ਗੁਰਦੁਆਰਾ ਪੈਸੇਫਿਕ ਕੋਸਟ ਸਿਲਮਾ ਵੱਲੋਂ ਸੰਤ ਈਸ਼ਰ ਸਿੰਘ ਰਾੜੇਵਾਲਿਆ ਦੀ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਗਈ

Tuesday, Sep 28, 2021 - 10:00 PM (IST)

ਗੁਰਦੁਆਰਾ ਪੈਸੇਫਿਕ ਕੋਸਟ ਸਿਲਮਾ ਵੱਲੋਂ ਸੰਤ ਈਸ਼ਰ ਸਿੰਘ ਰਾੜੇਵਾਲਿਆ ਦੀ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਗਈ

ਫਰਿਜ਼ਨੋ (ਕੈਲੀਫੋਰਨੀਆ) (ਗੁਰਿੰਦਰਜੀਤ ਨੀਟਾ ਮਾਛੀਕੇ)-ਫਰਿਜ਼ਨੋ ਦੇ ਲਾਗਲੇ ਸ਼ਹਿਰ ਸਿਲਮਾ ਦੇ ਗੁਰਦੁਆਰਾ ਪੈਸੇਫਿਕ ਕੋਸਟ ਵਿਖੇ ਲੰਘੇ ਐਤਵਾਰ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਹਿਬ ਵਾਲਿਆ ਦੀ 41ਵੀਂ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ ਗਈ। ਇਸ ਮੌਕੇ ਜਿੱਥੇ ਵਿਸ਼ੇਸ਼ ਦੀਵਾਨ ਸਜਾ ਕੇ ਗੁਰੂ ਘਰ ਦੇ ਕੀਰਤਨੀਏ ਭਾਈ ਗੁਰਮੀਤ ਸਿੰਘ ਦੇ ਜੱਥੇ ਨੇ ਗੁਰਬਾਣੀ ਦਾ ਰਸ ਭਿੰਨਾ ਕੀਰਤਨ ਕੀਤਾ ਉਥੇ ਉਨ੍ਹਾਂ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਹਿਬ ਵਾਲਿਆ ਦੇ ਜੀਵਨ 'ਤੇ ਪੰਛੀ ਝਾਤ ਵੀ ਪਾਈ।

PunjabKesari

PunjabKesari

ਇਹ ਵੀ ਪੜ੍ਹੋ : ਵੱਡੀ ਖ਼ਬਰ : ਰਜ਼ੀਆ ਸੁਲਤਾਨਾ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਇਸ ਮੌਕੇ ਗੁਰੂ ਘਰ ਦੇ ਸੇਵਾਦਾਰ ਭਾਈ ਰਣਜੀਤ ਸਿੰਘ ਨਾਗਰਾ ਦੇ ਪੋਤਰੇ ਰੂਹੇਜਾਨ ਬਾਵਾ ਸਿੰਘ ਨਾਗਰਾ ਦੇ ਪਹਿਲੇ ਜਨਮ ਦਿਨ ਨੂੰ ਮੁੱਖ ਰੱਖ ਕੇ ਸ੍ਰੀ ਅਖੰਡ-ਪਾਠ ਸਹਿਬ ਦੇ ਭੋਗ ਪਾਏ ਗਏ। ਅਰਦਾਸ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤੇ। ਇਸ ਮੌਕੇ ਭਾਰੀ ਗਿਣਤੀ 'ਚ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਹਿਬ ਜੀ ਅੱਗੇ ਨਤਮਸਤਕ ਹੋਈਆਂ।

PunjabKesari

ਇਹ ਵੀ ਪੜ੍ਹੋ : ਬ੍ਰਿਟੇਨ ਦਾ ਵੈਲਿੰਗਟਨ ਕਾਲਜ ਭਾਰਤ 'ਚ ਖੋਲ੍ਹੇਗਾ ਸਕੂਲ

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News