ਇਟਲੀ : ਗੁਰਬਾਣੀ ਕੰਠ ਮੁਕਾਬਲਿਆਂ 'ਚ ਹਿੱਸਾ ਲੈਣ ਵਾਲੇ ਬੱਚਿਆਂ ਦਾ ਸਨਮਾਨ

Wednesday, Oct 21, 2026 - 10:53 AM (IST)

ਇਟਲੀ : ਗੁਰਬਾਣੀ ਕੰਠ ਮੁਕਾਬਲਿਆਂ 'ਚ ਹਿੱਸਾ ਲੈਣ ਵਾਲੇ ਬੱਚਿਆਂ ਦਾ ਸਨਮਾਨ

ਮਿਲਾਨ  (ਸਾਬੀ ਚੀਨੀਆ)- ਇਟਲੀ ਦੇ ਤੁਸਕਾਨਾ ਸਟੇਟ ਵਿੱਚ ਸਥਿਤ ਗੁਰਦੁਆਰਾ ਸੰਗਤ ਸਭਾ ਆਰੇਸੋ ਵਿਖੇ ਵਿਦੇਸ਼ਾਂ ਵਿੱਚ ਜੰਮੇ ਦੂਜੀ ਪੀੜ੍ਹੀ ਦੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਬਾਣੀ ਕੰਠ ਮੁਕਾਬਲ ਕਰਵਾਏ ਗਏ। ਜਿੰਨਾਂ ਵਿਚ 100 ਦੇ ਕਰੀਬ ਬੱਚਿਆਂ ਨੇ ਬਹੁਤ ਹੀ ਉਤਸ਼ਾਹ ਦੇ ਨਾਲ ਹਿੱਸਾ ਲਿਆ। ਜਿਸ ਵਿੱਚ 6 ਸਾਲ ਤੋਂ ਲੈਕੇ 15 ਸਾਲ ਤੱਕ ਦੇ ਬੱਚਿਆਂ ਨੇ ਭਾਗ ਲਿਆ । ਇਹਨਾਂ ਮੁਕਾਬਲਿਆਂ ਲਈ ਬੱਚਿਆਂ ਵਿਚ ਉਤਸ਼ਾਹ ਦੇਖਣ ਵਾਲਾ ਸੀ। 

ਵੱਖ ਵੱਖ ਗਰੁਪਾਂ ਵਿੱਚ ਕਰਵਾਏ ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਬੱਚਿਆ ਨੂੰ ਮੈਡਲਾਂ ਨਾਲ ਸਨਮਾਨਿਤ ਕੀਤਾ ਗਿਆ। ਗੱਲਬਾਤ ਕਰਦਿਆਂ ਗੁਰਦੁਆਰਾ ਸਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਦੱਸਿਆ ਗਿਆ ਕਿ ਇਲਾਕੇ ਦੇ ਸਿੱਖ ਨੌਜਵਾਨਾਂ ਨੂੰ ਵੱਧ ਤੋਂ ਵੱਧ ਗੁਰਬਾਣੀ ਨਾਲ ਜੋੜਣ ਲਈ ਹਰ ਸਾਲ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਜਾਂਦੇ ਹਨ। ਜਿਸ ਵਿੱਚ ਬੱਚਿਆਂ ਦੇ ਮਾਪਿਆਂ ਦੁਆਰਾ ਵੱਡਮੁੱਲਾ ਯੋਗਦਾਨ ਦਿੱਤਾ ਗਿਆ ਹੈ ਅਤੇ ਪ੍ਰਬੰਧਕਾਂ ਵੱਲੋਂ ਸਾਰੇ ਬੱਚਿਆਂ ਦੇ ਮਾਤਾ ਪਿਤਾ ਦਾ ਧੰਨਵਾਦ ਵੀ ਕੀਤਾ ਗਿਆ। ਉਹਨਾਂ ਕਿਹਾ ਕਿ ਉਹ ਅੱਗੋਂ ਵੀ ਇਹ ਮੁਕਾਬਲੇ ਕਰਵਾਉਂਦੇ ਰਹਿਣਗੇ। 

ਇਹਨਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਦੇ ਮਾਪਿਆਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਵਿਦੇਸ਼ ਦੀ ਧਰਤੀ 'ਤੇ ਬੱਚਿਆਂ ਨੂੰ ਗੁਰਬਾਣੀ ਅਤੇ ਧਰਮ ਦੀ ਜਾਣਕਾਰੀ ਲਈ ਅਜਿਹੇ ਕੈਂਪ ਬਹੁਤ ਜਰੂਰੀ ਹਨ। ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਸਾਲ ਇਹ ਉਪਰਾਲਾ ਕਰਕੇ ਸ਼ਲਾਘਾਯੋਗ ਉਪਰਾਲਾ ਕਰ ਰਹੀ ਹੈ।ਇੱਥੇ ਇਹ ਵੀ ਦੱਸਣਯੋਗ ਹੈ ਕਿ ਹਰ ਸਾਲ ਗੁਰਦੁਆਰਾ ਸਾਹਿਬ ਵਿਖੇ ਬੱਚਿਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਜਾਂਦੇ ਹਨ ਤਾਂ ਜੋ ਬੱਚਿਆਂ ਵਿੱਚ ਉਤਸ਼ਾਹ ਬਣਿਆ ਰਹੇ। ਇੰਨਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਦੇ ਚਿਹਰਿਆਂ 'ਤੇ ਜਿੱਤ ਦਾ ਨੂਰ ਸਾਫ ਝਲਕ ਰਿਹਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
 


author

Vandana

Content Editor

Related News