ਵਿਦੇਸ਼ਾਂ 'ਚ ਭਾਰਤੀ ਦਵਾਈਆਂ ਦੀਆਂ ਸ਼ਿਕਾਇਤਾਂ ਮਿਲਣ ਤੋਂ ਬਾਅਦ ਲਾਇਸੈਂਸਿੰਗ ਅਥਾਰਟੀ ਨੇ ਜਾਰੀ ਕੀਤੇ ਦਿਸ਼ਾ-ਨਿਰਦੇਸ਼

01/06/2024 7:05:16 PM

ਨਵੀਂ ਦਿੱਲੀ (ਭਾਸ਼ਾ) - ਕੇਂਦਰੀ ਸਿਹਤ ਮੰਤਰਾਲੇ ਨੇ ਸੋਧੇ ਹੋਏ ਅਨੁਸੂਚੀ 'ਐਮ' ਦਿਸ਼ਾ-ਨਿਰਦੇਸ਼ਾਂ ਦਾ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ, ਜਿਸ ਦੇ ਤਹਿਤ ਫਾਰਮਾਸਿਊਟੀਕਲ ਕੰਪਨੀਆਂ ਨੂੰ ਕਿਸੇ ਵੀ ਦਵਾਈ ਨੂੰ ਵਾਪਸ ਮੰਗਵਾਉਣ ਬਾਰੇ ਲਾਇਸੈਂਸਿੰਗ ਅਥਾਰਟੀ ਨੂੰ ਸੂਚਿਤ ਕਰਨਾ ਹੋਵੇਗਾ ਅਤੇ ਉਤਪਾਦ ਦੀ ਖਰਾਬੀ ਬਾਰੇ ਜਾਣਕਾਰੀ ਦੇਣੀ ਹੋਵੇਗੀ।

ਇਹ ਵੀ ਪੜ੍ਹੋ :   ਇਸ ਵਾਰ ਸਰਕਾਰ ਪੇਸ਼ ਕਰੇਗੀ 'ਅਧੂਰਾ ਬਜਟ', ਜਾਣੋ ਕਿਉਂ?

ਹੁਣ ਤੱਕ ਦਵਾਈ ਵਾਪਸ ਲੈਣ ਬਾਰੇ ਲਾਇਸੈਂਸਿੰਗ ਅਥਾਰਟੀ ਨੂੰ ਸੂਚਿਤ ਕਰਨ ਦਾ ਕੋਈ ਪ੍ਰਬੰਧ ਨਹੀਂ ਸੀ। ਡਰੱਗਜ਼ ਐਂਡ ਕਾਸਮੈਟਿਕਸ ਐਕਟ 1940 ਦਾ ਅਨੁਸੂਚੀ ਭਾਗ 'ਐਮ' ਦੇਸ਼ ਵਿੱਚ ਡਰੱਗ ਨਿਰਮਾਣ ਯੂਨਿਟਾਂ ਦੁਆਰਾ ਪਾਲਣ ਕੀਤੇ ਜਾਣ ਵਾਲੇ 'ਚੰਗੇ ਨਿਰਮਾਣ ਅਭਿਆਸਾਂ' ਨਾਲ ਸੰਬੰਧਿਤ ਹੈ।

ਇਹ ਵੀ ਪੜ੍ਹੋ :    ਸੋਨੇ ਨੇ ਨਿਵੇਸ਼ਕਾਂ ਨੂੰ ਕੀਤਾ ਮਾਲਾਮਾਲ, ਜਾਣੋ ਅਗਲੇ ਦੋ ਸਾਲਾਂ ਲਈ Gold ਕਿੰਨਾ ਦੇ ਸਕਦੈ ਰਿਟਰਨ

28 ਦਸੰਬਰ ਨੂੰ ਜਾਰੀ ਕੀਤੇ ਗਏ ਨਵੇਂ ਦਿਸ਼ਾ-ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਦਵਾਈ ਨਿਰਮਾਤਾ ਨੂੰ ਉਤਪਾਦਾਂ ਦੀ ਗੁਣਵੱਤਾ ਲਈ ਜ਼ਿੰਮੇਵਾਰ ਹੋਣਾ ਚਾਹੀਦਾ ਹੈ ਤਾਂ ਜੋ "ਉਤਪਾਦ ਵਰਤੋਂ ਕਰਨ ਵਾਲਿਆਂ ਲਈ ਢੁਕਵੇਂ ਹੋਣ, ਨਿਰਮਾਤਾ ਲਾਇਸੈਂਸ ਦੀਆਂ ਲੋੜਾਂ ਦੀ ਪਾਲਣਾ ਕਰਨ ਅਤੇ ਨਾਕਾਫ਼ੀ ਸੁਰੱਖਿਆ, ਗੁਣਵੱਤਾ ਜਾਂ ਪ੍ਰਭਾਵੀਤਾ ਦੇ ਕਾਰਨ ਮਰੀਜ਼ਾਂ ਦੀ ਜਾਨ ਨੂੰ ਜੋਖ਼ਮ ਵਿਚ ਨਾ ਪਾਉਣ। " ਇਹ ਦਿਸ਼ਾ-ਨਿਰਦੇਸ਼ 2022 ਤੋਂ ਵਿਦੇਸ਼ਾਂ ਵਿਚ ਕਥਿਤ ਤੌਰ 'ਤੇ ਘਟੀਆ ਭਾਰਤੀ ਦਵਾਈਆਂ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ ਦੀਆਂ ਸ਼ਿਕਾਇਤਾਂ ਦੇ ਬਾਅਦ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ :   Boss ਨੇ ਆਪਣੇ ਮੁਲਾਜ਼ਮਾਂ ਨੂੰ ਕੰਪਨੀ 'ਚ ਬਣਾਇਆ ਹਿੱਸੇਦਾਰ, ਤੋਹਫ਼ੇ ਵਜੋਂ ਦਿੱਤੀਆਂ 50 ਨਵੀਂਆਂ ਕਾਰਾਂ

ਇਹ ਵੀ ਪੜ੍ਹੋ :    ਮਹਿੰਗੀਆਂ ਹੋ ਸਕਦੀਆਂ ਹਨ ਮੋਬਾਇਲ ਸੇਵਾਵਾਂ, JIO-Airtel ਸਮੇਤ ਕਈ ਕੰਪਨੀਆਂ ਵਧਾ ਸਕਦੀਆਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

Harinder Kaur

This news is Content Editor Harinder Kaur