ਫਿਨਲੈਂਡ ''ਚ ਗੋਲੀਬਾਰੀ ਕਾਰਨ ਇਕ ਵਿਅਕਤੀ ਦੀ ਮੌਤ

10/07/2019 9:53:34 AM

ਹੇਲਾਸਿੰਕੀ— ਫਿਨਲੈਂਡ 'ਚ ਦੱਖਣੀ ਖੇਤਰ ਦੇ ਲਹਟੀ ਸ਼ਹਿਰ 'ਚ ਹੋਈ ਗੋਲੀਬਾਰੀ 'ਚ ਇਕ ਵਿਅਕਤੀ ਦੀ ਮੌਤ ਹੋ ਗਈ। ਪੁਲਸ ਨੇ ਇਸ ਦੀ ਜਾਣਕਾਰੀ ਦਿੱਤੀ। ਸਥਾਨਕ ਮੀਡੀਆ ਮੁਤਾਬਕ ਗੋਲੀਬਾਰੀ ਐਤਵਾਰ ਨੂੰ ਇਕ ਘਰ ਦੇ ਅੰਦਰ ਹੋਈ, ਜਿਸ ਦੇ ਬਾਅਦ ਪੁਲਸ ਨੇ ਇਮਾਰਤ ਨੂੰ ਚਾਰੋ ਪਾਸਿਓਂ ਘੇਰ ਲਿਆ ਸੀ।

ਪੁਲਸ ਨੇ ਦੱਸਿਆ ਕਿ ਸ਼ੱਕੀ ਹਮਲਾਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਪਰ ਉਸ ਨੇ ਪੀੜਤ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਸ ਘਟਨਾ ਨੂੰ ਲੈ ਕੇ ਜਲਦੀ ਹੀ ਅੱਗੇ ਦੀ ਜਾਣਕਾਰੀ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਪਹਿਲੀ ਅਕਤੂਬਰ ਨੂੰ ਇੱਥੇ ਇਕ ਚਾਕੂ ਹਮਲੇ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ ਹੋਰ 10 ਲੋਕ ਜ਼ਖਮੀ ਹੋ ਗਏ ਸਨ।


Related News