ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਵਿਚ ਸ਼ਹੀਦੀ ਸਮਾਗਮ 30 ਜੁਲਾਈ ਨੂੰ

07/19/2017 3:58:35 PM

ਰੋਮ ਇਟਲੀ (ਕੈਂਥ)— ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸਨ ਯਾਕੋਮੋ (ਬਰੇਸ਼ੀਆ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ, ਨੌਜਵਾਨ ਸਭਾ ਬੋਰਗੋ, ਕਲਤੂਰਾ ਸਿੱਖ ਇਟਲੀ ਦੇ ਉਦਮ ਸਦਕਾ ਅਤੇ ਇਲਾਕੇ ਦੀਆਂ ਸਮੁੱਚੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਭਾਈ ਮਨੀ ਸਿੰਘ, ਸ਼ਹੀਦ ਭਾਈ ਤਾਰੂ ਸਿੰਘ ਜੀ ਅਤੇ ਸਮੂਹ ਸ਼ਹੀਦ ਸਿੰਘਾਂ ਸਿੰਘਣੀਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਏ ਜਾ ਰਹੇ ਹਨ। ਜਿਸ ਦੋਰਾਨ 30 ਜੁਲਾਈ ਦਿਨ ਐਤਵਾਰ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਮੁਕਾਬਲੇ ਉਮਰ ਦੇ ਹਿਸਾਬ ਨਾਲ ਗਰੁੱਪਾ ਵਿਚ ਕਰਵਾਏ ਜਾਣਗੇ। 28 ਜੁਲਾਈ ਦਿਨ ਸ਼ੁੱਕਰਵਾਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ, ਭੋਗ 30 ਜੁਲਾਈ ਦਿਨ ਐਤਵਾਰ ਸਵੇਰੇ 10 ਵਜੇ ਪਾਏ ਜਾਣਗੇ। ਇਸ ਤੋਂ ਬਾਅਦ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਭਾਈ ਕੁਲਵੰਤ ਸਿੰਘ ਖਾਲਸਾ ਦਾ ਢਾਡੀ ਜਥਾ 29 ਜੁਲਾਈ ਦਿਨ ਸ਼ਨੀਵਾਰ ਸ਼ਾਮ ਅਤੇ 30 ਜੁਲਾਈ ਦਿਨ ਐਤਵਾਰ ਦੇ ਦੀਵਾਨਾ ਵਿਚ ਹਾਜ਼ਰੀ ਭਰੇਗਾ। ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਬਰੇਸ਼ੀਆ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ , ਸੁਖਵਿੰਦਰ ਸਿੰਘ ਅਤੇ ਨੌਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਵੱਲੋਂ ਇਟਲੀ ਦੀਆਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਦੀ ਹੈ ਕਿ ਵਧ ਚੜ੍ਹ ਕੇ ਗੁਰਦੁਆਰਾ ਸਾਹਿਬ ਪੁੱਜ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।


Related News