਿਮ ਸ਼ਖਸ਼ੀਅਤਾਂ ਤੇ ਸੇਵਾਦਾਰਾਂ ਨੂੰ ਵੀ ਸਿਰੋਪਾਓ ਨਾਲ ਨਿਵਾਜਿਆ ਗਿਆ। ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
