ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ

11/21/2017 5:29:06 AM

ਰੋਮ (ਕੈਂਥ ) - ਗੁਰਦੁਆਰਾ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਲੇਨੌ ਬਰੇਸ਼ੀਆ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕੇ ਦੀਆਂ ਸਮੂਹ ਸੰਗਤਾ ਦੇ ਸਹਿਯੋਗ ਨਾਲ ਦਮਦਮੀ ਟਕਸਾਲ ਦੇ ਪਹਿਲੇ ਮੁੱਖੀ ਅਤੇ ਮਿਸਲ ਸ਼ਹੀਦਾਂ ਦੇ ਜਥੇਦਾਰ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅਤੇ ਸੰਘਰਾਣੇ ਦੇ ਮੈਦਾਨ ਅੰਦਰ ਸ਼ਹੀਦ ਹੋਏ ਸਿੱਖ ਸਰਦਾਰ ਨਿਹੰਗ ਬਾਬਾ ਨੌਧ ਸਿੰਘ, ਨਿਹੰਗ ਬਾਬਾ ਦਿਆਲ ਸਿੰਘ, ਨਿਹੰਗ ਬਾਬਾ ਬਲਵੰਤ ਸਿੰਘ, ਨਿਹੰਗ ਬਾਬਾ ਸੌਰ ਸਿੰਘ ਅਤੇ ਉਸ ਸਮੇਂ ਦੇ ਸਮੂਹ ਸ਼ਹੀਦਾਂ ਤੇ ਮੱਘਰ ਦੀ ਸੰਗਰਾਦ ਨੂੰ ਮੁੱਖ ਰਖਦਿਆਂ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਦੋਰਾਨ ਸ਼੍ਰੀ ਸੁਖਮਨੀ ਸਾਹਿਬ ਜੀ ਦੀ ਸੇਵਾ ਸਰਦਾਰ ਜਗੀਰ ਸਿੰਘ ਔਲਖ ਵੱਲੋ ਅਪਣੇ ਦੋਹਤੇ ਅਬੀਜੋਤ ਸਿੰਘ ਵਿਰਕ ਦੇ ਜਨਮ ਦਿਨ ਦੀ ਖੁਸ਼ੀ ਅੰਦਰ ਅਤੇ ਦੂਸਰੇ ਸ਼੍ਰੀ ਸੁਖਮਨੀ ਸਾਹਿਬ ਜੀ ਦੀ ਸੇਵਾ ਸਰਦਾਰ ਚਰਨਜੀਤ ਸਿੰਘ ਯੂਕੇ ਵਲੋਂ ਸਤਿਗੁਰਾਂ ਦੇ ਸ਼ੁਕਰਾਨੇ ਵਜੋਂ ਕਾਰਵਾਈ ਗਈ। ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਗਏ। ਦੀਵਾਨਾ ਵਿੱਚ ਗੁਰੂਘਰ ਦੇ ਵਜੀਰ ਭਾਈ ਜਗਦੇਵ ਸਿੰਘ ਜੀ ਜੰਮੂ ਵਾਲਿਆ ਅਤੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਅਮਨਪ੍ਰੀਤ ਸਿੰਘ ਮੋਦਨਾ ਦੇ ਜੱਥੇ ਨੇ ਗੁਰਦੁਆਰਾ ਸਾਹਿਬ ਪਹੁੰਚੀਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ। ਗੁਰਦੁਆਰਾ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਲੇਨੋ ਇਟਲੀ ਦੀ ਸਮੁੱਚੀ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਸਿੰਘ, ਜਨਰਲ ਸਕੱਤਰ ਭਾਈ ਜਗੀਰ ਸਿੰਘ ਔਲ਼ਖ, ਕੁਲਦੀਪ ਸਿੰਘ ਦਿੱਲੀ, ਜੋਗਿੰਦਰ ਸਿੰਘ ਗੋਗਾ, ਪ੍ਰਭਜੋਤ ਸਿੰਘ ਜੋਤੀ, ਮਲਕੀਤ ਸਿੰਘ ਖੰਨੇਵਾਲੇ, ਕਰਨੈਲ ਸਿੰਘ ,ਬਲਬੀਰ ਸਿੰਘ ਬੀਰੀ ,ਬਲਜਿੰਦਰ ਸਿੰਘ, ਰਤਨ ਸਿੰਘ, ਗੁਰਦੇਵ ਸਿੰਘ, ਕੁਲਵੰਤ ਸਿੰਘ, ਧਰਮਵੀਰ ਸਿੰਘ, ਮਹਿੰਦਰ ਸਿੰਘ, ਗੁਰਮੀਤ ਸਿੰਘ ਮਾਮਾ, ਸਤਨਾਮ ਸਿੰਘ ਅਤੇ ਸਰਦਾਰ ਰਣਜੀਤ ਸਿੰਘ ਔਲ਼ਖ ,ਪਲਵਿੰਦਰ ਸਿੰਘ ਨਿੱਕੂ, ਹਰਦੀਪ ਸਿੰਘ, ਤਰਲੋਚਨ ਸਿੰਘ, ਜਗਜੀਤ ਸਿੰਘ ਰੋਮੀ, ਸੁਰਜੀਤ ਸਿੰਘ, ਜਸਬੀਰ ਸਿੰਘ, ਭੁਪਿੰਦਰ ਸਿੰਘ ਸੰਧੂ, ਮਨਜੀਤ ਸਿੰਘ ਤੋ ਇਲਾਵਾ ਇਲਾਕੇ ਦੀਆ ਸੰਗਤਾ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਜਿਸ ਦੋਰਾਨ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।