ਨਾਈਜੀਰੀਆ 'ਚ ਬੰਦੂਕਧਾਰੀਆਂ ਦਾ ਆਤੰਕ, 70 ਤੋਂ ਜ਼ਿਆਦਾ ਪਿੰਡ ਵਾਸੀਆਂ ਦਾ ਕੀਤਾ ਕਤਲ

Tuesday, Apr 12, 2022 - 10:24 AM (IST)

ਨਾਈਜੀਰੀਆ 'ਚ ਬੰਦੂਕਧਾਰੀਆਂ ਦਾ ਆਤੰਕ, 70 ਤੋਂ ਜ਼ਿਆਦਾ ਪਿੰਡ ਵਾਸੀਆਂ ਦਾ ਕੀਤਾ ਕਤਲ

ਅਬੁਜਾ (ਏਜੰਸੀ)- ਨਾਈਜੀਰੀਆ ਵਿਚ ਪਲੈਟੋ ਸੂਬੇ ਦੇ 12 ਤੋਂ ਜ਼ਿਆਦਾ ਪਿੰਡਾਂ ਵਿਚ ਬੰਦੂਕਧਾਰੀਆਂ ਨੇ ਹਮਲਾ ਕਰਕੇ ਘੱਟ ਤੋਂ ਘੱਟ 70 ਲੋਕਾਂ ਦਾ ਕਤਲ ਕਰ ਦਿੱਤਾ ਅਤੇ ਕਈ ਹੋਰਾਂ ਨੂੰ ਅਗਵਾ ਕਰ ਲਿਆ ਹੈ। ਮੀਡੀਆ ਨੇ ਇਹ ਰਿਪੋਰਟ ਦਿੱਤੀ ਹੈ। ਰਿਪੋਰਟ ਮੁਤਾਬਕ ਐਤਵਾਰ ਨੂੰ ਹੋਏ ਇਸ ਹਮਲੇ ਵਿਚ ਮਾਰੇ ਗਏ ਲੋਕਾਂ ਦੀ ਗਿਣਤੀ 70 ਤੋਂ 90 ਤੱਕ ਹੋ ਸਕਦੀ ਹੈ।

ਇਹ ਵੀ ਪੜ੍ਹੋ: ਫਿਲੀਪੀਨਜ਼ 'ਚ ਆਗਾਟੋਨ ਤੂਫ਼ਾਨ ਦਾ ਕਹਿਰ, 14 ਲੋਕਾਂ ਦੀ ਮੌਤ

ਦਿ ਇੰਡੀਪੈਂਡੇਂਟ ਡੇਲੀ ਨੇ ਸੂਬਾਈ ਪੁਲਸ ਦੇ ਬੁਲਾਰੇ ਉਬਾ ਗੈਬਰੀਅਲ ਦੇ ਹਵਾਲੇ ਨਾਲ ਦੱਸਿਆ ਕਿ ਮ੍ਰਿਤਕਾਂ ਦੇ ਅੰਤਿਮ ਅੰਕੜੇ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਰਿਪੋਰਟਾਂ ਮੁਤਾਬਕ ਘੱਟ ਤੋਂ ਘੱਟ 70 ਪਿੰਡ ਵਾਸੀਆਂ ਨੂੰ, ਜਿਨ੍ਹਾਂ ਵਿਚ ਔਰਤਾਂ ਅਤੇ ਬੱਚੇ ਸ਼ਾਮਲ ਹਨ, ਨੂੰ ਅਗਵਾ ਕਰ ਲਿਆ ਗਿਆ ਹੈ ਅਤੇ ਸੈਂਕੜੇ ਘਰਾਂ ਨੂੰ ਢਾਹ ਦਿੱਤਾ ਗਿਆ ਹੈ। ਸੈਂਕੜੇ ਲੋਕ ਆਪਣੇ ਘਰਾਂ ਨੂੰ ਛੱਡ ਕੇ ਜੰਗਲ ਵਿਚ ਦੌੜ ਗਏ ਹਨ। ਐਤਵਾਰ ਨੂੰ ਹੋਏ ਇਸ ਹਮਲੇ ਵਿਚ ਬੰਦੂਕਧਾਰੀਆਂ ਨੇ ਕਈ ਘੰਟਿਆਂ ਤੱਕ ਹਫੜਾ-ਦਫੜੀ ਮਚਾਈ ਪਰ ਸੁਰੱਖਿਆ ਬਲਾਂ ਨੂੰ ਸੋਮਵਾਰ ਨੂੰ ਇਸ ਦੀ ਸੂਚਨਾ ਦਿੱਤੀ ਗਈ। ਅਧਿਕਾਰੀਆਂ ਨੂੰ ਜ਼ਖ਼ਮੀਆਂ ਨੂੰ ਪਲੈਟੋ ਸੂਬੇ ਦੀ ਰਾਜਧਾਨੀ ਡੇਂਗੀ ਅਤੇ ਜੋਸ ਦੇ ਹਸਪਤਾਲਾਂ ਵਿਚ ਪਹੁੰਚਾਉਣ ਵਿਚ ਇਕ ਦਿਨ ਲੱਗਾ।


author

cherry

Content Editor

Related News