ਗੁਰਦੁਆਰਾ ਸੁਖਮਨੀ ਸਾਹਿਬ ਸੁਜ਼ਾਰਾ ਵਿਖੇ ਮਨਾਇਆ ਅਕਾਲੀ ਬਾਬਾ ਫੂਲਾ ਸਿੰਘ ਦਾ ਸ਼ਹੀਦੀ ਦਿਹਾੜਾ

03/21/2022 3:26:40 PM

ਰੋਮ/ਇਟਲੀ (ਕੈਂਥ)- ਇਟਲੀ ਦੇ ਸ਼ਹਿਰ ਮਾਨਤੋਵਾ ਕਸਬੇ ਸੁਜ਼ਾਰਾ ਦੇ ਗੁਰਦੁਆਰਾ ਸੁਖਮਨੀ ਸਾਹਿਬ ਵਿਖੇ ਇਟਲੀ ਦੇ ਉੱਘੇ ਸਮਾਜ ਸੇਵੀ ਸ: ਗੁਰਮੇਲ ਸਿੰਘ ਭੱਟੀ ਵੱਲੋਂ ਅਕਾਲੀ ਬਾਬਾ ਫੂਲਾ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਵਿਖੇ ਸ਼੍ਰੀ ਸਹਿਜ ਪਾਠ ਜੀ ਦੇ ਭੋਗ ਉਪਰੰਤ ਅਰਦਾਸ ਬੇਨਤੀ ਕੀਤੀ ਗਈ। ਇਸ ਉਪਰੰਤ ਬੱਚਿਆਂ ਨੇ ਕੀਰਤਨ ਵਿਚ ਹਾਜ਼ਰੀ ਭਰੀ।

ਇਸ ਮੌਕੇ ਗੁਰੂ ਘਰ ਦੇ ਵਜ਼ੀਰ ਬਾਬਾ ਤਰਸੇਮ ਸਿੰਘ ਫੌਜੀ ਅਤੇ ਕਾਕਾ ਜਸ਼ਨਪ੍ਰੀਤ ਸਿੰਘ ਦੇ ਜਥੇ ਨੇ ਸੰਗਤਾਂ ਨੂੰ ਸਿੱਖ ਕੌਮ ਦੇ ਮਹਾਨ ਯੋਧੇ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਸਿੱਖੀ ਅਤੇ ਸਿੱਖ ਰਾਜ ਵਾਸਤੇ ਉਨ੍ਹਾਂ ਵੱਲੋਂ ਪਾਏ ਗਏ ਅਦੁੱਤੀ ਯੋਗਦਾਨ ਬਾਰੇ ਜਾਣੂ ਕਰਵਾਇਆ। ਭਾਈ ਗੁਰਮੇਲ ਸਿੰਘ ਭੱਟੀ ਅਤੇ ਗੁਰੂ ਘਰ ਦੇ ਮੁੱਖ ਸੇਵਾਦਾਰ ਭਾਈ ਹਰਦੀਪ ਸਿੰਘ ਮਹਿਤਪੁਰੀ ਵੱਲੋਂ ਆਈਆਂ ਸਭ ਸੰਗਤਾਂ ਧੰਨਵਾਦ ਕੀਤਾ ਗਿਆ। ਹੋਰਨਾਂ ਤੋਂ ਇਲਾਵਾ ਪ੍ਰਿਥੀਪਾਲ ਸਿੰਘ, ਸੇਵਾ ਸਿੰਘ ਫ਼ੌਜੀ, ਜਸਬੀਰ ਸਿੰਘ ਧਨੋਤਾ, ਜਗਦੀਪ ਸਿੰਘ ਮੱਲ੍ਹੀ, ਸੁਰਿੰਦਰ ਸਿੰਘ ਖਾਲਸਾ, ਜਸਬੀਰ ਸਿੰਘ ਭੱਟੀ, ਹਰਦੇਵ ਸਿੰਘ ਭੱਟੀ, ਗੁਰਮੋਹਣ ਸਿੰਘ ਡਰੋਲੀ, ਜਗਬੀਰ ਸਿੰਘ ਜਲਵੇੜਾ, ਗੁਰਨਾਮ ਸਿੰਘ, ਹਰਪ੍ਰੀਤ ਸਿੰਘ ਡਮੁੰਡਾ, ਪਰਵੇਸ਼ ਸਿੰਘ ਖਾਲਸਾ, ਸਵਰਨ ਸਿੰਘ ਮਿਨਹਾਸ ਅਤੇ ਆਸਾ ਸਿੰਘ ਪਧਿਆਣਾ ਨੇ ਵੀ ਹਾਜ਼ਰੀ ਭਰੀ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

cherry

This news is Content Editor cherry