ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਦੀ ਖੁਸ਼ੀ ਮੌਕੇ ਵਿਸ਼ਾਲ ਗੁਰਮਤਿ ਸਮਾਗਮ ਆਯੋਜਿਤ
Wednesday, Aug 06, 2025 - 11:55 AM (IST)

ਰੋਮ (ਕੈਂਥ)- ਰਾਜਧਾਨੀ ਰੋਮ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਰੋਮ ਜੋ ਯੁੱਗੋ-ਯੁੱਗ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਪ੍ਰਚਾਰ ਅਤੇ ਪ੍ਰਸਾਰ ਹਿੱਤ ਆਪਣਾ ਬਣਦਾ ਯੋਗਦਾਨ ਪਾ ਰਿਹਾ ਹੈ। ਹੁਣ ਸੰਗਤਾਂ ਵਲੋ ਅਪਣੀਆਂ ਦੱਸਾਂ ਨੌਹਾਂ ਦੀਆ ਕਿਰਤ ਕਮਾਈਆਂ ਨਾਲ ਮੌਜੂਦਾ ਗੁਰਦੁਆਰਾ ਸਾਹਿਬ ਦੀ ਇਮਾਰਤ ਨੂੰ ਮੁੱਲ ਖ੍ਰੀਦ ਕੇ ਉਸ ਦੀ ਰਜਿਸਟਰੀ ਕਰਵਾ ਲਈ ਹੈ। ਇਸ ਖੁਸ਼ੀ ਨੂੰ ਮੁੱਖ ਰੱਖਦਿਆਂ ਹੋਇਆਂ ਸ਼ਹੀਦ ਭਗਤ ਸਿੰਘ ਸਭਾ (ਰਜਿ:) ਰੋਮਾ, ਬਾਬਾ ਬੰਦਾ ਸਿੰਘ ਬਹਾਦਰ ਸਭਾ ਰੋਮਾ ਤੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇਵਾਲੇ ਕਮੇਟੀ ਰੋਮਾ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਵਲੋ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸ਼ੁਕਰਾਨੇ ਵਜੋਂ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।
ਪੜ੍ਹੋ ਇਹ ਅਹਿਮ ਖ਼ਬਰ-ਅਮਰੀਕਾ ਨੇ ਭਾਰਤੀ ਵਿਦਿਆਰਥੀਆਂ ਲਈ ਜਾਰੀ ਕੀਤੀ ਨਵੀਂ ਚੇਤਾਵਨੀ
ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਸੰਪੂਰਨਤਾ ਨਾਲ ਭੋਗ ਪਾਏ ਗਏ ਤੇ ਉਪਰੰਤ ਭਾਈ ਮੰਗਲ ਸਿੰਘ ਤੇ ਭਾਈ ਸਰਬਜੀਤ ਸਿੰਘ ਮਣਕਪੁਰੀ ਦੇ ਕਵੀਸ਼ਰੀ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਸਰਵਣ ਕਰਵਾਈ ਗਈ। ਜ਼ਿਕਰਯੋਗ ਹੈ ਕਿ ਇਸ ਸਮਾਗਮ ਵਿੱਚ ਇਲਾਕੇ ਭਰ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀ ਮੈਂਬਰਾਂ ਵੱਲੋਂ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ ਗਈ ਤੇ ਗੁਰਦੁਆਰਾ ਸਾਹਿਬ ਦੀ ਇਮਾਰਤ ਖ੍ਰੀਦਣ ਲਈ ਸੰਗਤਾਂ ਦਾ ਧੰਨਵਾਦ ਵੀ ਕੀਤਾ ਗਿਆ। ਇਸ ਮੌਕੇ ਪ੍ਰਬੰਧਕਾਂ ਵੱਲੋਂ ਸੇਵਾਦਾਰਾਂ ਤੇ ਵੱਖ-ਵੱਖ ਧਾਰਮਿਕ ਸੰਸਥਾਵਾਂ ਦੇ ਪ੍ਰਬੰਧਕ ਮੈਂਬਰਾਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਦੱਸਣਯੋਗ ਹੈ ਕਿ ਬੀਤੇ ਮਹੀਨੇ ਗੁਰਦੁਆਰਾ ਸਾਹਿਬ ਦੀ ਇਮਾਰਤ ਜੋ ਪਹਿਲਾਂ ਕਿਰਾਏ ਤੇ ਸੀ ਹੁਣ ਸਮੂਹ ਸੰਗਤਾਂ, ਸੇਵਾਦਾਰਾਂ ਤੇ ਇਲਾਕੇ ਭਰ ਦੇ ਗੁਰਦੁਆਰਿਆਂ ਸਾਹਿਬਾਨ ਦੇ ਪ੍ਰਬੰਧਕਾਂ ਦੇ ਸਹਿਯੋਗ ਨਾਲ ਇਸ ਇਮਾਰਤ ਨੂੰ ਮੁੱਲ ਖ੍ਰੀਦ ਲਿਆ ਗਿਆ ਹੈ। ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਆਪਣੀ ਰਾਏ।