ਇਟਲੀ 'ਚ 3 ਰੋਜਾ ਮਹਾਨ ਧਾਰਮਿਕ ਸਮਾਗਮ ਕਰਵਾਏ ਗਏ
Monday, Jun 27, 2022 - 10:44 AM (IST)
ਮਿਲਾਨ/ਇਟਲੀ (ਸਾਬੀ ਚੀਨੀਆ) ਯੂਰਪ ਦੀ ਧਰਤੀ 'ਤੇ ਸਾਂਝੀਵਾਲਤਾ ਦਾ ਪ੍ਰਤੀਕ ਗੁਰਦੁਆਰਾ ਭਗਤ ਰਵਿਦਾਸ ਸਿੰਘ ਸਭਾ ਲਵੀਨੀੳ ਦੀਆਂ ਸੰਗਤਾਂ ਵੱਲੋਂ ਪੰਚਮ ਪਾਤਸਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਸੰਤ ਪ੍ਰੇਮ ਸਿੰਘ ਮੁਰਾਲੇ ਵਾਲਿਆਂ ਦੀ ਯਾਦ ਵਿਚ 3 ਰੋਜਾ ਮਹਾਨ ਸਮਾਗਮ ਕਰਵਾਏ ਗਏ।
ਪੜ੍ਹੋ ਇਹ ਅਹਿਮ ਖ਼ਬਰ- ਇਟਲੀ : ਗ੍ਰਹਿ ਮੰਤਰਾਲੇ ਨੇ ਸਿੱਖ ਸੰਸਥਾਵਾਂ ਦੇ ਆਗੂਆਂ ਨੂੰ ਭੇਂਟ ਕੀਤੇ ਪ੍ਰਮਾਣ ਪੱਤਰ
ਇਸ ਮੌਕੇ ਇੰਗਲੈਡ ਤੋਂ ਉਚੇਚੇ ਤੌਰ 'ਤੇ ਆਏ ਢਾਡੀ ਏ.ਐੱਸ.ਏ. ਢਾਡੀ ਜੱਥੇ ਵੱਲੋਂ ਆਈਆਂ ਸੰਗਤਾਂ ਨੂੰ ਗੁਰੂ ਇਤਿਹਾਸ ਸਰਵਣ ਕਰਵਾਉਂਦਿਆ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕਰਦਿਆਂ ਸੰਤ ਪ੍ਰੇਮ ਸਿੰਘ ਜੀ ਦੀ ਜੀਵਨੀ ਨਾਲ ਸਬੰਧਤ ਵਿਚਾਰਾਂ ਕੀਤੀਆਂ ਗਈਆਂ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਯੂਕੇ ਦੀ ਧਰਤੀ ਤੋਂ ਆਏ ਢਾਡੀ ਜੱਥੇ ਅਤੇ ਤਿੰਨ ਰੋਜਾ ਸਮਾਗਮ ਲਈ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਨੂੰ ਸਨਮਾਨ ਚਿੰਨ੍ਹ ਭੇਂਟ ਕੀਤੇ ਗਏ।