ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਇਟਲੀ ਵੱਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ
Monday, Dec 16, 2024 - 11:17 AM (IST)
ਮਿਲਾਨ (ਸਾਬੀ ਚੀਨੀਆ)- ਇਟਲੀ ਦੇ ਜ਼ਿਲ੍ਹਾ ਬੈਰਗਮੋ ਵਿੱਚ ਪੈਂਦੇ ਗੁਰਦੁਆਰਾ ਸਿੰਘ ਸਭਾ ਕੋਰਤੇਨੋਵਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਵੇਂ ਸਾਲ ਦਾ ਕੈਲੰਡਰ ਜਾਰੀ ਕੀਤਾ ਗਿਆ। ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਪਿਛਲੇ 7 ਸਾਲਾਂ ਤੋਂ ਹਰ ਵਾਰ ਨਵੇਂ ਸਾਲ ਦਾ ਕੈਲੰਡਰ ਗੁਰਦੁਆਰਾ ਸਾਹਿਬ ਵੱਲੋਂ ਛਪਵਾਇਆ ਜਾਂਦਾ ਹੈ।
ਇਹ ਵੀ ਪੜ੍ਹੋ: ਵੱਡੀ ਖਬਰ: ਜਾਰਜੀਆ 'ਚ ਭਾਰਤੀ ਰੈਸਟੋਰੈਂਟ 'ਚੋਂ ਮਿਲੀਆਂ 12 ਲੋਕਾਂ ਦੀਆਂ ਲਾਸ਼ਾਂ
ਇਸ ਸਾਲ ਵੀ 2500 ਦੇ ਕਰੀਬ ਕੈਲੰਡਰ ਗੁਰਦੁਆਰਾ ਸਾਹਿਬ ਵੱਲੋਂ ਪ੍ਰਿੰਟ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਕਲੰਡਰ ਗੁਰਦੁਆਰਾ ਸਾਹਿਬ ਦੇ ਦਫਤਰ 'ਚੋਂ ਪ੍ਰਾਪਤ ਹੋਣਗੇ। ਇੱਥੇ ਇਹ ਵੀ ਦੱਸਣਯੋਗ ਹੈ ਕਿ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਸੰਗਤਾਂ ਦੇ ਸਹਿਯੋਗ ਦੇ ਨਾਲ ਧਾਰਮਿਕ ਸਮਾਗਮਾਂ ਤੋਂ ਇਲਾਵਾ ਸਮਾਜਿਕ ਕਾਰਜਾਂ ਵਿੱਚ ਵੱਡਾ ਯੋਗਦਾਨ ਪਾਉਂਦੀ ਆ ਰਹੀ ਹੈ।
ਇਹ ਵੀ ਪੜ੍ਹੋ: ਅੱਜ ਸਕੂਲਾਂ 'ਚ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8