28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

Sunday, Jun 07, 2026 - 04:25 PM (IST)

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

ਮੈਲਬੌਰਨ/ ਸਿਡਨੀ (ਮਨਦੀਪ ਸਿੰਘ ਸੈਣੀ, ਸਨੀ ਚਾਂਦਪੁਰੀ)- ਆਸਟ੍ਰੇਲੀਆ ਦੇ ਗ੍ਰਿਫਿਥ ਸ਼ਹਿਰ ਵਿਖੇ ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਤੇ ਸਮੂਹ ਸਾਧ ਸੰਗਤ ਵਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿੱਚ 28ਵਾਂ ਸਲਾਨਾ ਸ਼ਹੀਦੀ ਖੇਡ ਮੇਲਾ ਐਤਵਾਰ ਨੂੰ ਸਫਲਤਾ ਪੂਰਵਕ ਸਮਾਪਤ ਹੋ ਗਿਆ। ਲਗਾਤਾਰ ਦੋ ਦਿਨ ਤੱਕ ਚੱਲੇ ਇਸ ਖੇਡ ਮੇਲੇ ਵਿੱਚ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਤੋਂ ਹਜ਼ਾਰਾਂ ਦਰਸ਼ਕਾਂ ਨੇ ਹਿੱਸਾ ਲਿਆ। ਇਸ ਖੇਡ ਮੇਲੇ ਦੌਰਾਨ ਕਰਵਾਏ ਗਏ ਸਾਰੇ ਹੀ ਮੁਕਾਬਲੇ ਦਿਲਚਸਪ ਹੋ ਨਿਬੜੇ। ਇਸ ਸ਼ਹੀਦੀ ਖੇਡ ਮੇਲੇ ਵਿੱਚ ਆਸਟ੍ਰੇਲੀਆ ਦੇ ਵੱਖ-ਵੱਖ ਸ਼ਹਿਰਾਂ ਅਤੇ ਨਿਊਜ਼ੀਲੈਂਡ ਤੋਂ ਟੀਮਾਂ ਨੇ ਹਿੱਸਾ ਲਿਆ ਅਤੇ ਕਬੱਡੀ, ਫੁੱਟਬਾਲ, ਵਾਲੀਬਾਲ, ਰੱਸਾ ਕਸ਼ੀ ਅਤੇ ਬੱਚਿਆਂ ਦੀਆਂ ਦੌੜਾਂ ਦੇ ਮੁਕਾਬਲੇ ਕਰਵਾਏ।

PunjabKesari

PunjabKesari

PunjabKesari

ਕੌਮੀ ਅਵਾਜ਼ ਰੇਡੀਓ ਮੈਲਬੌਰਨ ਵੱਲੋਂ ਗੁਰੂਦੁਆਰਾ ਸਾਹਿਬ ਗ੍ਰਿਫਿਥ ਦੇ ਸਹਿਯੋਗ ਨਾਲ ਗ੍ਰਿਫਿਥ ਖੇਡਾਂ ਦੇ ਮੋਢੀ ਭਾਈ ਰਣਜੀਤ ਸਿੰਘ ਸ਼ੇਰਗਿੱਲ ਦੀ ਯਾਦ ਵਿੱਚ ਸਵਾਲ ਜੁਆਬ ਮੁਕਾਬਲਾ ਕਰਵਾਇਆ ਗਿਆ ਜੋ ਕਿ ਪੰਜਾਬ, ਸਿੱਖ ਇਤਿਹਾਸ, ਪੰਜਾਬੀ ਬੋਲੀ `ਤੇ ਆਧਾਰਿਤ ਸੀ। ਖਾਲਸਾਈ ਸ਼ਾਨ ਦਾ ਪ੍ਰਤੀਕ ਗਤਕਾ,1984 ਦੌਰਾਨ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿੱਚ ਤਸਵੀਰ ਪ੍ਰਦਰਸ਼ਨੀ, ਅਤੇ ਦਸਤਾਰ ਕੈੰਪ ਵਿਸ਼ੇਸ਼ ਖਿੱਚ ਦਾ ਕੇਂਦਰ ਰਹੇ। ਇਸ ਖੇਡ ਮੇਲੇ ਲੋਕਾਂ ਨੇ ਵਿੱਚ ਵੱਡੀ ਗਿਣਤੀ ਵਿੱਚ ਲੱਗੀਆਂ ਕਿਤਾਬਾਂ ਦੀਆਂ ਦੁਕਾਨਾਂ 'ਤੇ ਸਿੱਖ ਇਤਿਹਾਸ ਅਤੇ ਸਾਹਿਤ ਵਿਸ਼ੇਸ਼ ਰੁਚੀ ਵਿਖਾਈ।

PunjabKesari

PunjabKesari

ਪੜ੍ਹੋ ਇਹ ਅਹਿਮ ਖ਼ਬਰ-  ਕੈਨੇਡਾ PR ਧਾਰਕ ਸਾਵਧਾਨ! ਇਨ੍ਹਾਂ ਗਲਤੀਆਂ ਕਾਰਨ ਖੁੱਸ ਸਕਦਾ ਹੈ ਤੁਹਾਡਾ ਪੱਕੇ ਹੋਣ ਦਾ ਦਰਜਾ

ਸ਼ਨੀਵਾਰ ਨੂੰ ਸਥਾਨਕ ਗੁਰੂ ਘਰ ਵਿੱਚ ਸਜਾਏ ਗਏ ਵਿਸ਼ੇਸ਼ ਦੀਵਾਨਾਂ ਦੌਰਾਨ ਕੀਰਤਨੀ ਅਤੇ  ਇੰਟਰਨੈਸ਼ਨਲ ਢਾਡੀ ਜੱਥਾ ਬੀਬੀ ਜਸਵੀਰ ਕੌਰ ਜੱਸ ਨੇ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਦੋਵੇਂ ਦਿਨ ਗ੍ਰਿਫਿਥ ਦੀ ਸਮੂਹ ਸੰਗਤ, ਗੁਰਦੁਆਰਾ ਦਲ ਬਾਬਾ ਬਿਧੀ ਚੰਦ ਜੀ ਖਾਲਸਾ ਛਾਉਣੀ ਮੈਲਬੌਰਨ ਅਤੇ ਬਾਬਾ ਫਤਿਹ ਸਿੰਘ ਕਲੱਬ ਸਿਡਨੀ ਵਲੋਂ ਸੰਗਤਾਂ ਲਈ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਸੰਗਤਾਂ ਲਈ ਚਾਹ ਪਕੌੜੇ,  ਛੋਲੇ ਪੂੜੀਆਂ, ਸੰਤਰੇ ਦਾ ਜੂਸ ਸਮੇਤ ਵੰਨ ਸੁਵੰਨ ਦੇ ਲੰਗਰ ਹਾਜ਼ਰ ਸਨ। ਰੰਗ ਬਿਰੰਗੀਆਂ ਦਸਤਾਰਾਂ, ਚੁੰਨੀਆਂ ਦੁਪੱਟਿਆਂ ਅਤੇ ਰਵਾਇਤੀ ਪੰਜਾਬੀ ਪਹਿਰਾਵਿਆਂ ਨਾਲ ਸੱਜੇ ਪੰਜਾਬੀ ਗੱਭਰੂਆਂ-ਮੁਟਿਆਰਾਂ ਅਤੇ ਛੋਟੇ ਬੱਚਿਆਂ ਨੇ ਪੰਜਾਬ ਵਰਗੇ ਕਿਸੇ ਮੇਲੇ ਦਾ ਮਾਹੌਲ ਸਿਰਜ ਦਿੱਤਾ।ਪ੍ਰਬੰਧਕਾਂ ਨੇ ਇਸ ਮੌਕੇ ਹਾਜ਼ਰ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਪ੍ਰਬੰਧਕ ਕਮੇਟੀ ਵਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਤਕਸੀਮ ਕੀਤੇ ਗਏ।ਨਿੱਘੀ ਧੁੱਪ ਵਿੱਚ ਮਹਿਕਾਂ ਵੰਡਦਾ ਇਹ ਸ਼ਹੀਦੀ ਮੇਲਾ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਸਫਲਤਾ ਪੂਰਵਕ ਸਮਾਪਤ ਹੋਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News