ਗੁਰਦੁਆਰਾ ਸਾਹਿਬ ਵਿਖੇ 40 ਮੁਕਤਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਾਏ ਗਏ

01/16/2018 3:17:32 PM

ਰੋਮ (ਕੈਂਥ)— ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕੋਮੋ ਵਿਖੇ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਭਾਈ ਕੇਹਰ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਅਤੇ 40 ਮੁਕਤਿਆਂ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ 13 ਤੇ 14 ਜਨਵਰੀ ਨੂੰ ਕਰਵਾਇਆ ਗਿਆ। 12 ਜਨਵਰੀ ਦਿਨ ਸ਼ੁੱਕਰਵਾਰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਨ੍ਹਾਂ ਦੇ ਭੋਗ 14 ਜਨਵਰੀ ਦਿਨ ਐਤਵਾਰ ਨੂੰ ਪਾਏ ਗਏ। ਇਸ ਦੌਰਾਨ 13 ਜਨਵਰੀ ਸ਼ਾਮ ਅਤੇ 14 ਜਨਵਰੀ ਸਵੇਰ ਦੇ ਵਿਸ਼ੇਸ਼ ਦੀਵਾਨ ਸਜਾਏ ਗਏ। ਦੀਵਾਨਾਂ ਵਿਚ ਭਾਈ ਲਵਪ੍ਰੀਤ ਸਿੰਘ ਅਤੇ ਭਾਈ ਜਸਲੀਨ ਸਿੰਘ ਦੇ ਜਥੇ ਵੱਲੋਂ ਅਰੰਭਤਾ ਕੀਤੀ ਗਈ। ਇਸ ਉਪਰੰਤ ਪੰਥ ਦੇ ਪ੍ਰਸਿੱਧ ਕਥਾਵਾਚਕ ਭਾਈ ਅਮਰਇਕਬਾਲ ਸਿੰਘ ਲੁਧਿਆਣੇ ਵਾਲਿਆਂ ਨੇ ਸਮਾਗਮ ਵਿਚ ਪਹੁੰਚੀਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਇਸ ਮੌਕੇ ਗੁਰਦੁਆਰਾ ਸਾਹਿਬ ਦੀ ਕਮੇਟੀ ਦੇ ਮੈਬਰਾਂ ਸਤਪਾਲ ਸਿੰਘ, ਸੁਰਿੰਦਰ ਸਿੰਘ ਪਿਰੋਜ, ਕੁਲਬੀਰ ਸਿੰਘ ਮਿਆਣੀ, ਰਵਿੰਦਰ ਸਿੰਘ, ਸਿਮਰਜੀਤ ਸਿੰਘ ਡੱਡੀਆ, ਗੁਰਪ੍ਰੀਤ ਸਿੰਘ, ਅਮਰਜੀਤ ਸਿੰਘ, ਨਿਰਮਲ ਸਿੰਘ, ਗੁਰਮੁਖ ਸਿੰਘ ਬਗਵਾਨਪੁਰ, ਨਿਸ਼ਾਨ ਸਿੰਘ ਮਿਆਣੀ, ਮਲਕੀਤ ਸਿੰਘ, ਬਲਜੀਤ ਸਿੰਘ ਹਰਿਆਣਾ, ਕਰਨੈਲ ਸਿੰਘ ਘੋੜੇਵਾਨ, ਜਤਿੰਦਰ ਸਿੰਘ ਕੈਰੋ, ਕਰਨਵੀਰ ਸਿੰਘ, ਜਰਨੈਲ ਸਿੰਘ, ਲਖਵੀਰ ਸਿੰਘ, ਜੋਗਿੰਦਰ ਸਿੰਘ, ਕੁਲਦੀਪ ਸਿੰਘ , ਸੁਖਵਿੰਦਰ ਸਿੰਘ ਅਤੇ ਨੌਜਵਾਨ ਸਭਾ ਬੋਰਗੋ ਦੇ ਸਮੂਹ ਮੈਂਬਰਾਂ ਤੋਂ ਇਲਾਵਾ ਇਲਾਕੇ ਦੀਆਂ ਸੰਗਤਾਂ ਨੇ ਭਾਰੀ ਗਿਣਤੀ ਵਿਚ ਗੁਰੂਘਰ ਸ਼ਿਰਕਤ ਕੀਤੀ। ਇਸ ਦੌਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।


Related News