ਕੋਲੰਬੀਆ ''ਚ ਗੁਰੀਲਾ ਹਮਲੇ ''ਚ 5 ਫੌਜੀਆਂ ਦੀ ਮੌਤ, ਕਈ ਜ਼ਖਮੀ

Friday, Nov 22, 2024 - 11:41 AM (IST)

ਕੋਲੰਬੀਆ ''ਚ ਗੁਰੀਲਾ ਹਮਲੇ ''ਚ 5 ਫੌਜੀਆਂ ਦੀ ਮੌਤ, ਕਈ ਜ਼ਖਮੀ

ਬੋਗੋਟਾ (ਏਜੰਸੀ)- ਕੋਲੰਬੀਆ ਦੇ ਉੱਤਰ-ਪੱਛਮੀ ਸ਼ਹਿਰ ਅਨੋਰੀ 'ਚ ਵੀਰਵਾਰ ਨੂੰ ਨੈਸ਼ਨਲ ਲਿਬਰੇਸ਼ਨ ਆਰਮੀ (ਈ.ਐੱਲ.ਐੱਨ.) ਗੁਰੀਲਾ ਸਮੂਹ ਦੇ ਹਮਲੇ 'ਚ 5 ਫੌਜੀ ਮਾਰੇ ਗਏ ਅਤੇ ਕਈ ਹੋਰ ਜ਼ਖਮੀ ਹੋ ਗਏ। ਰੱਖਿਆ ਮੰਤਰੀ ਇਵਾਨ ਵੇਲਾਸਕਵੇਜ਼ ਨੇ ਪੀੜਤ ਪਰਿਵਾਰਾਂ ਅਤੇ ਕੋਲੰਬੀਆ ਦੇ ਆਰਮਡ ਫੋਰਸਿਜ਼ ਦੇ ਮੈਂਬਰਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ। ਇਸ ਦੌਰਾਨ ਕੋਲੰਬੀਆ ਦੀ ਨੈਸ਼ਨਲ ਆਰਮੀ ਨੇ 'ਐਕਸ' 'ਤੇ ਹਮਲੇ ਦੀ ਨਿੰਦਾ ਕੀਤੀ ਅਤੇ ਲਿਖਿਆ ਕਿ ਉਸ ਦੀ ਇਕ ਟੀਮ ਪੀੜਤ ਪਰਿਵਾਰਾਂ, ਦੋਸਤਾਂ ਅਤੇ ਸਹਿਯੋਗੀਆਂ ਦੀ ਮਦਦ ਕਰ ਰਹੀ ਹੈ। ਇਕ ਟੀਮ ਨੂੰ ਉਸ ਇਲਾਕੇ 'ਚ ਤਾਇਨਾਤ ਕਰ ਦਿੱਤਾ ਗਿਆ ਹੈ, ਜਿੱਥੇ ਹਮਲਾ ਹੋਇਆ ਸੀ।

ਇਹ ਵੀ ਪੜ੍ਹੋ: ਚੋਣਾਂ ਦੇ ਮੱਦੇਨਜ਼ਰ ਲੱਖਾਂ ਕੈਨੇਡੀਅਨਾਂ ਨੂੰ ਲੁਭਾਉਣ 'ਚ ਲੱਗੇ PM ਟਰੂਡੋ, ਕੀਤੇ ਇਹ ਐਲਾਨ

ELN ਕੋਲੰਬੀਆ ਦਾ ਸਭ ਤੋਂ ਪੁਰਾਣਾ ਬਚਿਆ ਗੁਰੀਲਾ ਸਮੂਹ ਹੈ ਅਤੇ ਮੌਜੂਦਾ ਸਮੇਂ ਵਿੱਚ ਕੋਲੰਬੀਆ ਦੇ ਰਾਸ਼ਟਰਪਤੀ ਗੁਸਤਾਵੋ ਪੈਟਰੋ ਦੀ ਸਰਕਾਰ ਨਾਲ ਸ਼ਾਂਤੀ ਵਾਰਤਾ ਵਿੱਚ ਰੁੱਝੇ ਹੋਏ ਹਥਿਆਰਬੰਦ ਸਮੂਹਾਂ ਵਿੱਚੋਂ ਇੱਕ ਹੈ। ਜ਼ਿਕਰਯੋਗ ਹੈ ਕਿ 2022 'ਚ ਅਹੁਦਾ ਸੰਭਾਲਣ ਤੋਂ ਬਾਅਦ ਪੈਟਰੋ ਨੇ 50 ਸਾਲਾਂ ਤੋਂ ਵੱਧ ਚੱਲੀ ਲੜਾਈ ਨੂੰ ਖਤਮ ਕਰਨ ਲਈ ਦੇਸ਼ ਦੇ ਵੱਖ-ਵੱਖ ਹਥਿਆਰਬੰਦ ਸਮੂਹਾਂ ਸਾਹਮਣੇ 'ਸੰਪੂਰਨ ਸ਼ਾਂਤੀ' ਨੀਤੀ ਦਾ ਪ੍ਰਸਤਾਵ ਦਿੱਤਾ ਹੈ।

ਇਹ ਵੀ ਪੜ੍ਹੋ: ਪਲਟਿਆ ਕੈਨੇਡਾ, ਨਿੱਝਰ ਮਾਮਲੇ 'ਚ PM ਮੋਦੀ ਤੇ ਅਜੀਤ ਡੋਵਾਲ ਨੂੰ ਦਿੱਤੀ ਕਲੀਨ ਚਿੱਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

cherry

Content Editor

Related News