ਇਟਲੀ ''ਚ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਕੀਤਾ ਗਿਆ ਵਿਸ਼ੇਸ਼ ਕੈਂਪ ਦਾ ਆਯੋਜਨ
Monday, Aug 25, 2025 - 05:32 PM (IST)

ਮਿਲਾਨ (ਸਾਬੀ ਚੀਨੀਆ)- ਇਟਲੀ ਦੇ ਮਾਨਤੋਵਾ ਜ਼ਿਲ੍ਹੇ ਦੇ ਸ਼ਹਿਰ ਕਸਤੀਲਿੳਨੇ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਵਿਖੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਨ ਲਈ ਵਿਸ਼ੇਸ਼ ਗੁਰਮਤਿ ਕੈਂਪ ਦਾ ਆਯੋਜਨ ਕੀਤਾ ਗਿਆ। ਪਿਛਲੇ ਤਿੰਨ ਹਫਤਿਆਂ ਤੋ ਸ਼ੁਰੂ ਹੋਇਆ ਇਹ ਕੈਂਪ ਬੀਤੇ ਸ਼ਨੀਵਾਰ ਨੂੰ ਸੰਪੰਨ ਹੋਇਆ, ਜਿਸ ਵਿਚ ਇਲਾਕੇ ਦੇ ਬਹੁਗਿਣਤੀ ਬੱਚਿਆਂ ਨੇ ਹਿੱਸਾ ਲਿਆ।
ਵਿਸ਼ੇਸ਼ ਕੈਂਪ ਵਿੱਚ ਹਿੱਸਾ ਲੈਣ ਵਾਲੇ ਬੱਚਿਆਂ ਨੇ ਸਮਾਪਤੀ ਮੌਕੇ ਕੀਰਤਨ, ਕਵਿਤਾਵਾਂ-ਸ਼ਬਦ ਗਾਇਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਬੱਚਿਆਂ ਦੇ ਗੁਰਬਾਣੀ ਕੰਠ, ਪੈਂਤੀ ਅੱਖਰੀ ਮੁਕਾਬਲੇ ਵੀ ਕਰਵਾਏ ਗਏ। ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਇਸ ਗੁਰਮਤਿ ਕੈਂਪ ਨੂੰ ਕਰਵਾਉਣ ਲਈ ਅਹਿਮ ਸੇਵਾਵਾਂ ਨਿਭਾਈਆਂ ਗਈਆਂ। ਕੈਂਪ ਵਿੱਚ ਭਾਗ ਲੈਣ ਵਾਲੇ ਸਾਰੇ ਬੱਚਿਆਂ ਦੇ ਮਾਪਿਆਂ ਤੇ ਸੰਗਤਾਂ ਵੱਲੋ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਾਲਾਘਾ ਕੀਤੀ ਗਈ।
ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਹਰ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਇਸ ਤਰ੍ਹਾਂ ਦੇ ਸਿਖਲਾਈ ਕੈਂਪ ਲਾਉਣੇ ਚਾਹੀਦੇ ਹਨ ਅਤੇ ਬੱਚਿਆਂ ਦੇ ਮਾਪਿਆਂ ਨੂੰ ਇਸ 'ਚ ਵੱਧ ਤੋਂ ਵੱਧ ਸਹਿਯੋਗ ਦੇਣਾ ਚਾਹੀਦਾ ਹੈ, ਤਾਂ ਜੋ ਵਿਦੇਸ਼ੀ ਧਰਤੀ 'ਤੇ ਬੱਚਿਆਂ ਨੂੰ ਗੁਰਬਾਣੀ ਤੇ ਧਰਮ ਪ੍ਰਤੀ ਜਾਣਕਾਰੀ ਦਾ ਗਿਆਨ ਹਾਸਲ ਹੋ ਸਕੇ। ਜੈਕਾਰਿਆਂ ਦੀ ਗੂੰਜ ਵਿਚ ਸਮਾਪਤੀ ਮੌਕੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਵਲੋ ਬੱਚਿਆਂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e