ਇਟਲੀ ਵਿਖੇ 28 ਸਤੰਬਰ ਨੂੰ ਸਜਾਇਆ ਜਾਵੇਗਾ ਮਹਾਨ ਨਗਰ ਕੀਰਤਨ
Monday, Sep 22, 2025 - 02:09 PM (IST)

ਮਿਲਾਨ (ਸਾਬੀ ਚੀਨੀਆ): ਯੂਰਪ ਦੀ ਸਭ ਤੋਂ ਵੱਡੀ ਸਬਜ਼ੀ ਮੰਡੀ ਤੇ ਰੋਮ ਤੋਂ ਨਾਪੋਲੀ ਨੂੰ ਜਾਂਦਿਆਂ ਰਸਤੇ ਵਿਚ ਆਉਂਦੇ ਸ਼ਹਿਰ ਫੋਦੀ ਦੇ ਗੁਰਦੁਆਰਾ ਸਿੰਘ ਸਭਾ ਫੋਦੀ ਦੀ ਸਮੁੱਚੀ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦਿਹਾੜੇ ਮੌਕੇ ਮਹਾਨ ਨਗਰ ਕੀਰਤਨ ਸਜਾਉਣੇ ਕੀਤੇ ਗਏ ਹਨ।
ਦੱਸਣਯੋਗ ਹੈ ਕਿ ਪਿਛਲੇ ਕਈ ਸਾਲਾਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਤੇ ਇਥੇ ਨਗਰ ਕੀਰਤਨ ਸਜਾਇਆ ਜਾਂਦਾ ਹੈ ਜਿਨ੍ਹਾਂ 'ਚ ਯੂਰਪ ਭਰ ਦੇ ਵੱਖ-ਵੱਖ ਦੇਸ਼ਾਂ ਤੋਂ ਸੰਗਤਾਂ ਬੜੇ ਉਤਸ਼ਾਹ ਦੇ ਨਾਲ ਨਤਮਸਤਕ ਹੁੰਦੀਆਂ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 25 ਸਤੰਬਰ ਦਿਨ ਵੀਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਸ਼ਨੀਵਾਰ ਨੂੰ ਭੋਗ ਪਾਏ ਜਾਣਗੇ।
ਉਪਰੰਤ ਖੁੱਲੇ ਦੀਵਾਨ ਸਜਾਏ ਜਾਣਗੇ ਜਿਨ੍ਹਾਂ ਵਿੱਚ ਪੰਥ ਪ੍ਰਸਿੱਧ ਰਾਗੀ ਭਾਈ ਸੁਖਬੀਰ ਸਿੰਘ ਭੌਰ, ਹੈੱਡ ਗ੍ਰੰਥੀ ਬਾਬਾ ਗੁਰਬਖਸ਼ ਸਿੰਘ ਜੀ, ਭਾਈ ਜਗਜੀਤ ਸਿੰਘ ਜੀ ਸੁਲਤਾਨਪੁਰ ਵਾਲੇ, ਕਵੀਸ਼ਰ ਭਾਈ ਸੁਲੱਖਣ ਸਿੰਘ ਜੀ ਅਤੇ ਕਵੀਸ਼ਰ ਭਾਈ ਤਰਸੇਮ ਸਿੰਘ ਜੀ ਆਈਆਂ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਉਣਗੇ ਉਪਰੰਤ 28 ਸਤੰਬਰ ਦਿਨ ਐਤਵਾਰ ਨੂੰ ਨਗਰ ਕੀਰਤਨ ਸਜਾਏ ਜਾਣਗੇ, ਜਿਨ੍ਹਾਂ ਦੇ ਵਿੱਚ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੋਂ ਇਲਾਵਾ ਸਥਾਨਿਕ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਸਮੁੱਚੀ ਲੀਡਰਸ਼ਿਪ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਨ ਲਈ ਆਉਣਗੇ ਅਤੇ ਸ਼ਹਿਰ ਦੇ ਮੇਹਰ ਵੀ ਹਾਜ਼ਰੀ ਲਵਾਉਣਗੇ ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e