ਗ੍ਰੀਸ: ਸੰਸਦ ਖੇਤਰ 'ਚ ਵਿਦਿਆਰਥੀਆਂ ਦੀ ਪੁਲਸ ਨਾਲ ਝੜਪ, ਤਸਵੀਰਾਂ ਆਈਆਂ ਸਾਹਮਣੇ
Sunday, Mar 10, 2024 - 01:32 PM (IST)
ਐਥਿਨਜ਼- ਗ੍ਰੀਸ ਦੀ ਰਾਜਧਾਨੀ ਏਥਨਜ਼ ਦੇ ਸੰਸਦ ਖੇਤਰ ਦੀਆਂ ਤਸਵੀਰਾਂ ਵਾਇਰਲ ਹੋ ਰਹੀਆਂ ਹਨ। ਗ੍ਰੀਕ ਦੇ ਵਿਦਿਆਰਥੀਆਂ ਨੇ ਸ਼ੁੱਕਰਵਾਰ ਨੂੰ ਏਥਨਜ਼ ਵਿੱਚ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਖੋਲ੍ਹਣ ਦੀ ਯੋਜਨਾ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਕਰੀਬ 20 ਹਜ਼ਾਰ ਵਿਦਿਆਰਥੀਆਂ ਨੇ ਸੰਸਦ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ। ਪੁਲਸ ਨੇ ਅੱਥਰੂ ਗੈਸ ਦੇ ਗੋਲੇ ਛੱਡ ਕੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ।
ਇਸ ਕਾਰਨ ਵਿਦਿਆਰਥੀਆਂ ਨੇ ਹਿੰਸਾ ਦਾ ਸਹਾਰਾ ਲਿਆ। ਉਨ੍ਹਾਂ ਨੇ ਪੁਲਸ 'ਤੇ ਪੈਟਰੋਲ ਬੰਬ, ਪਟਾਕੇ ਸੁੱਟੇ ਅਤੇ ਸੈਨਿਕਾਂ ਨਾਲ ਝੜਪ ਕੀਤੀ। ਜਨਵਰੀ ਤੋਂ ਪ੍ਰਾਈਵੇਟ ਯੂਨੀਵਰਸਿਟੀਆਂ ਖੋਲ੍ਹਣ ਦੀ ਮਨਜ਼ੂਰੀ ਦੇਣ ਦੇ ਸਰਕਾਰ ਦੀ ਤਜਵੀਜ਼ ਖ਼ਿਲਾਫ਼ ਪ੍ਰਦਰਸ਼ਨ ਹੋ ਰਹੇ ਹਨ।
ਪੜ੍ਹੋ ਇਹ ਅਹਿਮ ਖ਼ਬਰ-ਪੇਸ਼ਾਵਰ 'ਚ ਬੰਬ ਧਮਾਕਾ, ਦੋ ਲੋਕਾਂ ਦੀ ਮੌਤ, ਇਕ ਜ਼ਖਮੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।