ਬੰਦੂਕਧਾਰੀਆਂ ਨੇ ਸਕੂਲ 'ਤੇ ਕੀਤਾ ਹਮਲਾ, 287 ਬੱਚੇ ਕੀਤੇ ਅਗਵਾ

Friday, Mar 08, 2024 - 10:32 AM (IST)

ਬੰਦੂਕਧਾਰੀਆਂ ਨੇ ਸਕੂਲ 'ਤੇ ਕੀਤਾ ਹਮਲਾ, 287 ਬੱਚੇ ਕੀਤੇ ਅਗਵਾ

ਅਬੂਜਾ (ਏ.ਪੀ.): ਨਾਈਜੀਰੀਆ ਦੇ ਉੱਤਰ-ਪੱਛਮੀ ਖੇਤਰ ਵਿਚ ਵੀਰਵਾਰ ਨੂੰ ਬੰਦੂਕਧਾਰੀਆਂ ਨੇ ਇਕ ਸਕੂਲ 'ਤੇ ਹਮਲਾ ਕਰ ਦਿੱਤਾ। ਹਮਲੇ ਮਗਰੋਂ ਬੰਦੂਕਧਾਰੀਆਂ ਨੇ ਘੱਟੋ-ਘੱਟ 287 ਵਿਦਿਆਰਥੀਆਂ ਨੂੰ ਅਗਵਾ ਕਰ ਲਿਆ। ਸਕੂਲ ਦੇ ਮੁੱਖ ਅਧਿਆਪਕ ਨੇ ਇਸ ਦੀ ਜਾਣਕਾਰੀ ਅਧਿਕਾਰੀਆਂ ਨੂੰ ਦਿੱਤੀ। ਦੇਸ਼ ਵਿੱਚ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਅਗਵਾ ਹੋਣ ਦੀ ਇਹ ਦੂਜੀ ਘਟਨਾ ਹੈ। 

ਸਥਾਨਕ ਲੋਕਾਂ ਨੇ ਐਸੋਸਿਏਟਿਡ ਪ੍ਰੈਸ ਨਿਊਜ਼ ਏਜੰਸੀ ਨੂੰ ਦੱਸਿਆ ਕਿ ਹਮਲਾਵਰਾਂ ਨੇ ਸਵੇਰੇ 8 ਵਜੇ ਕਡੁਨਾ ਰਾਜ ਦੇ ਕੁਰੀਗਾ ਕਸਬੇ ਦੇ ਸਰਕਾਰੀ ਸਕੂਲ ਨੂੰ ਘੇਰ ਲਿਆ ਜਦੋਂ ਵਿਦਿਆਰਥੀ ਪਹਿਲਾਂ ਹੀ ਆ ਚੁੱਕੇ ਸਨ ਅਤੇ ਆਪਣੀ ਰੋਜ਼ਾਨਾ ਦੀ ਰੁਟੀਨ ਸ਼ੁਰੂ ਕਰਨ ਜਾ ਰਹੇ ਸਨ। ਪਹਿਲਾਂ ਅਧਿਕਾਰੀਆਂ ਨੇ ਕਿਹਾ ਸੀ ਕਿ ਹਮਲਾਵਰਾਂ ਨੇ 100 ਤੋਂ ਵੱਧ ਵਿਦਿਆਰਥੀਆਂ ਨੂੰ ਬੰਧਕ ਬਣਾ ਲਿਆ ਸੀ ਪਰ ਹੈੱਡਮਾਸਟਰ ਸਾਨੀ ਅਬਦੁੱਲਾਹੀ ਨੇ ਕਦੂਨਾ ਦੇ ਗਵਰਨਰ ਉਬਾ ਸਾਨੀ ਨੂੰ ਦੱਸਿਆ ਕਿ ਲਾਪਤਾ ਬੱਚਿਆਂ ਦੀ ਗਿਣਤੀ 287 ਹੈ। ਰਾਜਪਾਲ ਨੇ ਪਿੰਡ ਵਾਸੀਆਂ ਨਾਲ ਗੱਲ ਕੀਤੀ ਅਤੇ ਕਿਹਾ,“ਅਸੀਂ ਇਹ ਯਕੀਨੀ ਬਣਾਵਾਂਗੇ ਕਿ ਹਰ ਬੱਚਾ ਘਰ ਵਾਪਸ ਆਵੇ। ਅਸੀਂ ਸੁਰੱਖਿਆ ਏਜੰਸੀਆਂ ਨਾਲ ਕੰਮ ਕਰ ਰਹੇ ਹਾਂ।'' 

ਪੜ੍ਹੋ ਇਹ ਅਹਿਮ ਖ਼ਬਰ-ਅਮਰੀਕੀ ਰਾਸ਼ਟਰਪਤੀ ਬਾਈਡੇਨ ਦੀ ਲੋਕਪ੍ਰਿਅਤਾ 'ਚ ਗਿਰਾਵਟ, ਟਰੰਪ ਦੇਣਗੇ ਸਖ਼ਤ ਟੱਕਰ

ਫਿਲਹਾਲ ਇਸ ਹਮਲੇ ਦੀ ਜ਼ਿੰਮੇਵਾਰੀ ਕਿਸੇ ਸੰਗਠਨ ਨੇ ਨਹੀਂ ਲਈ ਹੈ ਪਰ ਮੰਨਿਆ ਜਾ ਰਿਹਾ ਹੈ ਕਿ ਇਹ ਹਮਲਾ ਪਸ਼ੂ ਪਾਲਕਾਂ ਦੇ ਹਥਿਆਰਬੰਦ ਸਮੂਹ ਨੇ ਕੀਤਾ ਹੈ। ਇਹ ਗਰੁੱਪ ਫਿਰੌਤੀ ਲਈ ਅਜਿਹੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਇਲਾਕੇ 'ਚ ਸਰਚ ਆਪਰੇਸ਼ਨ ਜਾਰੀ ਹੈ ਅਤੇ ਸੁਰੱਖਿਆ ਬਲ ਵੀ ਉੱਥੇ ਪਹੁੰਚ ਗਏ ਹਨ। ਇਹ ਘਟਨਾ ਉੱਤਰ-ਪੂਰਬੀ ਨਾਈਜੀਰੀਆ ਵਿੱਚ ਕੱਟੜਪੰਥੀਆਂ ਵੱਲੋਂ 200 ਤੋਂ ਵੱਧ ਲੋਕਾਂ ਨੂੰ ਅਗਵਾ ਕਰਨ ਤੋਂ ਕੁਝ ਦਿਨ ਬਾਅਦ ਵਾਪਰੀ ਹੈ, ਜਿਨ੍ਹਾਂ ਵਿੱਚ ਜ਼ਿਆਦਾਤਰ ਔਰਤਾਂ ਅਤੇ ਬੱਚੇ ਸਨ। ਨਿਰੀਖਕਾਂ ਦਾ ਕਹਿਣਾ ਹੈ ਕਿ ਦੋਵੇਂ ਹਮਲੇ ਨਾਈਜੀਰੀਆ ਦੀ ਵਿਗੜਦੀ ਸੁਰੱਖਿਆ ਸਥਿਤੀ ਨੂੰ ਦਰਸਾਉਂਦੇ ਹਨ। 2023 ਵਿੱਚ ਦੇਸ਼ ਵਿੱਚ ਹਿੰਸਾ ਦੀਆਂ ਕਈ ਘਟਨਾਵਾਂ ਵਿੱਚ ਸੈਂਕੜੇ ਲੋਕ ਮਾਰੇ ਗਏ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ। 


author

Vandana

Content Editor

Related News