ਪਾਕਿਸਤਾਨ ''ਚ ਮਸਜਿਦ ਦੀ ਸੁਰੱਖਿਆ ''ਚ ਤਾਇਨਾਤ 2 ਪੁਲਸ ਮੁਲਾਜ਼ਮਾਂ ਦੀ ਗੋਲੀ ਮਾਰ ਕੇ ਹੱਤਿਆ

Tuesday, Apr 04, 2023 - 01:28 PM (IST)

ਪਾਕਿਸਤਾਨ ''ਚ ਮਸਜਿਦ ਦੀ ਸੁਰੱਖਿਆ ''ਚ ਤਾਇਨਾਤ 2 ਪੁਲਸ ਮੁਲਾਜ਼ਮਾਂ ਦੀ ਗੋਲੀ ਮਾਰ ਕੇ ਹੱਤਿਆ

ਪੇਸ਼ਾਵਰ- ਪਾਕਿਸਤਾਨ ਦੇ ਅਸ਼ਾਂਤ ਉੱਤਰ ਪੱਛਮੀ ਸੂਬੇ 'ਚ ਅੱਤਵਾਦੀਆਂ ਨੇ ਦੋ ਪੁਲਸ ਅਧਿਕਾਰੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ 'ਤੇ ਤਾਜ਼ਾ ਹਮਲਾ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਖੈਬਰ ਪਖਤੂਨਖਵਾ ਸੂਬੇ ਦੇ ਕੋਹਾਟ ਜ਼ਿਲੇ 'ਚ ਸੋਮਵਾਰ ਰਾਤ ਨੂੰ ਹੋਇਆ। ਸੀਨੀਅਰ ਪੁਲਸ ਅਧਿਕਾਰੀ ਇਸਲਾਮੂਦੀਨ ਖਾਨ ਨੇ ਦੱਸਿਆ ਕਿ ਇਹ ਦੋਵੇਂ ਅਧਿਕਾਰੀ ਰਮਜ਼ਾਨ ਦੇ ਪਵਿੱਤਰ ਮਹੀਨੇ ਦੌਰਾਨ ਰਾਤ ਨੂੰ ਵਿਸ਼ੇਸ਼ ਨਮਾਜ਼ ਲਈ ਇਕ ਮਸਜਿਦ 'ਚ ਸੁਰੱਖਿਆ ਡਿਊਟੀ ਲਈ ਮੋਟਰਸਾਈਕਲ 'ਤੇ ਜਾ ਰਹੇ ਸਨ।

ਇਹ ਵੀ ਪੜ੍ਹੋ- Health Tips: ਬਦਲਦੇ ਮੌਸਮ 'ਚ ਨਹੀਂ ਹੋਵੋਗੇ ਬੀਮਾਰ, ਖੁਰਾਕ 'ਚ ਸ਼ਾਮਲ ਕਰੋ 'ਹਰਬਲ ਟੀ' ਸਣੇ ਇਹ ਚੀਜ਼ਾਂ
ਖਾਨ ਨੇ ਕਿਹਾ ਕਿ ਬੰਦੂਕਧਾਰੀਆਂ ਨੇ ਅਧਿਕਾਰੀਆਂ 'ਤੇ ਉਸ ਸਮੇਂ ਗੋਲੀ ਚਲਾਈ ਜਦੋਂ ਉਨ੍ਹਾਂ ਨੇ ਇੱਕ ਮੋੜ 'ਤੇ ਮੋਟਰਸਾਈਕਲ ਦੀ ਰਫ਼ਤਾਰ ਹੌਲੀ ਕੀਤੀ ਸੀ। ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਨ੍ਹਾਂ ਨੇ ਕਿਹਾ ਕਿ ਹਮਲਾਵਰਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਅਜੇ ਤੱਕ ਕਿਸੇ ਨੇ ਵੀ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਇਸ ਸੂਬੇ 'ਚ ਪਿਛਲੇ ਹਫ਼ਤੇ ਕੀਤੇ ਗਏ ਦੋ ਹਮਲਿਆਂ 'ਚ ਪਾਕਿਸਤਾਨੀ ਤਾਲਿਬਾਨ ਨੇ ਚਾਰ ਅਧਿਕਾਰੀਆਂ ਦੀ ਹੱਤਿਆ ਕਰ ਦਿੱਤੀ ਸੀ ਅਤੇ ਛੇ ਨੂੰ ਜ਼ਖ਼ਮੀ ਕਰ ਦਿੱਤਾ ਸਨ।

ਇਹ ਵੀ ਪੜ੍ਹੋ- ਕੱਚੇ ਤੇਲ ਦੇ ਉਤਪਾਦਨ ’ਚ ਰੋਜ਼ਾਨਾ ਹੋਵੇਗੀ 1.16 ਮਿਲੀਅਨ ਬੈਰਲ ਉਤਪਾਦਨ ਦੀ ਕਟੌਤੀ, ਭੜਕੇਗੀ ਮਹਿੰਗਾਈ ਦੀ ਅੱਗ

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 


author

Aarti dhillon

Content Editor

Related News