ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵੱਲੋਂ ਕਿਸਾਨ ਸੰਘਰਸ਼ ਮੋਰਚੇ ਨੂੰ ਪੂਰਨ ਸਹਿਯੋਗ ਦੇਣ ਦਾ ਐਲਾਨ

Tuesday, Feb 20, 2024 - 05:09 PM (IST)

ਫਰੈਂਕਫੋਰਟ (ਸਰਬਜੀਤ ਸਿੰਘ ਬਨੂੜ) - ਜਰਮਨ ਦੇ ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵੱਲੋਂ ਭਾਰਤ ਵਿਚ ਚੱਲ ਰਹੇ ਕਿਸਾਨੀ ਸੰਘਰਸ਼ ਮੋਰਚੇ ਨੂੰ ਪੂਰਨ ਸਹਿਯੋਗ ਭੇਜਣ ਦਾ ਐਲਾਨ ਕੀਤਾ ਗਿਆ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਭਾਈ ਗੁਰਚਰਨ ਸਿੰਘ ਗੁਰਾਇਆਂ ਨੇ ਆਖਿਆ ਕਿ ਭਾਰਤ ਦੀ ਕੇਂਦਰ ਸਰਕਾਰ ਸਿੱਖਾਂ ਨੂੰ ਗੁਲਾਮ ਬਣਾਉਣ ਦੇ ਮਕਸਦ ਨਾਲ ਇਸ ਦੇਸ਼ ਵਿੱਚ ਕਿਸਾਨਾਂ ਨਾਲ ਦੁਸ਼ਮਣਾਂ ਵਾਲਾ ਰਿਸ਼ਤਾ ਨਿਭਾ ਰਹੀ ਹੈ। ਉਨ੍ਹਾਂ ਕਿਸਾਨਾਂ, ਬੀਬੀਆਂ, ਨੌਜਵਾਨਾਂ, ਬਜ਼ੁਰਗਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। 

ਇਹ ਵੀ ਪੜ੍ਹੋ: ਹੈਰਾਨੀਜਨਕ: ਦੰਦਾਂ ਦੀ ਸਰਜਰੀ ਕਰਾਉਣ ਗਏ ਮੁੰਡੇ ਦੀ ਮੌਤ, ਅਗਲੇ ਮਹੀਨੇ ਚੜ੍ਹਨਾ ਸੀ ਘੋੜੀ

PunjabKesari

ਆਗੂਆਂ ਨੇ ਹਰਿਆਣਾ ਦੀ ਖੱਟੜ ਬੀਜੇਪੀ ਸਰਕਾਰ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਖੱਟੜ ਸਰਕਾਰ ਨੇ ਪੰਜਾਬ ਹਰਿਆਣਾ ਬਾਰਡਰ 'ਤੇ ਵੱਡੇ ਪੱਧਰ 'ਤੇ ਬੈਰੀਕੇਡਿੰਗ ਕਰਕੇ ਕਿਸਾਨਾਂ ਦੇ ਲੋਕਤੰਤਰੀ ਹੱਕ ਨੂੰ ਵੀ ਮਾਰ ਦਿੱਤਾ ਹੈ। ਹਰਿਆਣਾ ਸਰਕਾਰ ਵੱਲੋਂ ਇਸ ਤਰ੍ਹਾਂ ਬੈਰੀਕੇਡਿੰਗ ਕੀਤੀ ਗਈ ਹੈ ਜਿਵੇਂ ਪੰਜਾਬ ਕਿਸੇ ਦੂਜੇ ਦੇਸ਼ ਦਾ ਰਾਜ ਹੋਵੇ। ਇਥੇ ਹੀ ਬੱਸ ਨਹੀਂ ਕਿਸਾਨਾਂ ਉੱਤੇ ਅਣਮਨੁੱਖੀ ਤਸ਼ੱਦਦ ਵੀ ਕੀਤਾ ਜਾ ਰਿਹਾ ਹੈ, ਜਿਸਦੀ ਇਕ ਵਾਰ ਫਿਰ ਤੋਂ ਵਿਸ਼ਵ ਭਰ ਵਿੱਚ ਸਖ਼ਤ ਨਿੰਦਾ ਹੋ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਬਲਕਾਰ ਸਿੰਘ, ਸ. ਨਰਿੰਦਰ ਸਿੰਘ, ਸ. ਅਨੂਪ ਸਿੰਘ, ਸ. ਹੀਰਾ ਸਿੰਘ, ਗ੍ਰੰਥੀ ਭਾਈ ਚਮਕੌਰ ਸਿੰਘ, ਭਾਈ ਕੁਲਵਿੰਦਰ ਸਿੰਘ, ਭਾਈ ਗੁਰਨਿਸ਼ਾਨ ਸਿੰਘ ਪੱਟੀ, ਭਾਈ ਹਰਪ੍ਰੀਤ ਸਿੰਘ, ਭਾਈ ਜਸਵੰਤ ਸਿੰਘ ਹਾਜ਼ਿਰ ਸਨ।

ਇਹ ਵੀ ਪੜ੍ਹੋ: ਦੁਨੀਆ ਦੇ ਸ਼ਕਤੀਸ਼ਾਲੀ ਪਾਸਪੋਰਟਾਂ ਦੀ ਸੂਚੀ ਜਾਰੀ, ਜਾਣੋ ਭਾਰਤ ਦੀ ਰੈਂਕਿੰਗ ਤੇ ਕਿੰਨੇ ਦੇਸ਼ਾਂ 'ਚ ਮਿਲੇਗੀ ਬਿਨਾਂ ਵੀਜ਼ਾ ਐਂਟਰੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ: ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ।

 


cherry

Content Editor

Related News