ਈਰਾਨ ਦੇ ਬਾਜ਼ਾਰ 'ਚ ਬੰਦੂਕਧਾਰੀਆਂ ਨੇ ਕੀਤੀ ਗੋਲੀਬਾਰੀ, 5 ਦੀ ਮੌਤ

Thursday, Nov 17, 2022 - 12:39 AM (IST)

ਈਰਾਨ ਦੇ ਬਾਜ਼ਾਰ 'ਚ ਬੰਦੂਕਧਾਰੀਆਂ ਨੇ ਕੀਤੀ ਗੋਲੀਬਾਰੀ, 5 ਦੀ ਮੌਤ

ਦੁਬਈ : ਈਰਾਨ ਦੇ ਦੱਖਣ-ਪੱਛਮੀ ਸ਼ਹਿਰ ਏਜੇਹ ਦੇ ਇੱਕ ਬਾਜ਼ਾਰ ਵਿੱਚ ਬੁੱਧਵਾਰ ਨੂੰ ਬੰਦੂਕਧਾਰੀਆਂ ਨੇ ਅੰਨ੍ਹੇਵਾਹ ਗੋਲੀਬਾਰੀ ਕੀਤੀ, ਜਿਸ ਵਿੱਚ ਘੱਟੋ-ਘੱਟ ਪੰਜ ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਈਰਾਨ ਦੇ ਸਰਕਾਰੀ ਟੈਲੀਵਿਜ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਹਮਲੇ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੋ ਸਕਿਆ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦੇ ਹੱਕ ’ਚ ਆਏ MP ਗੁਰਜੀਤ ਸਿੰਘ ਔਜਲਾ, ਕਹੀਆਂ ਇਹ ਗੱਲਾਂ

ਹਾਲ ਹੀ ਦੇ ਸਮੇਂ ਵਿੱਚ ਈਰਾਨ ਵਿੱਚ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨ ਹੋਏ ਹਨ, ਸੁਰੱਖਿਆ ਬਲਾਂ ਨੇ ਪ੍ਰਦਰਸ਼ਨਕਾਰੀਆਂ 'ਤੇ ਕਾਰਵਾਈ ਕੀਤੀ ਹੈ। ਇਨ੍ਹਾਂ ਪ੍ਰਦਰਸ਼ਨਾਂ ਦੌਰਾਨ ਕਈ ਥਾਵਾਂ 'ਤੇ ਹਿੰਸਕ ਝੜਪਾਂ ਵੀ ਹੋਈਆਂ ਹਨ।


author

Mandeep Singh

Content Editor

Related News