ਗੁਰਦੁਆਰਾ ਗੁਰੂ ਨਾਨਕ ਦਰਬਾਰ ਫ਼ੌਜਾਂ ਇਟਲੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ

Thursday, Sep 12, 2024 - 12:00 PM (IST)

ਗੁਰਦੁਆਰਾ ਗੁਰੂ ਨਾਨਕ ਦਰਬਾਰ ਫ਼ੌਜਾਂ ਇਟਲੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ

ਮਿਲਾਨ (ਸਾਬੀ ਚੀਨੀਆ) - ਦੇਸ਼ਾ-ਵਿਦੇਸ਼ਾਂ ’ਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਜਾ ਰਹੇ ਹਨ। ਗੁਰਦੁਆਰਾ ਗੁਰੂ ਨਾਨਕ ਦਰਬਾਰ ਫ਼ੌਜਾਂ ਇਟਲੀ ਵਿਖੇ ਵੀ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਏ ਗਏ, ਜਿਸ ’ਚ ਸੰਗਤਾਂ ਨੇ ਵੱਡੀ ਗਿਣਤੀ ’ਚ ਪਹੁੰਚ ਕੇ ਗੁਰਦੁਆਰਾ ਸਾਹਿਬ ’ਚ ਕਰਵਾਏ ਜਾ ਰਹੇ ਸਮਾਗਮ ਦੀਆਂ ਰੌਣਕਾਂ ਨੂੰ ਵਧਾਇਆ।

PunjabKesari

ਇਸ ਮੌਕੇ ਕਥਾ ਵਾਚਕ ਭਾਈ ਬਲਜੀਤ ਸਿੰਘ ਜੀ ਨੇ ਸੰਗਤਾਂ ਨੂੰ ਕਥਾਂ-ਵਿਚਾਰਾਂ ਨਾਲ ਨਿਹਾਲ ਕੀਤਾ। ਇਸ ਮੌਕੇ ਪ੍ਰਬੰਧਕਾਂ ਵੱਲੋਂ ਸੰਗਤਾਂ ਨੂੰ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਅਸੀਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਉਪਦੇਸ਼ਾਂ ਨੂੰ ਸਮੁੱਚੀ ਮਨੁੱਖਤਾ ਤੱਕ ਪਹੁੰਚਾਣ ਦਾ ਯਤਨ ਕਰੀਏ। ਇਸ ਮੌਕੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ। 

ਪੜ੍ਹੋ ਇਹ ਖ਼ਬਰ-ਕੈਨੇਡਾ ਨੇ ਇਜ਼ਰਾਈਲ ਲਈ 30 ਹਥਿਆਰ ਵਿਕਰੀ ਪਰਮਿਟ ਨੂੰ ਕੀਤਾ ਮੁਅੱਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Sunaina

Content Editor

Related News