ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ 30,31 ਦਸੰਬਰ ਤੇ 1 ਜਨਵਰੀ ਨੂੰ

12/29/2017 11:51:21 AM

ਰੋਮ(ਕੈਂਥ)— ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਬਰੇਸ਼ੀਆ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ 30,31 ਦਸੰਬਰ ਅਤੇ 01 ਜਨਵਰੀ ਨੂੰ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਜਿਸ ਦੌਰਾਨ 30 ਦਸੰਬਰ ਦਿਨ ਸ਼ਨੀਵਾਰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਕੀਤੀ ਜਾਵੇਗੀ ਅਤੇ ਭੋਗ 01 ਜਨਵਰੀ ਦਿਨ ਸੋਮਵਾਰ ਨੂੰ ਪਾਏ ਜਾਣਗੇ। ਇਸ ਸਾਰੇ ਸਮਾਗਮ ਦੀ ਸੇਵਾ ਕੋਇਨਸਾਨੋ ਦੀਆਂ ਸੰਗਤਾਂ ਵੱਲੋਂ ਕਰਵਾਈ ਜਾ ਰਹੀ ਹੈ। ਇਸ ਦੌਰਾਨ ਸ਼ਨੀਵਾਰ ਸ਼ਾਮ 6:30 ਵਜੇ ਤੋਂ 8:00 ਵਜੇ ਤੱਕ ਅਤੇ ਐਤਵਾਰ ਸਵੇਰੇ 10:30 ਤੋਂ 12:15 ਤੱਕ, ਇਸੇ ਤਰ੍ਹਾਂ ਸੋਮਵਾਰ ਸਵੇਰੇ 10:30 ਤੋਂ 12:00 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਜਾ ਰਹੇ ਹਨ। ਦੀਵਾਨਾਂ ਵਿਚ ਇਲਾਕੇ ਦੇ ਬੱਚਿਆਂ ਦੇ ਜਥੇ, ਭਾਈ ਗੁਰਨਾਮ ਸਿੰਘ ਮਾਰਕੰਡਾ ਅਤੇ ਭਾਈ ਜਸਪਾਲ ਸਿੰਘ ਸ਼ਾਂਤ ਦਾ ਕੀਰਤਨੀ ਜਥਾ ਹਾਜਰੀ ਭਰੇਗਾ।
ਨਵੇਂ ਸਾਲ ਨੂੰ ਜੀ ਆਇਆ ਕਹਿਣ ਲਈ 31 ਦਸੰਬਰ ਦਿਨ ਐਤਵਾਰ ਰਾਤ 12:15 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਾਈ ਸਤਪਾਲ ਸਿੰਘ, ਭਾਈ ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਅਤੇ ਨੌਜਵਾਨ ਸਭਾ ਬੋਰਗੋ ਦੇ ਮੈਂਬਰਾਂ ਅਤੇ ਗ੍ਰਾਂਥੀ ਸਿੰਘ ਸਾਹਿਬ ਭਾਈ ਪਰਮਜੀਤ ਸਿੰਘ ਵੱਲੋਂ ਇਟਲੀ ਦੀਆਂ ਸਮੂਹ ਸੰਗਤਾਂ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਜਾਂਦੀ ਹੈ ਕਿ ਗੁਰਦੁਆਰਾ ਸਾਹਿਬ ਪੁੱਜ ਕੇ ਆਪਣਾ ਜੀਵਨ ਸਫਲ ਕਰਨ ਜੀ। ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।