ਬੰਦੂਕਧਾਰੀਆਂ ਨੇ ਤਿੰਨ ਪਾਕਿ ਪੁਲਸ ਅਧਿਕਾਰੀਆਂ ਦਾ ਕੀਤਾ ਕਤਲ

Sunday, Dec 04, 2022 - 01:00 PM (IST)

ਬੰਦੂਕਧਾਰੀਆਂ ਨੇ ਤਿੰਨ ਪਾਕਿ ਪੁਲਸ ਅਧਿਕਾਰੀਆਂ ਦਾ ਕੀਤਾ ਕਤਲ

ਪੇਸ਼ਾਵਰ- ਪਾਕਿਸਤਾਨ ਦੇ ਉੱਤਰ-ਪੱਛਮੀ ਖ਼ੈਬਰ-ਪਖਤੂਨਖ਼ਵਾ ਸੂਬੇ 'ਚ ਬੀਤੇ ਦਿਨ ਯਾਨੀ ਸ਼ਨਿਵਾਰ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ ਪੁਲਸ ਦੇ ਵਾਹਨ 'ਤੇ ਹਮਲਾ ਕਰ ਦਿੱਤਾ। ਹਮਲੇ ’ਚ ਤਿੰਨ ਅਧਿਕਾਰੀਆਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ- ਪੁਲਸ ’ਤੇ ਫਾਇਰਿੰਗ ਕਰ ਕੇ ਭੱਜੇ ਗੈਂਗਸਟਰ ਗ੍ਰਿਫ਼ਤਾਰ, ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੈ ਕੇ ਕੀਤੀ ਜਾ ਰਹੀ ਜਾਂਚ

ਅਧਿਕਾਰੀਆਂ ਨੇ ਦੱਸਿਆ ਕਿ ਸੂਬੇ ਦੇ ਨੌਸ਼ਹਿਰਾ ਜ਼ਿਲ੍ਹੇ 'ਚ ਬੰਦੂਕਧਾਰੀਆਂ ਨੇ ਇਕ ਪੁਲਸ ਦੇ ਵਾਹਨ 'ਤੇ ਗੋਲੀਬਾਰੀ ਕੀਤੀ, ਜਿਸ 'ਚ ਤਿੰਨ ਪੁਲਸ ਅਧਿਕਾਰੀਆਂ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਬੰਦੂਕਧਾਰੀਆਂ ਦੀ ਗ੍ਰਿਫ਼ਤਾਰੀ ਲਈ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਪਾਕਿਸਤਾਨ ’ਚ ਹਾਲ ਹੀ ’ਚ ਪੁਲਸ ’ਤੇ ਹਮਲਿਆਂ ’ਚ ਕਾਫ਼ੀ ਵਾਧਾ ਹੋਇਆ ਹੈ।


 


author

Shivani Bassan

Content Editor

Related News