ਸੂਡਾਨ : ਵਿਆਹ ਸਮਾਗਮ 'ਚ ਹੋਇਆ ਧਮਾਕਾ, 7 ਲੋਕਾਂ ਦੀ ਮੌਤ ਤੇ ਕਈ ਜ਼ਖਮੀ

01/21/2020 9:50:17 AM

ਖਾਰਤੂਮ— ਸੂਡਾਨ ਦੀ ਰਾਜਧਾਨੀ ਖਾਰਤੂਮ ਦੇ ਅਲ-ਸ਼ੇਗਲਾ ਇਲਾਕੇ 'ਚ ਇਕ ਵਿਆਹ ਸਮਾਗਮ ਦੌਰਾਨ ਧਮਾਕਾ ਹੋਣ ਕਾਰਨ ਘੱਟ ਤੋਂ ਘੱਟ 7 ਲੋਕਾਂ ਦੀ ਮੌਤ ਹੋ ਗਈ ਅਤੇ ਹੋਰ 25 ਲੋਕ ਜ਼ਖਮੀ ਹੋ ਗਏ। ਸਥਾਨਕ ਮੀਡੀਆ ਮੁਤਾਬਕ ਖਾਰਤੂਮ ਦੇ ਅਲ-ਸ਼ੇਗਲਾ ਇਲਾਕੇ 'ਚ ਇਕ ਉੁਪਕਰਣ 'ਚ ਧਮਾਕਾ ਹੋਇਆ ਸੀ। ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਇੱਥੇ ਗ੍ਰੇਨੇਡ ਧਮਾਕਾ ਹੋਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ 'ਚ 3 ਬੱਚੇ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਕਈ ਬੱਚੇ ਜ਼ਖਮੀ ਵੀ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਦੋ ਲੋਕਾਂ ਵਿਚਕਾਰ ਝਗੜੇ ਮਗਰੋਂ ਇਹ ਧਮਾਕਾ ਹੋਇਆ ਤੇ ਇਨ੍ਹਾਂ 'ਚੋਂ ਕਿਸੇ ਇਕ ਨੇ ਇਹ ਧਮਾਕਾ ਕੀਤਾ ਹੋਵੇਗਾ।


Related News