ਐੱਮ. ਪੀ ਗੁਰਜੀਤ ਸਿੰਘ ਔਜਲਾ ਦਾ ਬ੍ਰਿਸਬੇਨ ਪਹੁੰਚਣ ''ਤੇ ਸ਼ਾਨਦਾਰ ਸਵਾਗਤ

Sunday, May 24, 2026 - 10:59 AM (IST)

ਐੱਮ. ਪੀ ਗੁਰਜੀਤ ਸਿੰਘ ਔਜਲਾ ਦਾ ਬ੍ਰਿਸਬੇਨ ਪਹੁੰਚਣ ''ਤੇ ਸ਼ਾਨਦਾਰ ਸਵਾਗਤ

ਬ੍ਰਿਸਬੇਨ (ਸੁਰਿੰਦਰਪਾਲ ਸਿੰਘ ਖੁਰਦ) ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਲੋਕ ਸਭਾ ਦੇ ਸੰਸਦ ਮੈਂਬਰ ਸ. ਗੁਰਜੀਤ ਸਿੰਘ ਔਜਲਾ ਦਾ ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ ਪਹੁੰਚਣ 'ਤੇ ਪੰਜਾਬੀ ਕਲਚਰਲ ਐਸੋਸੀਏਸ਼ਨ ਆਫ ਕੁਈਨਜ਼ਲੈਂਡ ਤੇ ਪੰਜਾਬੀ ਕੌਂਸਲ ਆਫ ਕੁਈਨਜ਼ਲੈਂਡ ਦੇ ਨੁਮਾਇੰਦਿਆ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਨ੍ਹਾਂ ਨੁਮਾਇੰਦਿਆਂ ਵਿਚ ਅਵਨਿੰਦਰ ਸਿੰਘ ਲਾਲੀ ਗਿੱਲ, ਪ੍ਰਣਾਮ ਸਿੰਘ ਹੇਅਰ, ਤਜਿੰਦਰ ਗਿੱਲ,ਗੁਰਦੀਪ ਸਿੰਘ ਨਿੱਝਰ, ਦੀਪਇੰਦਰ ਸਿੰਘ, ਇੰਦਰਬੀਰ ਗਿੱਲ, ਕਮਲ ਬੈਂਸ, ਅਜੀਤਪਾਲ ਸਿੰਘ, ਸਤਪਾਲ ਸਿੰਘ ਕੂਨਰ, ਰਘਬੀਰ ਸਿੰਘ ਸਰਾਏ ਤੇ ਸੁਖਦੇਵ ਸਿੰਘ ਵਿਰਕ ਤੇ ਕਾਂਗਰਸੀ ਆਗੂ ਤੇ ਵਰਕਰ ਸ਼ਾਮਲ ਸਨ। ਇਸ ਮੌਕੇ ਅਵਨਿੰਦਰ ਸਿੰਘ ਲਾਲੀ ਗਿੱਲ, ਪ੍ਰਣਾਮ ਸਿੰਘ ਹੇਅਰ, ਤਜਿੰਦਰ ਸਿੰਘ ਗਿੱਲ ਤੇ ਰਸ਼ਪਾਲ ਸਿੰਘ ਹੇਅਰ ਨੇ ਸ. ਗੁਰਜੀਤ ਸਿੰਘ ਔਜਲਾ ਦਾ ਸਵਾਗਤ ਕਰਦਿਆਂ ਕਿਹਾ ਕਿ ਰਾਜਨੀਤੀ ਵਿੱਚ ਨੇਤਾ ਦੇ ਤੌਰ 'ਤੇ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜੇ ਹੋਏ ਅਤੇ ਸੰਸਦ ਵਿੱਚ ਪੰਜਾਬੀਆਂ ਦੇ ਲੋਕ ਮਸਲਿਆਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਵਾਲੇ ਤਿੰਨ ਵਾਰ ਦੇ ਸੰਸਦ ਮੈਂਬਰ ਸ. ਗੁਰਜੀਤ ਸਿੰਘ ਔਜਲਾ ਵੱਲੋਂ ਪੰਜਾਬ, ਪੰਜਾਬੀਅਤ ਦੇ ਵਿਕਾਸ ਲਈ ਕੀਤੇ ਜਾ ਰਹੇ ਸਮਾਜ ਭਲਾਈ ਦੇ ਕਾਰਜਾ ਲਈ ਉਹ ਵਧਾਈ ਦੇ ਪਾਤਰ ਹਨ। 

PunjabKesari

ਇਸ ਮੌਕੇ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀ ਪੰਜਾਬੀਆਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕੀਤਾ। ਲੋਕ ਇਸ ਸਥਿਤੀ ਦਾ ਜੁਆਬ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾ ਕੇ ਦੇਣਗੇ। ਪੰਜਾਬ ਵਿੱਚ 2027 'ਚ ਕਾਂਗਰਸ ਪਾਰਟੀ ਦੀ ਸਰਕਾਰ ਆਉਣ 'ਤੇ ਸੂਬੇ ਵਿੱਚ ਅਮਨ ਤੇ ਕਾਨੂੰਨ ਦਾ ਰਾਜ ਹੋਵੇਗਾ। ਉਨਾਂ ਕਿਹਾ ਕਿ ਆਸਟ੍ਰੇਲੀਆ ਵਿੱਚ ਵੱਸਦੇ ਪ੍ਰਵਾਸੀ ਭਾਰਤੀਆਂ ਖਾਸਕਰ ਪੰਜਾਬੀ ਭਾਈਚਾਰੇ ਵਲੋਂ ਮਿਹਨਤ ਅਤੇ ਲਗਨ ਨਾਲ ਤਰੱਕੀ ਕਰ ਜੋ ਬੁਲੰਦੀਆਂ ਹਾਸਲ ਕੀਤੀਆਂ ਹਨ, ਉਹ ਬਹੁਤ ਹੀ ਸ਼ਲਾਘਾਯੋਗ ਹਨ।

PunjabKesari

ਉਹਨਾਂ ਕਿਹਾ ਕਿ ਪ੍ਰਵਾਸੀ ਜਿੱਥੇ ਵਿਦੇਸ਼ਾਂ 'ਚ ਮਾਂ-ਬੋਲੀ ਪੰਜਾਬੀ ਤੇ ਆਪਣੇ ਸੱਭਿਆਚਾਰ ਨੂੰ ਵੱਧ ਤੋਂ ਵੱਧ ਪ੍ਰਫੁਲਿਤ ਕਰ ਰਹੇ ਹਨ, ਉੱਥੇ ਆਪਣੀ ਜਨਮ ਭੂਮੀ ਪ੍ਰਤੀ ਆਪਣਾ ਫਰਜ ਤੇ ਧਰਮ ਸਮਝਦਿਆਂ ਆਪਣਿਆਂ ਦੇ ਦੁੱਖ-ਸੁੱਖ ਵਿੱਚ ਸ਼ਰੀਕ ਹੁੰਦਿਆਂ ਮਦਦ ਲਈ ਵੀ ਹਮੇਸ਼ਾਂ ਤੱਤਪਰ ਰਹਿੰਦੇ ਹਨ। ਉਹਨਾਂ ਪ੍ਰਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ, ਸ਼ਹਿਰਾਂ ਨਾਲ ਜੁੜ ਕੇ ਸਮਾਜ ਭਲਾਈ ਤੇ ਨੌਜਵਾਨ ਪੀੜੀ ਨੂੰ ਖੇਡਾਂ ਨਾਲ ਜੋੜਨ ਲਈ ਵੀ ਉਪਰਾਲੇ ਕਰਨ ਲਈ ਪ੍ਰੇਰਿਤ ਕਰਨ। ਉਨਾ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਪ੍ਰਵਾਸੀ ਇਸੇ ਤਰ੍ਹਾਂ ਮਨੁੱਖਤਾ ਦੀ ਭਲਾਈ ਦੇ ਕਾਰਜ ਕਰਦੇ ਹੋਏ ਦੇਸ਼-ਵਿਦੇਸ਼ ਵਿੱਚ ਪੰਜਾਬ ਪੰਜਾਬੀਅਤ ਦਾ ਝੰਡਾ ਬੁਲੰਦ ਕਰਨਗੇ। ਉਨ੍ਹਾਂ ਕਿਹਾ ਕਿ ਉਹ ਪ੍ਰਵਾਸੀਆਂ ਵੱਲੋ ਦਿੱਤੇ ਗਏ ਪਿਆਰ ਦੇ ਲਈ ਹਮੇਸ਼ਾ ਹੀ ਰਿਣੀ ਰਹਿਣਗੇ ਅਤੇ ਕਾਂਗਰਸ ਪਾਰਟੀ ਤੇ ਉਹ ਹਮੇਸ਼ਾ ਪ੍ਰਵਾਸੀਆਂ ਦੇ ਨਾਲ ਖੜੇ ਹਨ। ਇਸ ਮੌਕੇ ਅਵਨਿੰਦਰ ਸਿੰਘ ਲਾਲੀ ਗਿੱਲ, ਪ੍ਰਣਾਮ ਸਿੰਘ ਹੇਅਰ, ਤਜਿੰਦਰ ਗਿੱਲ ਤੇ ਜਗਦੀਪ ਗਿੱਲ ਵੱਲੋਂ ਸਾਂਝੇ ਤੌਰ 'ਤੇ ਸ. ਗੁਰਜੀਤ ਸਿੰਘ ਔਜਲਾ ਨੂੰ ਸਨਮਾਨਿਤ ਵੀ ਕੀਤਾ ਗਿਆ। ਇਥੇ ਇਹ ਜਿਕਰਯੋਗ ਹੈ ਕਿ ਪਰਥ, ਐਡੀਲੇਡ, ਮੈਲਬੌਰਨ, ਸਿਡਨੀ ਤੇ ਬ੍ਰਿਸਬੇਨ ਵਿੱਚ ਸ. ਗੁਰਜੀਤ ਸਿੰਘ ਔਜਲਾ ਦੇ ਲੋਕ ਮਿਲਣੀ ਸਮਾਗਮਾ ਵਿੱਚ ਵੱਡੀ ਗਿਣਤੀ ਵਿੱਚ ਪ੍ਰਵਾਸੀ ਪੰਜਾਬੀਆਂ ਵੱਲੋਂ ਹਾਜਰੀ ਲਗਵਾ ਕੇ ਭਰਵਾ ਹੁੰਗਾਰਾ ਦਿੱਤਾ ਗਿਆ। ਮੰਚ ਦਾ ਸੰਚਾਲਨ ਜਸਵਿੰਦਰ ਰਾਣੀਪੁਰ ਵੱਲੋ ਬਾਖੂਬੀ ਨਿਭਾਇਆ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


ਨੋਟ-  ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

Vandana

Content Editor

Related News