ਵਿਦੇਸ਼ਾਂ ''ਚ ਗੁਰਦੁਆਰਾ ਸਾਹਿਬ ਦੀਆਂ ਆਲ਼ੀਸ਼ਾਨ ਇਮਾਰਤਾਂ ਸਿੱਖਾਂ ਦੀ ਚੜ੍ਹਦੀ ਕਲਾ ਦਾ ਪ੍ਰਤੀਕ : ਬੀਬੀ ਜਗੀਰ ਕੌਰ
Thursday, Oct 02, 2025 - 06:50 PM (IST)

ਮਿਲਾਨ (ਸਾਬੀ ਚੀਨੀਆ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸੀਨੀਅਰ ਅਕਾਲੀ ਆਗੂ ਬੀਬੀ ਜਗੀਰ ਕੌਰ ਜੋ ਕਿ ਯੂਰਪ ਫੇਰੀ 'ਤੇ ਆਏ ਹੋਏ ਹਨ, ਬੀਤੇ ਦਿਨ ਉਹ ਇਟਲੀ ਦੇ ਸ਼ਹਿਰ ਬਰੇਸ਼ੀਆ ਦੇ ਗੁਰਦੁਆਰਾ ਸਿੰਘ ਸਭਾ ਫਲੇਰੋ ਵਿਖੇ ਪਹੁੰਚੇ, ਜਿੱਥੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਬੀਬੀ ਜੀ ਦੇ ਸਮੱਰਥਕਾਂ ਨੇ ਉਨ੍ਹਾਂ ਦਾ ਗੁਰਦੁਆਰਾ ਸਾਹਿਬ ਆਉਣ ਤੇ ਨਿੱਘਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਟ ਕੀਤਾ।
ਗੁਰਦੁਆਰਾ ਸਿੰਘ ਸਭਾ ਫਲੇਰੋ ਵਿਖੇ ਨਤਮਸਤਕ ਹੋਏ ਬੀਬੀ ਜਗੀਰ ਕੌਰ ਨੇ ਗੁਰਦੁਆਰਾ ਸਾਹਿਬ ਦੀ ਬਣੀ ਸਾਲ ਪਹਿਲਾ ਬਣੀ ਸੁੰਦਰ ਇਮਾਰਤ ਬਣਨ ਤੇ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਟਲੀ 'ਚ ਗੁਰਦੁਆਰਾ ਸਾਹਿਬ ਦੀ ਬਣੀ ਸੁੰਦਰ ਇਮਾਰਤ ਵਿਦੇਸ਼ਾ 'ਚ ਸਿੱਖਾ ਦੀ ਚੜਦੀਕਲਾ ਦਾ ਪ੍ਰਤੀਕ ਹੈ। ਪੱਤਰਕਾਰ ਨਾਲ ਗੱਲਬਾਤ ਕਰਦਿਆ ਬੀਬੀ ਜਗੀਰ ਕੌਰ ਨੇ ਕਿਹਾ ਕਿ ਉਹ ਭਾਂਵੇ ਯੂਰਪ ਨਿੱਜੀ ਦੌਰੇ 'ਤੇ ਆਏ ਹਨ, ਉਹ ਸੰਗਤਾਂ ਨਾਲ ਧਾਰਮਿਕ ਵਿਚਾਰਾ ਦੀ ਸਾਂਝ ਪਾ ਰਹੇ ਹਨ। ਉਨ੍ਹਾਂ ਰਾਜਨੀਤੀ ਬਾਰੇ ਵੀ ਗੱਲਬਾਤ ਕਰਦਿਆ ਕਿਹਾ ਕਿ ਪੰਜਾਬ ਵਿੱਚ ਖੇਤਰੀ ਪਾਰਟੀ ਅਕਾਲੀ ਦਲ ਨੂੰ ਮਜ਼ਬੂਤ ਅਤੇ ਮੁੜ ਸੁਰਜੀਤ ਕਰਨ ਲਈ ਸਾਰਿਆ ਨੂੰ ਇੱਕਠਿਆਂ ਹੋਣ ਦੀ ਲੋੜ ਹੈ।
ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਸੁਰਿੰਦਰਜੀਤ ਸਿੰਘ ਪੰਡੋਰੀ ਅਤੇ ਵਾਈਸ ਪ੍ਰਧਾਨ ਭਾਈ ਬਲਕਾਰ ਸਿੰਘ ਘੋੜੇਸ਼ਾਹਵਾਨ ਅਤੇ ਸਮੂਹ ਮੈਬਰਾਂ ਤੋਂ ਇਲਾਵਾ, ਨੌਜਵਾਨ ਸਿੰਘ ਸਭਾ ਫਲੇਰੋ, ਸੰਤ ਬਾਬਾ ਪ੍ਰੇਮ ਸਿੰਘ ਯਾਦਗਾਰ ਕਮੇਟੀ ਫਲੈਰੋ ਅਤੇ ਰੀਗਲ ਰੈਂਸਟੋਰੈਂਟ ਬਰੇਸ਼ੀਆ ਦੇ ਪ੍ਰਬੰਧਕ ਆਦਿ ਮੌਜੂਦ ਸਨ। ਪ੍ਰਬੰਧਕਾਂ ਵੱਲੋਂ ਜਿੱਥੇ ਬੀਬੀ ਦਾ ਗੁਰਦੁਆਰਾ ਸਾਹਿਬ ਆਉਣ 'ਤੇ ਧੰਨਵਾਦ ਕੀਤਾ ਉੱਥੇ ਇਹ ਵੀ ਦੱਸਿਆ ਕਿ ਆਉਣ ਵਾਲੇ ਐਤਵਾਰ ਨੂੰ ਹਫਤਾਵਰੀ ਸਮਾਗਮਾਂ ਵਿੱਚ ਵੀ ਬੀਬੀ ਜਗੀਰ ਕੌਰ ਜੀ ਗੁਰਦੁਆਰਾ ਨਤਮਸਤਕ ਹੋਣਗੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e