ਗ੍ਰੀਸ 'ਚ ਸ਼ਰਨਾਰਥੀਆਂ ਨੂੰ ਲਿਜਾ ਰਹੀ ਕਿਸ਼ਤੀ ਡੁੱਬੀ, 59 ਲੋਕਾਂ ਦੀ ਮੌਤ ਤੇ ਕਈ ਲਾਪਤਾ

06/14/2023 6:22:08 PM

ਏਥਨਜ਼ (ਭਾਸ਼ਾ)  ਦੱਖਣੀ ਗ੍ਰੀਸ ਦੇ ਤੱਟ 'ਤੇ ਮੱਛੀ ਫੜਨ ਵਾਲੀ ਕਿਸ਼ਤੀ ਦੇ ਪਲਟਣ ਕਾਰਨ ਘੱਟੋ-ਘੱਟ 59 ਪ੍ਰਵਾਸੀਆਂ ਦੀ ਮੌਤ ਹੋ ਗਈ। ਘਟਨਾ 'ਚ ਦਰਜਨਾਂ ਲੋਕਾਂ ਦੇ ਲਾਪਤਾ ਹੋਣ ਦਾ ਖਦਸ਼ਾ ਹੈ। ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮੌਕੇ 'ਤੇ ਤਲਾਸ਼ੀ ਅਤੇ ਬਚਾਅ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦੇਸ਼ ਦੇ ਦੱਖਣੀ ਪੇਲੋਪੋਨੀਜ਼ ਖੇਤਰ ਤੋਂ ਲਗਭਗ 75 ਕਿਲੋਮੀਟਰ ਦੱਖਣ-ਪੱਛਮ ਵਿੱਚ ਰਾਤ ਵੇਲੇ ਵਾਪਰੀ ਇਸ ਘਟਨਾ ਤੋਂ ਬਾਅਦ ਹੁਣ ਤੱਕ 104 ਲੋਕਾਂ ਨੂੰ ਬਚਾਇਆ ਜਾ ਚੁੱਕਾ ਹੈ। ਗ੍ਰੀਕ ਕੋਸਟ ਗਾਰਡ ਨੇ ਕਿਹਾ ਕਿ ਸਮੁੰਦਰ ਵਿੱਚੋਂ 59 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਜਦੋਂ ਕਿ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਹੈ ਕਿ ਕਿਸ਼ਤੀ ਵਿੱਚ ਕਿੰਨੇ ਯਾਤਰੀ ਲਾਪਤਾ ਹਨ। 

ਪੜ੍ਹੋ ਇਹ ਅਹਿਮ ਖ਼ਬਰ-ਚੀਨ 'ਚ ਤੇਜ਼ ਹਵਾਵਾਂ ਦਾ ਕਹਿਰ, ਰੈਸਟੋਰੈਂਟ ਦੀ ਛੱਤ ਸਮੇਤ ਲੋਕ ਵੀ ਉੱਡੇ (ਵੀਡੀਓ)

ਖੋਜ ਅਤੇ ਬਚਾਅ ਮੁਹਿੰਮ ਵਿੱਚ ਤੱਟ ਰੱਖਿਅਕ ਦੇ ਛੇ ਜਹਾਜ਼ਾਂ, ਇੱਕ ਨੇਵੀ ਜਹਾਜ਼, ਇੱਕ ਆਰਮੀ ਟਰਾਂਸਪੋਰਟ ਏਅਰਕ੍ਰਾਫਟ ਅਤੇ ਇੱਕ ਏਅਰ ਫੋਰਸ ਹੈਲੀਕਾਪਟਰ ਦੇ ਨਾਲ-ਨਾਲ ਡਰੋਨਾਂ ਦੀ ਮਦਦ ਕੀਤੀ ਜਾ ਰਹੀ ਹੈ। ਘਟਨਾ ਵਿੱਚ ਬਚੇ ਦਰਜਨਾਂ ਪ੍ਰਵਾਸੀਆਂ ਨੂੰ ਐਂਬੂਲੈਂਸ ਸੇਵਾ ਦੁਆਰਾ ਸਥਾਪਤ ਕੈਂਪਾਂ ਵਿੱਚ ਇਲਾਜ ਲਈ ਲਿਜਾਇਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਇਟਲੀ ਜਾਣ ਵਾਲੀ ਕਿਸ਼ਤੀ ਪੂਰਬੀ ਲੀਬੀਆ ਦੇ ਤੋਬਰੁਕ ਇਲਾਕੇ ਤੋਂ ਰਵਾਨਾ ਹੋਈ ਸੀ। ਮਹੱਤਵਪੂਰਨ ਗੱਲ ਇਹ ਹੈ ਕਿ ਤਸਕਰਾਂ ਵੱਲੋਂ ਸਥਾਨਕ ਕੋਸਟ ਗਾਰਡ ਗਸ਼ਤ ਤੋਂ ਬਚਣ ਲਈ ਵੱਡੀਆਂ ਕਿਸ਼ਤੀਆਂ ਦੀ ਵਰਤੋਂ ਕਰਕੇ ਅੰਤਰਰਾਸ਼ਟਰੀ ਪਾਣੀਆਂ ਨੂੰ ਪਾਰ ਕਰਨ ਦੀ ਕੋਸ਼ਿਸ਼ ਕਰਨ ਦੀਆਂ ਘਟਨਾਵਾਂ ਵਧ ਰਹੀਆਂ ਹਨ। ਲੀਬੀਆ ਦੇ ਅਧਿਕਾਰੀਆਂ ਨੇ ਇਸ ਮਹੀਨੇ ਦੇ ਸ਼ੁਰੂ ਵਿੱਚ ਪੂਰਬੀ ਲੀਬੀਆ ਵਿੱਚ ਪ੍ਰਵਾਸੀਆਂ ਉੱਤੇ ਇੱਕ ਵੱਡੀ ਕਾਰਵਾਈ ਸ਼ੁਰੂ ਕੀਤੀ ਸੀ। ਕਾਰਕੁਨਾਂ ਨੇ ਕਿਹਾ ਹੈ ਕਿ ਕਈ ਹਜ਼ਾਰ ਪ੍ਰਵਾਸੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ, ਜਿਨ੍ਹਾਂ ਵਿੱਚ ਮਿਸਰ, ਸੀਰੀਅਨ, ਸੂਡਾਨੀ ਅਤੇ ਪਾਕਿਸਤਾਨੀ ਨਾਗਰਿਕ ਸ਼ਾਮਲ ਹਨ।

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


Vandana

Content Editor

Related News