ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਦੀਪ ਸਿੰਘ ਨੂੰ ਸਦਮਾ, ਮਾਤਾ ਜਗੀਰ ਕੌਰ ਦਾ ਦਿਹਾਂਤ
Friday, Sep 04, 2026 - 03:56 PM (IST)
ਮਿਲਾਨ/ਇਟਲੀ ( ਸਾਬੀ ਚੀਨੀਆ)- ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਲੈਤਰੀ (ਰੋਮ) ਇਟਲੀ ਦੇ ਪ੍ਰਧਾਨ ਭਾਈ ਹਰਦੀਪ ਸਿੰਘ ਜੀ ਦੇ ਮਾਤਾ ਬੀਬੀ ਜਗੀਰ ਕੌਰ ਜੀ ਦੇ ਦਿਹਾਂਤ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਣਯੋਗ ਹੈ ਕਿ ਮਾਤਾ ਜਗੀਰ ਕੌਰ ਪਿਛਲੇ ਕੁਝ ਸਮੇਂ ਤੋਂ ਜਰ੍ਹੇ ਇਲਾਜ ਸਨ। ਇਸ ਮੌਕੇ ਇਟਲੀ ਦੀਆਂ ਵੱਖ-ਵੱਖ ਸੰਸਥਾਵਾਂ ਵੱਲੋਂ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਬੇਨਤੀ ਕੀਤੀ ਗਈ ਹੈ ਕਿ ਗੁਰੂ ਸਾਹਿਬ ਵਿਛੜੀ ਹੋਈ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਇਸ ਦੁੱਖ ਦੀ ਘੜੀ ਵਿੱਚ ਇਟਲੀ ਦੀਆਂ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ, ਸਮਾਜ ਸੇਵੀ ਅਤੇ ਧਾਰਮਿਕ ਸੰਸਥਾਵਾਂ ਦੇ ਨਾਲ-ਨਾਲ ਮੰਦਿਰ ਕਮੇਟੀਆਂ ਕਈ ਸਿਆਸੀ ਤੇ ਗੈਰ ਸਿਆਸੀ ਸ਼ਖ਼ਸੀਅਤਾਂ ਵੱਲੋ ਪਰਿਵਾਰ ਨਾਲ ਦਿਲੀ ਹਮਦਰਦੀ ਅਤੇ ਸ਼ੋਕ ਪ੍ਰਗਟ ਕਰਦੇ ਹੋਏ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਉੱਨਾਂ ਦਾ ਸੰਸਕਾਰ ਉਨ੍ਹਾਂ ਦੇ ਪਿੰਡ ਬੁਢੇਲ ਵਿਖੇ ਕਰ ਦਿੱਤਾ ਗਿਆ ਹੈ ਤੇ ਅੰਤਿਮ ਅਰਦਾਸ 8 ਸਤੰਬਰ ਨੂੰ ਗੁਰਦੁਆਰਾ ਭਗਤ ਰਵਿਦਾਸ ਪਿੰਡ ਬੂਢੇਲ ਵਿਖੇ ਹੋਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
