ਪਾਕਿਸਤਾਨ 'ਚ ਵੱਡਾ ਹਮਲਾ, ਬੰਦੂਕਧਾਰੀਆਂ ਨੇ 20 ਲੋਕਾਂ ਨੂੰ ਗੋਲੀਆਂ ਨਾਲ ਭੁੰਨ੍ਹਿਆ

Friday, Oct 11, 2024 - 09:35 AM (IST)

ਕਵੇਟਾ (ਏਜੰਸੀ)- ਪਾਕਿਸਤਾਨ ਦੇ ਦੱਖਣ-ਪੱਛਮੀ ਇਲਾਕੇ ਵਿੱਚ ਬੰਦੂਕਧਾਰੀਆਂ ਨੇ 20 ਮਜ਼ਦੂਰਾਂ ਦਾ ਕਤਲ ਕਰ ਦਿੱਤਾ ਅਤੇ 7 ਨੂੰ ਜ਼ਖ਼ਮੀ ਕਰ ਦਿੱਤਾ। ਇਕ ਪੁਲਸ ਅਧਿਕਾਰੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਸ਼ਾਂਤ ਬਲੋਚਿਸਤਾਨ ਸੂਬੇ ਵਿੱਚ ਤਾਜ਼ਾ ਹਮਲਾ ਦੇਸ਼ ਦੀ ਰਾਜਧਾਨੀ ਵਿੱਚ ਹੋਣ ਵਾਲੇ ਇੱਕ ਵੱਡੇ ਸੁਰੱਖਿਆ ਸਿਖ਼ਰ ਸੰਮੇਲਨ ਤੋਂ ਕੁਝ ਦਿਨ ਪਹਿਲਾਂ ਹੋਇਆ ਹੈ।

ਇਹ ਵੀ ਪੜ੍ਹੋ: ਸਾਬਕਾ ਪ੍ਰੇਮਿਕਾ ਸਿਮੀ ਗਰੇਵਾਲ ਦੀ ਰਤਨ ਟਾਟਾ ਦੇ ਨਾਂ ਭਾਵੁਕ ਪੋਸਟ, 'ਉਹ ਕਹਿੰਦੇ ਤੁਸੀਂ ਚਲੇ ਗਏ...'

ਪੁਲਸ ਅਧਿਕਾਰੀ ਹਮਾਯੂੰ ਖਾਨ ਨਾਸਿਰ ਨੇ ਦੱਸਿਆ ਕਿ ਬੰਦੂਕਧਾਰੀਆਂ ਨੇ ਵੀਰਵਾਰ ਦੇਰ ਰਾਤ ਡੂਕੀ ਜ਼ਿਲ੍ਹੇ 'ਚ ਕੋਲੇ ਦੀ ਖਾਨ ਨੇੜੇ ਸਥਿਤ ਰਿਹਾਇਸ਼ਾਂ 'ਤੇ ਹਮਲਾ ਕੀਤਾ। ਬੰਦੂਕਧਾਰੀਆਂ ਨੇ ਰਿਹਾਇਸ਼ੀ ਇਲਾਕੇ ਨੂੰ ਚਾਰੋਂ ਪਾਸਿਓਂ ਘੇਰ ਲਿਆ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਨ੍ਹਾਂ 'ਚੋਂ ਜ਼ਿਆਦਾਤਰ ਲੋਕ ਬਲੋਚਿਸਤਾਨ ਦੇ ਪਸ਼ਤੂਨ ਬੋਲਣ ਵਾਲੇ ਇਲਾਕਿਆਂ ਤੋਂ ਸਨ। ਮਰਨ ਵਾਲਿਆਂ 'ਚੋਂ 3 ਅਤੇ ਜ਼ਖ਼ਮੀਆਂ 'ਚੋਂ 4 ਅਫਗਾਨ ਮੂਲ ਦੇ ਦੱਸੇ ਜਾ ਰਹੇ ਹਨ। ਫਿਲਹਾਲ ਕਿਸੇ ਵੀ ਸੰਗਠਨ ਨੇ ਹਮਲੇ ਦੀ ਜ਼ਿੰਮੇਵਾਰੀ ਨਹੀਂ ਲਈ ਹੈ।

ਇਹ ਵੀ ਪੜ੍ਹੋ: ਹੱਦ ਹੀ ਹੋ ਗਈ; ਨੇਤਾ ਜੀ ਨੇ ਚੋਣ ਪ੍ਰਚਾਰ ਲਈ ਦੋਸਤ ਤੋਂ 'ਉਧਾਰ' ਮੰਗੀ ਪਤਨੀ ਤੇ ਬੱਚੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


cherry

Content Editor

Related News